Gurdaspur Youth Dies Electric Shock News: ਗੁਰਦਾਸਪੁਰ ਦੇ ਪਿੰਡ ਢਪਈ 'ਚ ਬਿਜਲੀ ਦਾ ਕਰੰਟ ਲੱਗਣ (Electric Shock) ਨਾਲ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਜਿਸ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਕੁਲਵੰਤ ਸਿੰਘ ਪਿੰਡ ਢਪਈ ਵਜੋਂ ਹੋਈ ਹੈ। ਇਹ ਨੌਜਵਾਨ ਆਪਣੇ ਮਾਪਿਆਂ ਦਾ ਇੱਕੋ ਇੱਕ ਸਹਾਰਾ ਸੀ ਜੋ ਖੇਤਾਂ ਨੂੰ ਪਾਣੀ ਲਾਉਣ ਲਈ ਘਰੋਂ ਨਿਕਲਿਆ ਸੀ। ਮੋਟਰ ਵਿੱਚ ਕਰੰਟ ਲੱਗਣ ਕਾਰਨ ਉਹ ਕਰੰਟ (Gurdaspur Youth Dies Electric) ਲੱਗ ਗਿਆ।


COMMERCIAL BREAK
SCROLL TO CONTINUE READING

ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਾਚਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ 22 ਸਾਲਾ ਭਤੀਜਾ ਹਰਪ੍ਰੀਤ ਸਿੰਘ ਸਵੇਰੇ ਖੇਤਾਂ ਨੂੰ ਪਾਣੀ ਲਾਉਣ ਲਈ ਘਰੋਂ ਨਿਕਲਿਆ ਸੀ। ਜਦੋਂ ਉਹ ਖੇਤਾਂ ਨੂੰ ਪਾਣੀ ਲਾਉਣ ਲਈ ਸਬਮਰਸੀਬਲ ਮੋਟਰ ਚਲਾਉਣ ਲੱਗਾ ਤਾਂ ਉਸ ਨੂੰ ਕਰੰਟ  (Gurdaspur Youth Dies Electric) ਲੱਗ ਗਿਆ। ਇਸ ਹਾਦਸੇ ਬਾਰੇ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਨੌਜਵਾਨ ਨੂੰ ਤੁਰੰਤ ਨਿੱਜੀ ਹਸਪਤਾਲ ਪਹੁੰਚਾਇਆ।


ਇਹ ਵੀ ਪੜ੍ਹੋ: Bathinda News:  ਗਹਿਣਾ ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਘਟਨਾ CCTV 'ਚ ਕੈਦ

ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ। ਕਿਉਂਕਿ ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਜਿਸ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਸੀ। ਮਾਤਾ ਸੁਖਵਿੰਦਰ ਕੌਰ ਅਤੇ ਪੂਰੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।


ਬਟਾਲਾ ਪੁਲਿਸ ਅਧੀਨ ਪੈਂਦੇ ਨਜ਼ਦੀਕ਼ੀ ਪਿੰਡ ਢੱਪਈ ਦੇ ਪਰਿਵਾਰ ਦੇ ਇਕਲੋਤੇ 22 ਸਾਲਾ ਨੋਜਵਾਨ ਪੁੱਤਰ ਦੀ ਟਿਊਬਵੈਲ ਮੋਟਰ ਤੋਂ ਕਰੰਟ ਲੱਗਣ  (Gurdaspur Youth Dies Electric) ਨਾਲ ਮੌਤ ਹੋ ਗਈ। ਮ੍ਰਿਤਕ ਨੋਜਵਾਨ ਹਰਪ੍ਰੀਤ ਸਿੰਘ ਅਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਭੈਣਾਂ ਦਾ ਇਕੱਲਾ ਭਰਾ ਸੀ।


ਇਹ ਵੀ ਪੜ੍ਹੋ: Punjab News: ਪੰਜਾਬ ਦੇ ਕਬੱਡੀ ਕੋਚਾਂ ਨੇ ਖਿਡਾਰੀਆਂ ਨੂੰ ਬਚਾਉਣ ਲਈ ''ਪਲੇਅਰ ਬਚਾਓ'' ਮੁਹਿੰਮ ਕੀਤੀ ਆਰੰਭ

(ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ)