Batala News: ਬਟਾਲਾ-ਕਾਦੀਆਂ ਰੋਡ 'ਤੇ ਅੱਜ ਦੁਪਹਿਰ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿਚ ਤਿੰਨ ਲੋਕਾਂ ਦੇ ਮਾਰ ਦੀ ਮੌਤ ਸਹਾਮਣੇ ਆਈ ਹੈ। ਇਹ ਹਾਦਸਾ ਇਕ ਬਾਈਕ ਸਵਾਰ ਨੂੰ ਬਚਾਉਣ ਦੌਰਾਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਕ ਨਿੱਜੀ ਕੰਪਨੀ ਦੀ ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ, ਇਸੇ ਦੌਰਾਨ ਇਹ ਬੱਸ ਜਿਵੇਂ ਹੀ ਪਿੰਡ ਸ਼ਾਹਬਾਦ ਤੋਂ ਲੰਘਣ ਲੱਗੀ ਤਾਂ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਉਥੇ ਬਣੇ ਇਕ ਬੱਸ ਅੱਡੇ ਦੀ ਇਮਾਰਤ ਵਿਚ ਜਾ ਵੱਜੀ।


COMMERCIAL BREAK
SCROLL TO CONTINUE READING

ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦਾ ਲੈਂਟਰ ਹੀ ਬੱਸ ਵਿਚ ਜਾ ਵੜਿਆ, ਜਿਸ ਕਾਰਨ ਬੱਸ ਵਿਚ ਬੈਠੇ ਕੁਝ ਲੋਕਾਂ ਦੀ ਮੌਤ ਹੋਈ ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਸ਼ੁਰੂਆਤੀ ਖ਼ਬਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 5 ਤੋਂ ਵਧੇਰੇ ਦੱਸੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਵੀ ਹੋ ਸਕਦਾ ਹੈ। ਹਾਦਸੇ ਵਿਚ ਬੱਸ ਵਿਚ ਕਿੰਨੇ ਲੋਕ ਸਵਾਰ ਸਨ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ। 


ਇਹ ਵੀ ਪੜ੍ਹੋ: Dera Baba Nanak: ਸਰਪੰਚੀ ਲੈਣ ਲਈ ਇੱਕ ਦੋ ਵਿਅਕਤੀਆਂ ਨੇ ਲਗਾ ਦਿੱਤੀ ਦੋ ਕਰੋੜ ਦੀ ਬੋਲੀ


 


ਜਾਣਕਾਰੀ ਮੁਤਾਬਕ ਕੁਝ ਐਂਬੂਲੈਂਸਾਂ ਨੂੰ ਮੌਕੇ ਉਤੇ ਭੇਜਿਆ ਗਿਆ ਹੈ। ਉਥੇ ਹੀ ਇਸ ਹਾਦਸੇ ਬਾਰੇ ਐੱਸ. ਐੱਸ. ਪੀ. ਨੇ ਬਾਈਕ ਸਵਾਰ ਨੂੰ ਬਚਾਉਂਦੇ ਸਮੇਂ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਦਰਦਨਾਕ ਹਾਦਸਾ ਵਿਚ 3 ਲੋਕ ਮਾਰੇ ਗਏ ਹਨ, ਜਦਕਿ ਜ਼ਖ਼ਮੀ ਹੋਏ ਲੋਕਾਂ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Faridkot News: ਵੋਟਰ ਲਿਸਟਾਂ ਪ੍ਰਾਪਤ ਕਰਨ ਲਈ ਖੱਜਲ ਖੁਆਰ ਹੋ ਰਹੇ ਉਮੀਦਵਾਰ