Batala News: ਤਰਨਤਾਰਨ 'ਚ ਸ਼ੁੱਕਰਵਾਰ ਦੀ ਦੇਰ ਰਾਤ ਨੂੰ ਜਦੋਂ ਬੁਲੇਟ ਦਾ ਪਟਾਕੇ ਮਾਰ ਤੋਂ ਰੋਕਿਆ ਗਿਆ ਤਾਂ ਨੌਜਵਾਨਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦੋ ਘਰਾਂ 'ਤੇ ਹਮਲਾ ਕਰ ਦਿੱਤਾ ਅਤੇ ਇਕ ਬਜ਼ੁਰਗ ਵਿਅਕਤੀ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ। ਜਦੋਂ ਕਿ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ। ਫਿਲਹਾਲ ਸਬੰਧਿਤ ਥਾਣੇ ਦੀ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਬਿੱਲੂ ਵਾਸੀ ਕੁੰਮਹਾਰ ਮੁਹੱਲਾ ਤਰਨਤਾਰਨ ਵਜੋਂ ਹੋਈ ਹੈ। ਫਿਲਹਾਲ ਦੋਸ਼ੀ ਫਰਾਰ ਹਨ।


COMMERCIAL BREAK
SCROLL TO CONTINUE READING

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਪਿੱਛੇ ਰਹਿੰਦੇ ਕੁਝ ਨੌਜਵਾਨ ਹਰ ਰੋਜ਼ ਗੋਲੀਆਂ ਵਿਚੋਂ ਪਟਾਕੇ ਮਾਰਕੇ ਲੰਘਦੇ ਹਨ। ਸ਼ੁੱਕਰਵਾਰ ਨੂੰ ਵੀ ਬੁਲੇਟ ਸਵਾਰ ਤਿੰਨ ਨੌਜਵਾਨਾਂ ਨੇ ਆਪਣੇ ਸਾਥੀਆਂ ਨਾਲ ਦੁਕਾਨ ਦੇ ਬਾਹਰ ਪਟਾਕੇ ਮਾਰ ਲੱਗ ਗਏ ਜਦੋਂ ਬਿੱਲੂ ਦੇ ਲੜਕੇ ਅਤੇ ਉਨ੍ਹਾਂ ਦੇ ਗੁਆਂਢੀਆਂ ਨੇ ਉਨ੍ਹਾਂ ਨੂੰ ਰੋਕਿਆ ਤਾਂ ਕੁਝ ਦੇਰ ਬਾਅਦ ਬੁਲੇਟ ਸਵਾਰ ਨੌਜਵਾਨ ਆਪਣੇ ਸਾਥੀਆਂ ਸਮੇਤ ਤਲਵਾਰਾਂ ਅਤੇ ਡੰਡੇ ਲੈ ਕੇ ਉਨ੍ਹਾਂ ਦੇ ਘਰ 'ਚ ਦਾਖਲ ਹੋ ਗਏ। ਉਨ੍ਹਾਂ ਨੇ ਅੰਦਰ ਜਾ ਕੇ ਸਾਰਿਆਂ ਨਾਲ ਲੜਾਈ ਸ਼ੁਰੂ ਕਰ ਦਿੱਤੀ।


ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਸਬੰਧਿਤ ਥਾਣਾ ਇੰਚਾਰਜ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਫਿਲਹਾਲ ਬੁਲੇਟ ਦੇ ਪਟਾਕੇ ਮਾਰਨ ਨੂੰ ਲੈ ਕੇ ਇਹ ਝਗੜਾ ਹੋਇਆ ਹੈ।