Batala News: ਦੋ ਧਿਰਾਂ ਵਿਚਾਲੇ ਆਪਸੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, ਇੱਕ ਨੌਜਵਾਨ ਦੀ ਮੌਤ
Batala News: ਜਾਣਕਾਰੀ ਮੁਤਾਬਿਕ ਦੋਵਾਂ ਧਿਰਾਂ ਦੀ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਅੱਜ ਅਚਨਾਕ ਦੋਵਾਂ ਧਿਰਾਂ ਆਹਮੋ-ਸਹਾਮਣੇ ਹੋ ਗਈਆਂ। ਜਿਸ ਤੋਂ ਬਾਅਦ ਦੋਵਾਂ ਧਿਰਾਂ ਨੇ ਇੱਕ ਦੂਜੇ `ਤੇ ਗੋਲੀਆਂ ਚਲਾ ਦਿੱਤੀਆਂ।
Batala News(ਅਵਤਾਰ ਸਿੰਘ): ਬਟਾਲਾ ਦੀ ਭਾਈਆਂ ਵਾਲੀ ਗਲੀ ਵਿਚ ਦਿਨ ਦਿਹਾੜੇ ਨੌਜਵਾਨਾਂ ਦੀਆਂ ਦੋ ਧਿਰਾਂ ਦਰਮਿਆਨ ਗੋਲੀਆਂ ਚੱਲਣ ਦੀ ਘਟਨਾ ਸਹਾਮਣੇ ਆਈ ਹੈ। ਇਸ ਘਟਨਾ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ,ਇੱਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਅੰਮ੍ਰਿਤਸਰ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਯੋਧਾ ਨਾਮਕ ਵਜੋਂ ਹੋਈ ਹੈ, ਅਤੇ ਜ਼ਖਮੀ ਨੌਜਵਾਨ ਦੀ ਮੌਤ ਰਾਹੁਲ ਦਾਤਰ ਵਜੋਂ ਹੋਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ।
ਰਿਹਾਇਸ਼ੀ ਇਲਾਕੇ ਵਿਚ ਗੋਲੀਆਂ ਚੱਲਣ ਨਾਲ ਦਹਿਸ਼ਤ ਭਰਿਆ ਮਾਹੌਲ ਬਣਿਆ ਦਿਖਾਈ ਦਿੱਤਾ। ਓਥੇ ਹੀ ਆਮ ਜਨਤਾ ਦਾ ਕਹਿਣਾ ਸੀ ਕਿ ਇਕਦਮ ਗੋਲੀਆਂ ਚੱਲਣ ਦੀ ਆਵਾਜ ਆਈ ਅਤੇ ਬਾਹਰ ਆ ਕੇ ਜਦੋਂ ਦੇਖਿਆ ਤਾਂ ਦੋ ਨੌਜਵਾਨ ਜ਼ਖਮੀ ਹਾਲਤ ਵਿਚ ਗਲੀ ਵਿਚ ਪਏ ਨਜ਼ਰ ਆਏ। ਉਨ੍ਹਾਂ ਦੇ ਸਾਥੀ ਹੀ ਉਨ੍ਹਾਂ ਨੂੰ ਜ਼ਖਮੀ ਹਾਲਤ ਵਿੱਚ ਆਪਣੇ ਨਾਲ ਲੈ ਕੇ ਚਲੇ ਗਏ।
ਜਾਣਕਾਰੀ ਮੁਤਾਬਿਕ ਦੋਵਾਂ ਧਿਰਾਂ ਦੀ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਅੱਜ ਅਚਨਾਕ ਦੋਵਾਂ ਧਿਰਾਂ ਆਹਮੋ-ਸਹਾਮਣੇ ਹੋ ਗਈਆਂ। ਜਿਸ ਤੋਂ ਬਾਅਦ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।
ਪੁਲਿਸ ਅਧਿਕਾਰੀ ਨੇ ਘਟਨਾ ਬਾਰੇ ਦਸਦੇ ਹੋਏ ਕਿਹਾ ਕਿ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਕਬਜੇ ਵਿੱਚ ਲੈ ਲਿਆ ਗਿਆ ਹੈ। ਦੋਵਾਂ ਧਿਰਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Union Budget 2024: ਮੋਦੀ ਸਰਕਾਰ ਨੇ ਸ਼ੇਅਰ ਬਾਜ਼ਾਰ ਨੂੰ ਦਿੱਤਾ ਵੱਡਾ ਝਟਕਾ, ਸ਼ੇਅਰਾਂ 'ਤੇ ਟੈਕਸ 'ਚ ਕੀਤਾ ਵੱਡਾ ਬਦਲਾਅ
ਸਿਵਲ ਹਸਪਤਾਲ ਦੇ ਡਾਕਟਰ ਦਾ ਕਹਿਣਾ ਸੀ ਕਿ ਗੋਲੀਆਂ ਲੱਗਣ ਕਾਰਨ ਜ਼ਖਮੀ ਦੋ ਨੌਜਵਾਨਾਂ ਨੂੰ ਇਲਾਜ ਲਈ ਲਿਆਂਦਾ ਗਿਆ ਸੀ ਜਿਸ ਵਿਚੋਂ ਯੋਧਾ ਨਾਮਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਅਤੇ ਦੂਸਰਾ ਰਾਹੁਲ ਦਾਤਰ ਗੰਭੀਰ ਜ਼ਖਮੀ ਸੀ। ਜਿਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ