Batala Road Accident:  ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਤਾਜਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਜ਼ਦੀਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਅਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਤੇ ਟਰਾਲੀ ਅਤੇ ਸਵਿਫਟ ਡਿਜਾਇਰ ਗੱਡੀ ਦਰਮਿਆਨ ਵਾਪਰੇ ਹਾਦਸੇ ਵਿੱਚ ਗੱਡੀ ਸਵਾਰ ਚਾਰ ਲੋਕਾਂ ਵਿਚੋਂ ਤਿੰਨ ਦੀ ਹੋਈ ਮੌਤ ਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ।


COMMERCIAL BREAK
SCROLL TO CONTINUE READING

ਬਟਾਲਾ ਨਜਦੀਕੀ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਸਵਿਫਟ ਡਿਜਾਇਰ ਅਤੇ ਟਰਾਲੀ ਦਰਮਿਆਨ ਵਾਪਰੇ ਹਾਦਸੇ ਵਿੱਚ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋ ਜਾਣ ਅਤੇ ਇਕ ਦੋਸਤ ਗੰਭੀਰ ਜ਼ਖਮੀ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਘਟਨਾ ਉਸ ਵੇਲੇ ਵਾਪਰੀ ਜਦੋਂ ਇਹ ਚਾਰੋ ਦੋਸਤ ਆਪਣੀ ਸਵਿਫਟ ਡਿਜਾਇਰ ਗੱਡੀ ਵਿੱਚ ਸਵਾਰ ਹੋ ਕੇ ਦੇਰ ਰਾਤ ਕਸਬਾ ਧਾਰੀਵਾਲ ਤੋਂ ਬਟਾਲਾ ਦੀ ਤਰਫ ਆ ਰਹੇ ਸੀ ਕਿ ਅਚਾਨਕ ਅੱਗੇ ਜਾ ਰਹੀ ਟਰੈਕਟਰ ਟਰਾਲੀ ਨਾਲ ਇਹਨਾਂ ਦੀ ਗੱਡੀ ਪਿੱਛੋਂ ਟਕਰਾ ਜਾਂਦੀ ਹੈ।


ਇਹ ਵੀ ਪੜ੍ਹੋ: Gurdaspur News: ਬਿਜਲੀ ਦਾ ਮੀਟਰ ਨਾ ਲੱਗਣ ਕਾਰਨ ਨੌਜਵਾਨ ਨੇ ਖ਼ੁਦਕੁਸ਼ੀ ਦੀ ਦਿੱਤੀ ਚਿਤਾਵਨੀ


ਹਾਦਸਾ ਇੰਨਾਂ ਭਿਆਨਕ ਸੀ ਕਿ ਸਵਿਫਟ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਮ੍ਰਿਤਕਾਂ ਨੂੰ ਗੱਡੀ ਕੱਟ ਕੇ ਵਿੱਚੋਂ ਕੱਢਣਾ ਪਿਆ। ਤਿੰਨੋਂ ਮ੍ਰਿਤਕ ਕਸਬਾ ਧਾਰੀਵਾਲ ਦੇ ਹੀ ਰਹਿਣ ਵਾਲੇ ਦੱਸੇ ਜਾ ਰਹੇ ਹਨ ਤਿੰਨ ਜਵਾਨ ਮੌਤਾਂ ਕਾਰਨ ਪਿੱਛੇ ਪਰਿਵਾਰ ਅਤੇ ਇਲਾਕੇ ਵਿੱਚ ਗਮਗੀਨ ਮਾਹੌਲ ਨਜ਼ਰ ਆ ਰਿਹਾ ਹੈ। ਤਿੰਨੋਂ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਤਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਰੱਖਿਆ ਗਿਆ ਹੈ। 


ਹਾਦਸੇ ਦਾ ਸ਼ਿਕਾਰ ਹੋਈ ਗੱਡੀ ਜਲੰਧਰ ਦੀ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜ਼ਖਮੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ 'ਚ ਮਾਰੇ ਗਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।


ਸਿਰਫ ਇੰਨਾ ਹੀ ਪਤਾ ਲੱਗਾ ਹੈ ਕਿ ਤਿੰਨੋਂ ਜਲੰਧਰ ਦੇ ਰਹਿਣ ਵਾਲੇ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਸਵਿਫਟ ਕਾਰ ਬੁਰੀ ਤਰ੍ਹਾਂ ਨਾਲ ਚਕਨਾਚੂਰ ਹੋ ਗਈ। ਚਸ਼ਮਦੀਦਾਂ ਮੁਤਾਬਕ ਨੌਜਵਾਨਾਂ ਨੂੰ ਗੱਡੀ ਦੇ ਸ਼ੀਸ਼ੇ ਕੱਟ ਕੇ ਬਾਹਰ ਕੱਢਿਆ ਗਿਆ।