Batala News: ਬਟਾਲਾ ਵਿਚ ਇਮੀਗ੍ਰੇਸ਼ਨ ਦਫਤਰ 'ਚ ਕੰਮ ਕਰਦੇ ਨੌਜਵਾਨ ਨੇ ਆਪਣੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਦਕਿ ਕੁਝ ਸਮਾਂ ਪਹਿਲਾਂ ਮ੍ਰਿਤਕ ਨੇ ਆਪਣੀ ਮਾਂ ਨੂੰ ਦੱਸਿਆ ਸੀ ਕਿ ਦਫਤਰ ਦੇ ਲੋਕ ਕਿਸੇ ਗੱਲ ਨੂੰ ਲੈ ਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਹਨ ਅਤੇ ਧਮਕੀਆਂ ਦੇ ਰਹੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਦਫਤਰ ਦਾ ਕਰਮਚਾਰੀ ਉਸ ਨੂੰ ਧਮਕੀਆਂ ਦੇ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੇ ਪੁੱਤਰ ਨੇ ਇਹ ਕਦਮ ਚੁੱਕਿਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਮ੍ਰਿਤਕ ਨੌਜਵਾਨ ਰਾਜਕੁਮਾਰ ਦੀ ਮਾਤਾ ਇੰਦੂ ਨੇ ਦੱਸਿਆ ਕਿ ਉਸ ਦਾ ਲੜਕਾ ਪਿਛਲੇ ਕੁਝ ਸਮੇਂ ਤੋਂ ਬਟਾਲਾ ਸਥਿਤ ਇਮੀਗ੍ਰੇਸ਼ਨ ਦਫ਼ਤਰ ਵਿੱਚ ਕੰਮ ਕਰਦਾ ਸੀ। ਮ੍ਰਿਤਕ ਰਾਜਕੁਮਾਰ ਨੇ ਕੁਝ ਦਿਨ ਪਹਿਲਾਂ ਆਪਣੀ ਮਾਂ ਨੂੰ ਦੱਸਿਆ ਸੀ ਕਿ ਦਫ਼ਤਰ ਦਾ ਕਰਮਚਾਰੀ ਉਸ ਨੂੰ ਧਮਕੀਆਂ ਦੇ ਰਿਹਾ ਸੀ, ਜਿਸ ਕਾਰਨ ਉਸ ਦੇ ਪੁੱਤਰ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।


ਮਾਂ ਨੇ ਦੱਸਿਆ ਕਿ ਸਵੇਰੇ ਉਹ ਉਹ ਹਸਪਤਾਲ ਵਿਚ ਆਪਣੀ ਡਿਊਟੀ 'ਤੇ ਆਈ ਅਤੇ ਉਸ ਦੇ ਬੇਟੇ ਰਾਜਕੁਮਾਰ ਨੇ ਉਸ ਨੂੰ ਫੋਨ ਕੀਤਾ ਅਤੇ ਕਿਹਾ ਕਿ ਮਾਂ ਮੇਰੀ ਜ਼ਿੰਦਗੀ 'ਚ ਅੱਜ ਤੱਕ ਜੋ ਵੀ ਗਲਤੀਆਂ ਹੋਈਆਂ ਹਨ, ਮੈਨੂੰ ਮੁਆਫ ਕਰ ਦਿਓ ਅਤੇ ਹੁਣ ਅੱਗੇ ਤੋਂ ਮੈਂ ਕੋਈ ਗਲਤੀ ਨਹੀਂ ਕਰਾਂਗਾ। ਮਾਂ ਨੇ ਦੱਸਿਆ ਕਿ ਇਹ ਕਹਿਣ ਤੋਂ ਬਾਅਦ ਰਾਜਕੁਮਾਰ ਨੇ ਫੋਨ ਕੱਟ ਦਿੱਤਾ। ਜਿਸ ਤੋਂ ਉਸ ਨੂੰ ਸ਼ੱਕ ਹੋਇਆ ਅਤੇ ਜਦੋਂ ਘਰ ਆਕੇ ਦੇਖਿਆ ਤਾਂ ਰਾਜਕੁਮਾਰ ਪੱਖੇ ਨਾਲ ਲਟਕਿਆ ਹੋਇਆ ਸੀ।


ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਲੜਕੇ ਦੀ ਖੁਦਕੁਸ਼ੀ ਪਿੱਛੇ ਦਫ਼ਤਰ ਦੇ ਲੋਕਾਂ ਦਾ ਹੱਥ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਨਸਾਫ਼ ਦਿਵਾਇਆ ਜਾਵੇ। ਸਿਵਲ ਹਸਪਤਾਲ ਦੀ ਡਾਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਜਦੋਂ  ਉਹਨਾਂ ਕੋਲ ਮਰੀਜ਼ ਆਇਆ ਤਾਂ ਉਸ ਦੀ ਪਹਿਲਾਂ ਹੀ ਮੌਤ ਹੋ ਚੁਕੀ ਸੀ। ਮ੍ਰਿਤਕ ਦੇ ਗਲੇ ਉਪਰ  ਨਿਸ਼ਾਨ ਸਨ। ਮ੍ਰਿਤਕ ਦੀ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ।


ਇਮੀਗ੍ਰੇਸ਼ਨ ਦੇ ਮਾਲਕ ਦਾ ਕਹਿਣਾ ਹੈ ਕਿ ਇਹ ਨੌਜਵਾਨ ਮੇਰੇ ਕੋਲ ਕੰਮ ਕਰਦਾ ਸੀ। ਉਸ ਨੇ ਆਤਮ ਹੱਤਿਆ ਕਿਉਂ ਕੀਤੀ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।  ਉਸ ਦਾ ਇਸ ਖੁਦਕੁਸ਼ੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਦੇ ਉਲਟ ਮ੍ਰਿਤਕ ਨੇ ਸਾਡੀ ਇਮੀਗ੍ਰੇਸ਼ਨ ਕੰਪਨੀ ਦੇ ਨਾਂ 'ਤੇ ਲੋਕਾਂ ਤੋਂ ਪੈਸੇ ਲਏ ਸਨ ਅਤੇ ਜਿਸ ਦੇ ਨਿਪਟਾਰੇ ਲਈ ਮੈਂ ਇਸ ਨੂੰ ਕਿਹਾ ਕਿ ਉਹ ਲੋਕਾਂ ਦੇ ਪੈਸੇ ਸਮੇਂ ਨਾਲ ਵਾਪਸ ਕਰ ਦਵੇ।