SGPC News:  ਸ਼ੇਰ-ਏ-ਪੰਜਾਬ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ।


COMMERCIAL BREAK
SCROLL TO CONTINUE READING

ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਗੁਰਮੀਤ ਸਿੰਘ ਬੂਹ ਤੇ ਬੀਬੀ ਹਰਜਿੰਦਰ ਕੌਰ ਜਾਣਗੇ। ਇਸ ਨੂੰ ਲੈ ਕੇ ਸੰਗਤ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।


ਅੱਜ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਆਖਿਆ ਕਿ ਪਾਕਿਸਤਾਨ ਵਿੱਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਆਸਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਭਾਰੀ ਉਤਸ਼ਾਹ ਤੇ ਖੁਸ਼ੀ ਹੈ।


ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਤੇ 21 ਜੂਨ ਨੂੰ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। 


ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 340 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 23 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਨੇ ਦੱਸਿਆ ਕਿ 317 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜ਼ਾ ਲੱਗੇ ਪਾਸਪੋਰਟ ਦਿੱਤੇ ਗਏ ਹਨ।


ਇਹ ਵੀ ਪੜ੍ਹੋ : Farmers News: ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਵੇ ਸਰਕਾਰ-ਡੱਲੇਵਾਲ


 


ਪ੍ਰਤਾਪ ਸਿੰਘ ਨੇ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਪਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।


ਇਹ ਵੀ ਪੜ੍ਹੋ : Punjab Drug News: ਪੰਜਾਬ 'ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ 'ਤੇ ਸਵਾਲ ਹੋਏ ਖੜ੍ਹੇ