Bathinda AAP Vikas Kranti Rally: ਮੌੜ ਮੰਡੀ ਵਿੱਚ ਰਾਮਪੁਰਾ-ਤਲਵੰਡੀ ਰੋਡ ’ਤੇ ਸਥਿਤ ਪਸ਼ੂ ਮੇਲਾ ਗਰਾਊਂਡ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿੱਚ ਵਿਕਾਸ ਕ੍ਰਾਂਤੀ ਰੈਲੀ ਦਾ ਆਯੋਜਨ ਕੀਤਾ ਗਿਆ ਹੈ।
Trending Photos
Bathinda AAP Vikas Kranti Rally: ਪੰਜਾਬ ਦੇ ਬਠਿੰਡਾ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਹੋਵੇਗੀ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਇਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਵੀ ਮੌਜੂਦ ਰਹਿਣਗੇ। ਇਸ ਦੇ ਲਈ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਕਈ ਦਿਨਾਂ ਤੋਂ ਤਿਆਰੀਆਂ ਵਿਚ ਲੱਗੇ ਹੋਏ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਰੈਲੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਮੌੜ ਮੰਡੀ ਵਿੱਚ ਰਾਮਪੁਰਾ-ਤਲਵੰਡੀ ਰੋਡ ’ਤੇ ਸਥਿਤ ਪਸ਼ੂ ਮੇਲਾ ਗਰਾਊਂਡ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿੱਚ ਵਿਕਾਸ ਕ੍ਰਾਂਤੀ ਰੈਲੀ (AAP Vikas Kranti Rally) ਦਾ ਆਯੋਜਨ ਕੀਤਾ ਗਿਆ ਹੈ। ਜਿੱਥੇ ਲਗਭਗ 8 ਏਕੜ ਰਕਬੇ ਵਿੱਚ ਵਾਟਰ ਪਰੂਫ ਟੈਂਟ ਲਗਾਏ ਗਏ ਹਨ। 20x70 ਫੁੱਟ ਸਾਈਜ਼ ਦੀ ਕੰਕਰੀਟ ਦੀ ਸਟੇਜ ਬਣਾਈ ਜਾ ਰਹੀ ਹੈ, ਜੋ ਚਾਰ ਲੇਅਰ ਸੁਰੱਖਿਆ ਅਧੀਨ ਹੋਵੇਗੀ।
ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀਆਂ ਦੇ ਸਟੇਜ 'ਤੇ ਬੈਠਣ ਦੀ ਸੰਭਾਵਨਾ ਹੈ, ਇੱਥੇ ਪ੍ਰਬੰਧ ਹੋਣਗੇ। ਰੈਲੀ ਵਾਲੀ ਥਾਂ ਤੋਂ ਕਰੀਬ 600 ਮੀਟਰ ਦੀ ਦੂਰੀ ’ਤੇ ਤਲਵੰਡੀ ਸਾਬੋ ਰੋਡ ’ਤੇ ਸਥਿਤ ਨਵੀਂ ਦਾਣਾ ਮੰਡੀ ਵਿਖੇ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ Jalandhar News: ਜਲੰਧਰ 'ਚ ਨਸ਼ੇ ਵਿੱਚ ਧੁੱਤ DSP ਨੇ ਚਲਾਈ ਗੋਲੀ! ਪਾਰਕਿੰਗ ਨੂੰ ਲੈ ਕੇ ਹੋਇਆ ਸੀ ਵਿਵਾਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਆਪਣੇ ਹੈਲੀਕਾਪਟਰ 'ਚ ਰੈਲੀ ਵਾਲੀ ਥਾਂ 'ਤੇ ਪਹੁੰਚਣਗੇ। ਜਿਸ ਲਈ ਸਰਸਵਤੀ ਕਾਨਵੈਂਟ ਸਕੂਲ ਵਿੱਚ ਹੈਲੀਪੈਡ ਬਣਾਇਆ ਗਿਆ ਹੈ। ਰੈਲੀ ਵਾਲੀ ਥਾਂ ਦੇ ਨੇੜੇ ਤੋਂ ਲੰਘਣ ਵਾਲੀ ਐਮਰਜੈਂਸੀ ਬਿਜਲੀ ਲਾਈਨ ਨੂੰ ਸੁਰੱਖਿਆ ਕਾਰਨਾਂ ਕਰਕੇ ਖੰਭਿਆਂ ਤੋਂ ਹੇਠਾਂ ਉਤਾਰ ਕੇ ਜ਼ਮੀਨ 'ਤੇ ਵਿਛਾ ਦਿੱਤਾ ਗਿਆ ਹੈ ਜਿਸ ਦੀ ਜ਼ਿੰਮੇਵਾਰੀ ਟੀਸੀਐਲ ਕੰਪਨੀ ਨੂੰ ਦਿੱਤੀ ਗਈ ਹੈ।
ਗੌਰਤਲਬ ਹੈ ਕਿ ਪੰਜਾਬ ਦੇ ਸੰਗਰੂਰ, ਹੁਸ਼ਿਆਰਪੁਰ, ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਅੰਮ੍ਰਿਤਸਰ ਲੋਕ ਸਭਾ ਹਲਕਿਆਂ ਵਿੱਚ ਵਿਕਾਸ ਕ੍ਰਾਂਤੀ ਰੈਲੀਆਂ (AAP Vikas Kranti Rally) ਕੀਤੀਆਂ ਗਈਆਂ ਹਨ। ਹੁਣ 7ਵੀਂ ਰੈਲੀ ਬਠਿੰਡਾ ਲੋਕ ਸਭਾ ਹਲਕੇ ਵਿੱਚ ਹੋ ਰਹੀ ਹੈ। ਬਠਿੰਡਾ ਲੋਕ ਸਭਾ ਅਧੀਨ ਪੈਂਦੇ ਬਠਿੰਡਾ-ਮਾਨਸਾ ਜ਼ਿਲ੍ਹਿਆਂ ਦੇ ਮੱਧ ਵਿੱਚ ਪੈਂਦੇ ਮੌੜ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਚੁਣਿਆ ਗਿਆ ਹੈ।
ਇਸ ਰੈਲੀ ਵਿੱਚ 1 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਕਾਰਜ ਦੱਸੇ ਜਾਣਗੇ। ਬਠਿੰਡਾ ਲੋਕ ਸਭਾ ਤੋਂ ਬਾਅਦ ਅਗਲੇ ਸਾਲ ਜਨਵਰੀ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ। 20 ਤੋਂ 30 ਦਸੰਬਰ ਤੱਕ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਦੇ ਮੱਦੇਨਜ਼ਰ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਪ੍ਰੋਗਰਾਮ ਨਹੀਂ ਹੋਵੇਗਾ।
ਇਹ ਵੀ ਪੜ੍ਹੋ: Cross Border Terrorism: ਸਰਹੱਦ ਪਾਰ ਅੱਤਵਾਦ ਕਾਰਨ ਭਾਰਤ ਨੂੰ ਭਾਰੀ ਨੁਕਸਾਨ ਹੋਇਆ!