Bathinda Airport Delhi Flight News: ਪੁੱਜਾਬ ਦੇ ਮਾਲਵਾ ਖੇਤਰ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਅੱਜ ਯਾਨੀ ਸੋਮਵਾਰ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ ਅਤੇ ਇਸਦੇ ਨਾਲ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜ ਜਾਵੇਗਾ।  


COMMERCIAL BREAK
SCROLL TO CONTINUE READING

ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ (ਜੋ ਹੁਣ X ਦੇ ਨਾਮ ਵਜੋਂ ਜਾਣਿਆ ਜਾਂਦਾ ਹੈ) 'ਤੇ ਟਵੀਟ ਕੀਤਾ। 


ਉਨ੍ਹਾਂ ਕਿਹਾ ਕਿ "ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ... ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ...ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ... ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ...ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ...ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਨੇ..." 


ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਭਾਜਪਾ ਵਰਕਰ ਦੇ ਘਰ ਲੱਗੀ ਭਿਆਨਕ ਅੱਗ, 3 ਬੱਚਿਆਂ ਸਣੇ 5 ਦੀ ਮੌਤ