Bathinda News: ਪੁਲਿਸ ਨੇ ਤਿੰਨ ਅੋਰਤਾਂ ਸਮੇਤ 6 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
Trending Photos
Bathinda News: ਪੰਜਾਬ ਵਿੱਚ ਨਸ਼ਾ ਦਿਨੋ- ਦਿਨ ਵਧਦਾ ਜਾ ਰਿਹਾ ਹੈ। ਅੱਜ ਤਾਜਾ ਮਾਮਲਾ ਸਬ ਡਵੀਜਨ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ ਜਿੱਥੇ ਨਾਕੇ 'ਤੇ ਇੱਕ ਕਾਰ ਨੂੰ ਰੋਕ ਕੇ ਛੇ ਲੋਕਾਂ ਨੂੰ ਹੈਰੋਇੰਨ ਸਮੇਤ ਕਾਬੂ ਕੀਤਾ ਗਿਆ ਹੈ। ਦਰਅਸਲ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਸੀਗੋ ਵਿਖੇ ਨੌਜਵਾਨਾ ਤੇ ਮੋਹਤਵਰਾਂ ਵੱਲੋਂ ਬਣਾਈ ਨਸ਼ਾ ਰੋਕੂ ਕਮੇਟੀ ਨੂੰ ਵੱਡੀ ਸਫ਼ਲਤਾ ਮਿਲੀ।
ਕਮੇਟੀ ਆਗੂਆਂ ਵੱਲੋਂ ਲਾਏ ਨਾਕੇ ਉੱਤੇ ਇੱਕ ਕਾਰ ਨੂੰ ਰੋਕ ਕੇ ਉਨਾਂ ਦੀ ਤਲਾਸ਼ੀ ਲਈ ਤਾਂ ਓੁਨਾਂ ਕੋਲੋ ਚਿੱਟੇ ਨਸ਼ੇ ਦੀ ਬਰਾਮਦਗੀ ਹੋਈ ਜਿੰਨਾਂ ਨੂੰ ਤਰੁੰਤ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤੇ। ਕਾਰ ਵਿੱਚ ਸਵਾਰ ਤਿੰਨ ਲੜਕੇ ਅਤੇ ਤਿੰਨ ਲੜਕੀਆਂ ਨੂੰ ਪੁਲਿਸ ਨੇ ਕਾਬੂ ਕਰਕੇ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।
ਤਲਵੰਡੀ ਸਾਬੋ ਦੇ ਥਾਣਾ ਮੁੱਖੀ ਗੁਰਮੀਤ ਸਿੰਘ ਨੇ ਦੱਸਿਆਂ ਕਿ ਪਿੰਡ ਸੀਗੋ ਵਿਖੇ ਜ਼ਿਲ੍ਹਾ ਪੁਲਿਸ ਮੁੱਖੀ ਦੇ ਦਿਸ਼ਾ ਨਿਰਦੇਸ਼ ਉੱਤੇ ਨੌਜਵਾਨਾਂ ਵੱਲੋਂ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਰਾਤ ਸਮੇਂ ਨਾਕਾਬੰਦੀ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਨਾਕੇ ਦੌਰਾਨ ਨੋਜਵਾਨਾਂ ਨੇ ਸੱਕੀ ਕਾਰ ਨੂੰ ਰੋਕਿਆਂ ਤਾਂ ਉਸ ਵਿੱਚ ਨਸ਼ੇ ਦਾ ਸ਼ੱਕ ਹੋਣ ਤੇ ਮੌਕੇ ਉੱਤੇ ਤਲਵੰਡੀ ਸਾਬੋ ਪੁਲਿਸ ਨੂੰ ਬੁਲਾ ਕੇ ਤਲਾਸ਼ੀ ਲਈ ਤਾਂ ਓੁਸ ਵਿੱਚ ਹੈਰੋਇੰਨ (ਚਿੱਟਾ) ਬਰਾਮਦ ਹੋਈ।
ਇਹ ਵੀ ਪੜ੍ਹੋ: Khanna News: ਨੈਸ਼ਨਲ ਹਾਈਵੇ 'ਤੇ ਬਾਈਕ ਦਾ ਟਾਇਰ ਫਟਣ ਨਾਲ ਵਾਪਰਿਆ ਵੱਡਾ ਹਾਦਸਾ, ਇੱਕ ਨੌਜਵਾਨ ਦੀ ਮੌਤ
ਇਸ ਦੌਰਾਨ ਉਹਨਾਂ ਨੂੰ ਤੁਰੰਤ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋ ਢਾਈ ਗ੍ਰਾਮ ਹੈਰੋਇੰਨ ਬਰਾਮਦ ਕੀਤੀ। ਪੁਲਿਸ ਨੇ ਹੈਰੋਇੰਨ ਅਤੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਾਰ ਸਵਾਰ 6 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ ਵਿੱਚ ਤਿੰਨ ਨੌਜਵਾਨ ਅਤੇ ਤਿੰਨ ਲੜਕੀਆਂ ਸਵਾਰ ਸਨ ਅਤੇ ਇਹਨਾਂ ਕੋਲ ਹੀ ਢਾਈ ਗ੍ਰਾਮ ਹੈਰੋਇੰਨ ਬਰਾਮਦ ਹੋਈ ਜਿਸ ਲਈ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab News: ਅਬੋਹਰ 'ਚ ਚੌਕੀਦਾਰ 'ਤੇ ਤਲਵਾਰ ਨਾਲ ਹਮਲਾ, ਮੋਬਾਈਲ ਖੋਹਿਆ; ਘਟਨਾ ਸੀਸੀਟੀਵੀ 'ਚ ਕੈਦ
(ਰਿਪੋਰਟ ਕੁਲਬੀਰ ਬੀਰਾ)