Parampal Kaur Resignation: ਬਠਿੰਡਾ ਤੋਂ ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਅਤੇ ਪੰਜਾਬ ਸਰਕਾਰ ਵਿਚਾਲੇ ਆਖਰਕਾਰ ਰੇੜਕਾ ਸਮਾਪਤ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਬੀਤੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਤੇ ਆਈਏਐਸ ਪਰਮਪਾਲ ਕੌਰ ਵਿਚਾਲੇ ਅਸਤੀਫ਼ੇ ਨੂੰ ਲੈ ਕੇ ਰੇੜਕਾ ਚੱਲ ਰਿਹਾ ਹੈ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਆਈਏਐਸ ਪਰਮਪਾਲ ਕੌਰ ਦੀ ਵੀਆਰਐਸ ਨੂੰ ਲੈ ਕੇ ਰੇੜਕਾ ਖੜ੍ਹਾ ਹੋ ਗਿਆ ਸੀ। ਸੂਬਾ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਸੀ ਅਤੇ ਉਨ੍ਹਾਂ ਡਿਊਟੀ ਉਤੇ ਵਾਪਸ ਆਉਣ ਲਈ ਕਿਹਾ ਸੀ। ਆਈਏਐਸ ਅਧਿਕਾਰੀ ਪਰਮਪਾਲ ਕੌਰ ਦਾ ਵੀਆਰਐਸ ਖ਼ਾਰਿਜ ਕਰ ਦਿੱਤੀ ਸੀ, ਜਿਨ੍ਹਾਂ ਨੇ ਆਪਣੀਆਂ ਸੇਵਾਵਾਂ ਤੋਂ ਅਸਤੀਫਾ ਦੇ ਕੇ ਭਾਜਪਾ ਵੱਲੋਂ ਬਠਿੰਡਾ ਤੋਂ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਲਿਆ ਸੀ।


ਪੰਜਾਬ ਸਰਕਾਰ ਨੇ ਸਿਕੰਦਰ ਮਲੂਕਾ ਦੀ ਨੂੰਹ ਨੂੰ ਨੋਟਿਸ ਜਾਰੀ ਕੀਤਾ ਸੀ ਕਿ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਹੈ। ਕਿਰਪਾ ਕਰਕੇ ਆਪਣੇ ਅਹੁਦੇ 'ਤੇ ਵਾਪਸ ਆਓ ਅਤੇ ਆਪਣੀ ਡਿਊਟੀ ਸੰਭਾਲੋ। ਪੰਜਾਬ ਸਰਕਾਰ ਨੇ ਨੋਟਿਸ ਪੀਰੀਅਡ ਨੂੰ ਆਧਾਰ ਬਣਾਇਆ ਸੀ। ਪੰਜਾਬ ਸਰਕਾਰ ਨੇ ਆਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੇਵਾਮੁਕਤ ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ ਹੈ।


ਦੂਜੇ ਪਾਸੇ ਇਸ ਮਾਮਲੇ ਵਿੱਚ ਆਈਏਐਸ ਪਰਮਪਾਲ ਕੌਰ ਨੇ ਕਿਹਾ ਸੀ ਕਿ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਕੇਂਦਰ ਸਰਕਾਰ ਨੂੰ ਭੇਜ ਦਿੱਤਾ। ਉਨ੍ਹਾਂ ਨੇ ਮਨਜ਼ੂਰ ਵੀ ਕਰ ਲਿਆ ਹੈ। ਹੁਣ ਮੈਂ ਬਠਿੰਡਾ ਤੋਂ ਭਾਜਪਾ ਵੱਲੋਂ ਉਮੀਦਵਾਰ ਹਾਂ ਤੇ ਚੋਣ ਲੜ ਰਹੀ ਹਾਂ। ਉਮੀਦਵਾਰ ਹਾਂ ਤਾਂ ਮੈਂ ਆਪਣੀ ਚੋਣ ਬਿਲਕੁਲ ਲੜਾਂਗੀ, ਸਰਕਾਰ ਨੇ ਜੋ ਕੁਝ ਵੀ ਕਰਨਾ ਹੈ ਉਹ ਕਰ ਸਕਦੀ ਹੈ।


ਇਹ ਵੀ ਪੜ੍ਹੋ : Sangrur News: ਮਾਂ-ਧੀ ਇੱਕ-ਦੂਜੇ ਦਾ ਹੱਥ ਫੜ੍ਹ ਕੇ ਰੇਲ ਟਰੈਕ 'ਤੇ ਲੇਟੀਆਂ; ਦੋਵਾਂ ਦੀ ਖ਼ੁਦਕੁਸ਼ੀ ਨਾਲ ਦਹਿਲਿਆ ਇਲਾਕਾ


ਹੁਣ ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਚੋਣ ਲੜਨ ਲਈ ਉਨ੍ਹਾਂ ਦਾ ਰਾਹ ਬਿਲਕੁਲ ਪੱਧਰਾ ਹੋ ਚੁੱਕਾ ਹੈ।


ਇਹ ਵੀ ਪੜ੍ਹੋ : Raja Waring on Ravneet Bittu: ਰਾਜਾ ਵੜਿੰਗ ਦਾ ਰਵਨੀਤ ਬਿੱਟੂ 'ਤੇ ਤੰਜ਼, 10 ਸਾਲਾਂ ਵਿੱਚ ਬਿੱਟੂ ਲੁਧਿਆਣੇ 'ਚ ਆਪਣਾ ਘਰ ਵੀ ਨਹੀਂ ਬਣਾ ਸਕੇ