Bathinda News: ਬਠਿੰਡਾ 'ਚ ਆਨਰ ਕਿਲਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ ਇੱਥੇ ਭਰਾ ਨੇ ਭੈਣ ਅਤੇ ਉਸਦੇ ਪਤੀ ਦਾ ਕਤਲ ਕਰ ਦਿੱਤਾ। ਮਰਨ ਵਾਲਾ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਹੈ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਇਹ ਮਾਮਲਾ ਬਠਿੰਡਾ ਦੇ ਪਿੰਡ ਤੁੰਗ ਵਾਲੀ ਹੈ ਜਿੱਥੇ  ਅਣਖ ਦੀ ਖਾਤਰ ਭਰਾ ਨੇ ਆਪਣੀ ਭੈਣ ਅਤੇ ਜੀਜੇ ਦਾ ਕਤਲ ਕਰ ਦਿੱਤਾ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਇੱਕ ਸਾਲ ਪਹਿਲਾਂ ਪਰਿਵਾਰ ਦੀ ਮਰਜ਼ੀ ਦੇ ਖਿਲਾਫ਼ ਲੜਕੀ ਅਤੇ ਲੜਕੇ ਦੀ ਕੋਰਟ ਮੈਰਿਜ ਹੋਈ ਸੀ। ਬੀਤੇ ਕੱਲ੍ਹ ਜਦੋਂ ਲੜਕਾ ਜ਼ਬਰਦਸਤੀ ਲੜਕੀ ਨੂੰ ਮਿਲਣ ਆਇਆ ਤਾਂ ਲੜਕੀ ਦੇ ਭਰਾ ਨੇ ਦੋਵਾਂ ਦਾ ਕਤਲ ਕਰ ਦਿੱਤਾ। ਮ੍ਰਿਤਕ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਹੈ।


 


ਇਹ ਵੀ ਪੜ੍ਹੋ: Bathinda News: ਲੁੱਟਾਂ ਖੋਹਾਂ ਕਰਨ ਵਾਲੇ ਨੌਜਵਾਨ ਦਾ ਪੁਲਿਸ ਵੱਲੋਂ ਐਨਕਾਊਂਟਰ, ਹਸਪਤਾਲ ਦਾਖਲ


ਕੱਲ੍ਹ ਪੰਜਾਬ ਪੁਲਿਸ ਦਾ ਕਾਂਸਟੇਬਲ ਲੜਕਾ ਉਸ ਨੂੰ ਮਿਲਣ ਲਈ ਤੁੰਗਵਾਲੀ ਆਇਆ ਸੀ। ਜਦੋਂ ਉਹ ਉੱਥੇ ਪਹੁੰਚਿਆ ਤਾਂ ਝਗੜਾ ਹੋ ਗਿਆ। ਜਿਸ ਤੋਂ ਬਾਅਦ ਲੜਕੀ ਦੇ ਭਰਾ ਨੇ ਦੋਵਾਂ ਦਾ ਕਤਲ ਕਰ ਦਿੱਤਾ। ਮ੍ਰਿਤਕ ਦੇ ਭਰਾ ਸੰਦੀਪ ਸਿੰਘ ਵਾਸੀ ਤੁੰਗਵਾਲੀ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਹੈੱਡ ਕਾਂਸਟੇਬਲ ਜਗਮੀਤ ਸਿੰਘ ਨੇ ਬੇਅੰਤ ਕੌਰ ਉਰਫ ਮਨੀ ਵਾਸੀ ਦਸਮੇਸ਼ ਨਗਰ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸ ਸਮੇਂ ਬੇਅੰਤ ਕੌਰ ਆਪਣੇ ਪਿਤਾ ਦੇ ਘਰ ਰਹਿ ਰਹੀ ਸੀ।


ਐਤਵਾਰ ਸ਼ਾਮ ਨੂੰ ਉਹ ਆਪਣੇ ਪਿਤਾ ਕੇਵਲ ਸਿੰਘ ਅਤੇ ਭਰਾ ਜਗਮੀਤ ਸਿੰਘ ਨਾਲ ਆਪਣੇ ਮੌਜੂਦਾ ਘਰ ਆਦਰਸ਼ ਨਗਰ ਤੋਂ ਪਿੰਡ ਤੁੰਗਵਾਲੀ ਸਥਿਤ ਆਪਣੇ ਪੁਰਾਣੇ ਘਰ ਆਇਆ ਹੋਇਆ ਸੀ ਜਿੱਥੇ ਉਸ ਨੇ ਆਪਣੇ ਪਿਤਾ ਨਾਲ ਸਫਾਈ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਜਗਮੀਤ ਸਿੰਘ ਕਾਰ ਲੈ ਕੇ ਆਪਣੀ ਪਤਨੀ ਨੂੰ ਮਿਲਣ ਚਲਾ ਗਿਆ।


ਉਸ ਨੇ ਦੋਸ਼ ਲਾਇਆ ਕਿ ਬਲਕਰਨ ਸਿੰਘ, ਕ੍ਰਿਪਾਲ ਸਿੰਘ ਅਤੇ ਹੰਸਾ ਸਿੰਘ ਨੇ ਉਸ ਦੇ ਭਰਾ ’ਤੇ ਹਮਲਾ ਕਰ ਦਿੱਤਾ। ਜਗਮੀਤ ਨੂੰ ਬਚਾਉਣ ਲਈ ਬੇਅੰਤ ਕੌਰ ਉਸ 'ਤੇ ਡਿੱਗ ਪਈ ਅਤੇ ਰਹਿਮ ਦੀ ਭੀਖ ਮੰਗਣ ਲੱਗੀ ਪਰ ਦੋਸ਼ੀਆਂ ਨੇ ਉਸ ਦਾ ਵੀ ਕਤਲ ਕਰ ਦਿੱਤਾ।


ਇਹ ਵੀ ਪੜ੍ਹੋ: Punjab News: ਨਜਾਇਜ਼ ਮਾਈਨਿੰਗ ਦੀ ਵਜ੍ਹਾ ਕਰਕੇ ਸਵਾਂ ਨਦੀ 'ਤੇ ਬਣੇ ਐਲਗਰਾਂ ਪੁੱਲ ਨੂੰ ਖਤਰਾ, ਹੋ ਸਕਦਾ ਹੈ ਵੱਡਾ ਹਾਦਸਾ 


(ਕੁਲਬੀਰ ਬੀਰਾ ਦਾ ਰਿਪੋਰਟ)