Bathinda Accident: ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸ੍ਰੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਦਾ ਰੇਲਵੇ ਫਾਟਕ ਲੱਗਿਆ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਕਰੀਬ ਅੱਧੀ ਦਰਜਨ ਗੱਡੀਆਂ ਟਕਰਾਈਆਂ।  ਇਸ ਹਾਦਸੇ ਵਿੱਚ ਕਰੀਬ ਇੱਕ ਦਰਜਨ ਲੋਕ ਗੰਭੀਰ ਜ਼ਖਮੀ ਹੋਏ ਹਨ ਜਿਨਾਂ ਨੂੰ ਇਲਾਜ ਲਈ ਹਸਪਤਾਲ  ਭੇਜਿਆ ਗਿਆ ਹੈ। ਹਾਦਸੇ ਦੇ ਸ਼ਿਕਾਰ ਹੋਏ ਵਾਹਨਾਂ ਵਿੱਚ ਟਰਾਲੇ ਅਤੇ ਕਾਰਾਂ ਸ਼ਾਮਿਲ ਹਨ। ਮੌਕੇ 'ਤੇ ਪੁਲਿਸ ਪਹੁੰਚੀ।