Bathinda Clash News: ਬਠਿੰਡਾ ਪੁਲਿਸ ਵੱਲੋਂ ਸੈਂਕੜੇ ਕਿਸਾਨਾਂ `ਤੇ ਮਾਮਲਾ ਦਰਜ, ਜਾਣੋ ਪੂਰਾ ਮਾਮਲਾ
Bathinda Clash News: ਅੰਮ੍ਰਿਤਸਰ ਜਾਮਨਗਰ ਨੈਸ਼ਨਲ ਹਾਈਵੇਅ ਅਤੇ ਭਾਰਤਮਾਲਾ ਰੋਡ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ। ਜ਼ਮੀਨ ਖਾਲੀ ਕਰਵਾਉਣ ਆਏ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ।
Bathinda Clash News/ਕੁਲਬੀਰ ਬੀਰਾ: ਭਾਰਤ ਮਾਲਾ ਪ੍ਰੋਜੈਕਟ ਨੂੰ ਲੈ ਕੇ ਬਠਿੰਡਾ ਦੇ ਪਿੰਡ ਦੁੱਣੇਵਾਲਾ ਵਿਖੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਏ ਟਕਰਾ ਤੋਂ ਬਾਅਦ ਜ਼ਖ਼ਮੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀ ਦੇ ਬਿਆਨਾਂ ਦੇ ਆਧਾਰ ਉੱਤੇ ਇੱਕ ਦਰਜਨ ਕਿਸਾਨ ਆਗੂਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਬਠਿੰਡਾ ਦੇ ਥਾਣਾ ਸੰਗਤ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਝੰਡਾ ਸਿੰਘ ਜੇਠੂ ਕੇ ਸ਼ਿੰਗਾਰਾ ਸਿੰਘ ਮਾਨ ਹਰਜਿੰਦਰ ਸਿੰਘ ਬੱਗੀ ਹਰਜਿੰਦਰ ਸਿੰਘ ਘਰਾਚੋ ਅਜੇ ਪਾਲ ਘੁੱਦਾ ਸਣੇ 250 ਤੋਂ 300 ਕਿਸਾਨਾਂ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਬੀਤੀ ਦੇਰ ਸ਼ਾਮ ਕਿਸਾਨਾਂ ਅਤੇ ਪੁਲਿਸ ਵਿਚਕਾਰ ਭਾਰਤ ਮਾਲਾ ਪ੍ਰੋਜੈਕਟ ਨੂੰ ਲੈ ਕੇ ਅਕਵਾਇਰ ਕੀਤੀ ਜ਼ਮੀਨ ਤੇ ਮੁੜ ਕਬਜ਼ਾ ਕਰਨ ਦੌਰਾਨ ਤਿੱਖੀ ਝੜਪ ਹੋਈ ਸੀ। ਪੁਲਿਸ ਵੱਲੋਂ ਲਾਠੀ ਚਾਰਜ ਦੇ ਨਾਲ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ
ਕੀਤੀ ਗਈ ਸੀ।
ਇਹ ਵੀ ਪੜ੍ਹੋ: Bathinda News: ਬਠਿੰਡਾ ਵਿੱਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਕਿਸਾਨਾਂ ਨੇ ਸੜਕ ਉੱਪਰ ਲਾਇਆ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਮੁੜ ਵੱਡਾ ਇਕੱਠ ਕਰਕੇ ਨਿਸ਼ਚਿਤ ਥਾਂ ਉੱਤੇ ਪਹੁੰਚਣ ਦਾ ਐਲਾਨ ਕੀਤਾ ਗਿਆ। ਕਿਸਾਨਾਂ ਦੇ ਐਲਾਨ ਤੋਂ ਬਾਅਦ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ ਅਤੇ ਹੋਰਨਾਂ ਜ਼ਿਲ੍ਹਿਆਂ ਤੋਂ ਫੋਰਸ ਵੀ ਸੱਦੀ ਗਈ ਹੈ।
ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਦੇ ਬਠਿੰਡਾ 'ਚ ਸ਼ੁੱਕਰਵਾਰ ਨੂੰ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਸੀ ਜਦੋਂ ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ ਹੋ ਗਏ। ਅੰਮ੍ਰਿਤਸਰ ਜਾਮਨਗਰ ਨੈਸ਼ਨਲ ਹਾਈਵੇਅ ਅਤੇ ਭਾਰਤਮਾਲਾ ਰੋਡ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ। ਜ਼ਮੀਨ ਖਾਲੀ ਕਰਵਾਉਣ ਆਏ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੂੰ ਕਿਸਾਨਾਂ ਨੂੰ ਖਦੇੜਨ ਲਈ ਬਲ ਦੀ ਵਰਤੋਂ ਕਰਨੀ ਪਈ। ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਸੀ। ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।
ਅੰਮ੍ਰਿਤਸਰ ਜਾਮਨਗਰ ਨੈਸ਼ਨਲ ਹਾਈਵੇਅ ਅਤੇ ਭਾਰਤਮਾਲਾ ਰੋਡ ਲਈ ਬਠਿੰਡਾ ਦੇ ਪਿੰਡ ਦੁੱਨੇਵਾਲਾ ਅਤੇ ਸ਼ੇਰਗੜ੍ਹ ਦੀ 9 ਕਿਲੋਮੀਟਰ ਜ਼ਮੀਨ ਐਕੁਆਇਰ ਕੀਤੀ ਗਈ ਸੀ। ਜਿਸ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਪਰ ਕਿਸਾਨ ਜ਼ਮੀਨ ਦਾ ਕਬਜ਼ਾ ਪ੍ਰਸ਼ਾਸਨ ਨੂੰ ਨਹੀਂ ਦੇ ਰਹੇ ਸਨ।
ਇਹ ਵੀ ਪੜ੍ਹੋ: Dera Baba Nanak Election Results 2024: ਡੇਰਾ ਬਾਬਾ ਨਾਨਕ ਸੀਟ 'ਤੇ ਅੱਜ ਨਤੀਜਿਆਂ ਦਾ ਦਿਨ, 4 ਪਾਰਟੀਆਂ ਵਿਚਕਾਰ ਮੁਕਾਬਲਾ