Punjab News: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਕਾਊਂਟਰ ਇੰਟੈਲੀਜੈਂਸ ਨੇ ਹਥਿਆਰਾਂ ਸਮੇਤ 3 ਦੋਸ਼ੀ ਕੀਤੇ ਕਾਬੂ
Advertisement
Article Detail0/zeephh/zeephh1972371

Punjab News: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਕਾਊਂਟਰ ਇੰਟੈਲੀਜੈਂਸ ਨੇ ਹਥਿਆਰਾਂ ਸਮੇਤ 3 ਦੋਸ਼ੀ ਕੀਤੇ ਕਾਬੂ

Punjab News: ਪੰਜਾਬ ਪੁਲਿਸ ਪਾਕਿਸਤਾਨ ਤੋਂ ਸੰਚਾਲਿਤ ਅੱਤਵਾਦੀ ਮਾਡਿਊਲ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਦੀਵਾਲੀ ਤੋਂ ਹੁਣ ਤੱਕ ਅਜਿਹੇ 8 ਤੋਂ ਵੱਧ ਅੱਤਵਾਦੀ ਮਾਡਿਊਲ ਬੇਨਕਾਬ ਹੋ ਚੁੱਕੇ ਹਨ। ਇਨ੍ਹਾਂ ਲੋਕਾਂ ਵੱਲੋਂ ਸੂਬੇ ਦੀਆਂ ਮਸ਼ਹੂਰ ਹਸਤੀਆਂ, ਕਾਰੋਬਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ।

Punjab News: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਕਾਊਂਟਰ ਇੰਟੈਲੀਜੈਂਸ ਨੇ ਹਥਿਆਰਾਂ ਸਮੇਤ 3 ਦੋਸ਼ੀ ਕੀਤੇ ਕਾਬੂ

Punjab News: ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 8 ਹਥਿਆਰ, 9 ਮੈਗਜ਼ੀਨ ਅਤੇ 30 ਕਾਰਤੂਸ ਬਰਾਮਦ ਹੋਏ ਹਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਪੰਜਾਬ ਨੇ ਟਵੀਟ ਕਰ ਲਿਖਿਆ ਹੈ," ਇੱਕ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ #ਬਠਿੰਡਾ ਨੇ #ISI-ਨਿਯੰਤਰਿਤ #Pak-ਅਧਾਰਤ ਅੱਤਵਾਦੀ ਮਾਡਿਊਲ ਨਾਲ ਜੁੜੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਮੌਜੂਦਾ ਸਮੇਂ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ,  8 ਹਥਿਆਰ, 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਹੋਏ ਹਨ।PS ਕੈਂਟ ਬਠਿੰਡਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।" 

ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨੇ ਇਸ ਕਾਰਵਾਈ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਗਰੂਰ ਜੇਲ੍ਹ ਵਿੱਚ ਬੰਦ ਮੁਲਜ਼ਮਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਲੋਕਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਤਲਬ ਪਹਿਲਾਂ ਫੜੇ ਗਏ ਦੋਸ਼ੀ ਵੀ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਸਨ।

ਇਹ ਵੀ ਪੜ੍ਹੋ: Punjab News: ਮੋਗਾ ਦੇ ਲਾਭ ਸਿੰਘ ਦੇ ਘਰ 'ਤੇ NIA ਦਾ ਛਾਪਾ, ਪਰਿਵਾਰ ਦਾ ਖਾਲਿਸਤਾਨੀ ਸਮਰਥਕ ਨਾਲ ਸੰਪਰਕ ਦਾ ਖਦਸ਼ਾ

ਇਨ੍ਹਾਂ ਤਿੰਨਾਂ ਵਿਅਕਤੀਆਂ ਖ਼ਿਲਾਫ਼ ਥਾਣਾ ਬਠਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਇਨ੍ਹਾਂ ਲੋਕਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਸ ਗਿਰੋਹ ਦੇ ਹੋਰ ਲੋਕਾਂ ਨੂੰ ਕਾਬੂ ਕੀਤਾ ਜਾ ਸਕੇ।

ਦੱਸ ਦਈਏ ਕਿ ਪੰਜਾਬ ਪੁਲਿਸ ਪਾਕਿਸਤਾਨ ਤੋਂ ਚੱਲ ਰਹੇ ਅੱਤਵਾਦੀ ਮਾਡਿਊਲ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਦੀਵਾਲੀ ਤੋਂ ਹੁਣ ਤੱਕ ਅਜਿਹੇ 8 ਤੋਂ ਵੱਧ ਅੱਤਵਾਦੀ ਮਾਡਿਊਲ ਬੇਨਕਾਬ ਹੋ ਚੁੱਕੇ ਹਨ। ਇਨ੍ਹਾਂ ਲੋਕਾਂ ਵੱਲੋਂ ਸੂਬੇ ਦੀਆਂ ਮਸ਼ਹੂਰ ਹਸਤੀਆਂ, ਕਾਰੋਬਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ।

ਇਹ ਵੀ ਪੜ੍ਹੋ: Jalandhar-Ludhiana Highway Jam: ਰਾਤ ਭਰ ਹਾਵੀਏ ਰਿਹਾ ਬੰਦ, ਜੇਕਰ ਮੀਟਿੰਗ ਰਹੀ ਬੇਸਿੱਟਾ ਤਾਂ ਕੀ ਰੇਲਵੇ ਟਰੈਕ ਹੋਣਗੇ ਜਾਮ?

Trending news