Bathinda Crime News: ਬਠਿੰਡਾ 'ਚ ਕਤਲ, ਅਪਰਾਧ ਦੀਆਂ ਘਟਨਾਵਾਂ ਘੱਟ ਹੋਣ ਦਾ ਨਾਮ ਨਹੀ ਲੈ ਰਹੀਆਂ ਹਨ। ਇਸ ਲਈ ਹੁਣ ਲੋਕਾਂ ਨੂੰ ਇਸ ਹਮਲਿਆਂ ਤੋਂ ਬਚਣ ਦੀ ਲੋੜ ਹੈ। ਬਠਿੰਡਾ ਦੇ ਕਰਮਗੜ੍ਹ ਛਤਰਾਂ 'ਚ ਮਕੈਨਿਕ ਦਾ ਕੰਮ ਕਰਦੇ ਨੌਜਵਾਨ 'ਤੇ ਪਿੰਡ ਦੇ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਵਾਰਦਾਤ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਹੁਣ ਤੱਕ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।


COMMERCIAL BREAK
SCROLL TO CONTINUE READING

ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਨੌਜਵਾਨ ਨੂੰ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਦੀ ਪਛਾਣ ਬਲਰਾਜ ਸਿੰਘ ਵਜੋਂ ਹੋਈ ਹੈ ਜੋ ਮਿਸਤਰੀ ਦਾ ਕੰਮ ਕਰਦਾ ਹੈ। ਜਿਸ ਨੂੰ ਆਸ-ਪਾਸ ਦੇ ਲੋਕਾਂ ਨੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਲਰਾਜ ਦੇ ਸਿਰ ਤੋਂ ਇਲਾਵਾ ਹੱਥਾਂ ਅਤੇ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਜੋ ਫਿਲਹਾਲ ਤੁਰਨ ਤੋਂ ਅਸਮਰਥ ਹੈ। ਥਾਣਾ ਸਦਰ ਦੀ ਪੁਲਿਸ ਨੇ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ:  Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲੀ ਵਾਰਦਾਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ 


ਬਲਰਾਜ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਾਢੇ 8 ਵਜੇ ਦੇ ਕਰੀਬ ਉਹ ਆਪਣਾ ਕੰਮ ਖਤਮ ਕਰਨ ਤੋਂ ਬਾਅਦ ਬਜ਼ਾਰ 'ਚੋਂ ਕੁਝ ਸਾਮਾਨ ਲੈਣ ਲਈ ਪਾਲ ਕੋਲ ਖੜ੍ਹਾ ਸੀ, ਇਸ ਦੌਰਾਨ ਉਸ ਦੇ ਦੋਸਤ ਵੀ ਉਸ ਨਾਲ ਗੱਲਾਂ ਕਰ ਰਹੇ ਸਨ, ਜਦੋਂ ਉਨ੍ਹਾਂ ਦੇ ਚਲੇ ਜਾਣ ਤੋਂ ਬਾਅਦ ਉਸ ਨੇ ਜਿਵੇਂ ਹੀ ਸਾਈਕਲ ਸਟਾਰਟ ਕੀਤਾ ਤਾਂ ਸਾਹਮਣੇ ਤੋਂ ਆਏ ਤਿੰਨ ਨੌਜਵਾਨਾਂ ਨੇ ਉਸ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।


ਉਹ ਜਾਣਦਾ ਹੈ ਕਿ ਹਮਲਾਵਰ ਉਸ ਦੇ ਪਿੰਡ ਦੇ ਹਨ ਅਤੇ ਪਹਿਲਾਂ ਵੀ ਮਾਮੂਲੀ ਗੱਲ ਨੂੰ ਲੈ ਕੇ ਉਨ੍ਹਾਂ ਨਾਲ ਝਗੜਾ ਹੋਇਆ ਸੀ ਅਤੇ ਇਸੇ ਰੰਜਿਸ਼ ਦੇ ਚੱਲਦਿਆਂ ਉਸ 'ਤੇ ਹਮਲਾ ਕੀਤਾ ਗਿਆ


ਇਹ ਵੀ ਪੜ੍ਹੋ:  Amit Shah Chandigarh Visit: ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦੌਰਾ, ਚੰਡੀਗੜ੍ਹ ਵਿੱਚ ਇਹ ਸੜਕਾਂ ਰਹਿਣਗੀਆਂ ਬੰਦ

(ਬਠਿੰਡਾ ਤੋਂ ਕੁਲਬੀਰ ਬੀਰਾ ਦੀ ਰਿਪੋਰਟ)