Bathinda Clash News: ਪਿਛਲੇ ਦਿਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਦੁੱਨੇਵਾਲਾ ਵਿੱਚ ਭਾਰਤ ਮਾਲਾ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਪੁਲਿਸ ਤੇ ਕਿਸਾਨਾਂ ਵਿੱਚ ਟਕਰਾਅ ਹੋਇਆ ਸੀ, ਜਿਸ ਵਿੱਚ ਪੁਲਿਸ ਦੇ ਕਈ ਜਵਾਨ ਜ਼ਖਮੀ ਹੋ ਗਏ।
Trending Photos
Bathinda Clash News (ਕੁਲਬੀਰ ਬੀਰਾ): ਪਿਛਲੇ ਦਿਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਦੁੱਨੇਵਾਲਾ ਵਿੱਚ ਭਾਰਤ ਮਾਲਾ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਪੁਲਿਸ ਤੇ ਕਿਸਾਨਾਂ ਵਿੱਚ ਟਕਰਾਅ ਹੋਇਆ ਸੀ, ਜਿਸ ਵਿੱਚ ਪੁਲਿਸ ਦੇ ਕਈ ਜਵਾਨ ਜ਼ਖਮੀ ਹੋ ਗਏ। ਇਸ ਦੌਰਾਨ ਕਿਸਾਨਾਂ ਵੱਲੋਂ ਪੱਕੇ ਤੌਰ ਉਤੇ ਧਰਨਾ ਲਗਾ ਦਿੱਤਾ ਸੀ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਉਨੀ ਦੇਰ ਤੱਕ ਇਥੋਂ ਨਹੀਂ ਹਟਾਂਗੇ ਜਿੰਨੀ ਦੇਰ ਤੱਕ ਉਨ੍ਹਾਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।
ਇਸ ਦੌਰਾਨ ਹੀ ਕਿਸਾਨਾਂ ਉੱਪਰ ਲਗਭਗ 12 ਵੱਡੇ ਲੀਡਰਾਂ ਤੇ 200 ਤੋਂ ਲੈ ਕੇ 250 ਦੇ ਕਰੀਬ ਅਣਪਛਾਤੇ ਕਿਸਾਨਾਂ ਉੱਪਰ ਸਖਤ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਪਰ ਅੱਜ ਸ਼ਾਮ ਨੂੰ ਏਡੀਜੀਪੀ ਸੁਰਿੰਦਰ ਪਾਲ ਸਿੰਘ ਪਰਮਾਰ ਤੇ ਸਾਬਕਾ ਏਡੀਜੀਪੀ ਜਸਕਰਨ ਸਿੰਘ ਤੋਂ ਇਲਾਵਾ ਡੀਆਈਜੀ ਐਚਐਸ ਭੁੱਲਰ, ਡੀਸੀ ਸ਼ੌਕਤ ਅਹਿਮਦ ਪਰੇ ਅਤੇ ਪੁਲਿਸ ਜ਼ਿਲ੍ਹਾ ਮੁਖੀ ਅਮਨੀਤ ਕੌਂਡਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਦੇ ਨਾਲ ਲਗਭਗ ਤਿੰਨ ਘੰਟੇ ਮੀਟਿੰਗ ਚੱਲੀ। ਇਸ ਵਿੱਚ ਸਾਰੀਆਂ ਗੱਲਾਂ ਉੱਪਰ ਸਹਿਮਤੀ ਬਣ ਗਈ ਕਿ ਇਹ ਪ੍ਰੋਜੈਕਟ ਕੁਝ ਦਿਨਾਂ ਵਾਸਤੇ ਰੋਕਿਆ ਜਾਵੇਗਾ ਅਤੇ ਦੋਨੇ ਪਾਸਿਆਂ ਦੀ ਇੱਕ ਕਮੇਟੀ ਬਣਾਈ ਜਾਵੇਗੀ।
ਇਸ ਵਿੱਚ ਮੁਆਵਜ਼ਾ ਅਤੇ ਕਿਸਾਨਾਂ ਉੱਪਰ ਹੋਏ ਮਾਮਲੇ ਦਰਜ ਨੂੰ ਲੈ ਕੇ ਇਹ ਕਮੇਟੀ ਆਪਣੀ ਗੱਲ ਰੱਖੇਗੀ ਅਤੇ ਉਸ ਤੋਂ ਬਾਅਦ ਹੀ ਸਾਰੀ ਅਗਲੀ ਕਾਰਵਾਈ ਹੋਵੇਗੀ। ਇਸ ਮੌਕੇ ਸਾਬਕਾ ਏਡੀਜੀਪੀ ਜਸਕਰਨ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮਾਇਕ ਦੇ ਉੱਪਰ ਆ ਕੇ ਆਪਣੇ ਸਹਿਮਤੀ ਤੋਂ ਬਾਅਦ ਧਰਨੇ ਨੂੰ ਸਮਾਪਤ ਕਰ ਦਿੱਤਾ। ਇਸ ਮਾਮਲੇ ਨੂੰ ਲੈ ਕੇ ਡੀਸੀ ਬਠਿੰਡਾ ਨੇ ਵੀ ਆਪਣੀ ਗੱਲ ਰੱਖੀ ਅਤੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਵੀ ਮੀਡੀਆ ਨਾਲ ਗੱਲ ਕੀਤੀ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਸਾਰੇ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਮਗਰੋਂ ਗੱਲਬਾਤ ਦੇ ਦੂਜੇ ਦੌਰ ਵਿੱਚ ਸਰਕਾਰ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਹਿਮਤੀ ਬਣੀ ਕਿ ਪੰਜ ਦਿਨਾਂ ਵਿੱਚ ਜ਼ਮੀਨ ਦੇ ਰੇਟਾਂ ਵਿੱਚ 10 ਲੱਖ ਰੁਪਏ ਪ੍ਰਤੀ ਏਕੜ ਵਾਧਾ ਕੀਤਾ ਜਾਵੇਗਾ ਅਤੇ ਪੁਲਿਸ ਕੇਸਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Dera Baba Nanak Bypoll: ਕਾਂਗਰਸ ਦੇ ਗੜ੍ਹ 'ਚ 'ਆਪ' ਜਿੱਤੀ; ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ ਨੇ ਮਾਰੀ ਬਾਜ਼ੀ