Bathinda News: ਬਠਿੰਡਾ 'ਚ ਹੋਟਲ ਦੇ ਪਿੱਛੇ ਚੱਲੀਆਂ ਗੋਲੀਆਂ, ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ
Advertisement
Article Detail0/zeephh/zeephh1942338

Bathinda News: ਬਠਿੰਡਾ 'ਚ ਹੋਟਲ ਦੇ ਪਿੱਛੇ ਚੱਲੀਆਂ ਗੋਲੀਆਂ, ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ

Bathinda Firing News: ਜ਼ਖ਼ਮੀਆਂ ਦੀ ਪਛਾਣ ਸ਼ਿਵਮ ਵਾਸੀ ਗਲੀ ਨੰਬਰ 23 ਪਰਸ ਰਾਮ ਨਗਰ ਅਤੇ ਰੇਸ਼ਮ ਸਿੰਘ ਵਾਸੀ ਰਾਜਗੜ੍ਹ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਰੇਸ਼ਮ ਸਿੰਘ ਪੇਸ਼ੇ ਤੋਂ ਵਕੀਲ ਦੱਸਿਆ ਜਾਂਦਾ ਹੈ। ਸ਼ਿਵਮ ਦੇ ਪੇਟ 'ਚੋਂ ਗੋਲੀ ਲੰਘ ਗਈ। ਜਦਕਿ ਰੇਸ਼ਮ ਸਿੰਘ ਨੂੰ ਛੁਰਾ ਮਾਰਿਆ ਗਿਆ। ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Bathinda News: ਬਠਿੰਡਾ 'ਚ ਹੋਟਲ ਦੇ ਪਿੱਛੇ ਚੱਲੀਆਂ ਗੋਲੀਆਂ, ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ

Bathinda Firing News: ਪੰਜਾਬ ਵਿੱਚ ਕਤਲ, ਅਪਰਾਧ ਨਾਲ ਜੁੜੀਆਂ ਵਾਰਦਾਤ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਬਠਿੰਡਾ ਤੋਂ ਸਾਹਮਣਏ ਆਇਆ ਹੈ। ਦੱਸ ਦਈਏ ਕਿ ਬਠਿੰਡਾ ਦੇ ਮਾਲ ਰੋਡ 'ਤੇ ਸਥਿਤ ਹੋਟਲ ਬਾਹੀਆ ਫੋਰਟ ਦੇ ਪਿਛਲੇ ਪਾਸੇ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਤੋਂ ਬਾਅਦ ਗੋਲੀਆਂ ਚੱਲੀਆਂ। ਇਸ ਫਾਇਰਿੰਗ 'ਚ 2 ਲੋਕ ਜ਼ਖਮੀ ਹੋਏ ਹਨ। ਸਹਾਰਾ ਜਨਸੇਵਾ ਦੇ ਵਰਕਰਾਂ ਨੇ ਰਾਤ ਨੂੰ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਉਸ ਨੂੰ ਸਿਵਲ ਹਸਪਤਾਲ ਤੋਂ ਬਠਿੰਡਾ ਏਮਜ਼ ਲਈ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਆਰੋਪੀ ਫਰਾਰ ਹੋ ਗਿਆ ਹੈ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਜਾਰੀ ਹੈ।

ਜ਼ਖ਼ਮੀਆਂ ਦੀ ਪਛਾਣ ਸ਼ਿਵਮ ਵਾਸੀ ਗਲੀ ਨੰਬਰ 23 ਪਰਸ ਰਾਮ ਨਗਰ ਅਤੇ ਰੇਸ਼ਮ ਸਿੰਘ ਵਾਸੀ ਰਾਜਗੜ੍ਹ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਰੇਸ਼ਮ ਸਿੰਘ ਪੇਸ਼ੇ ਤੋਂ ਵਕੀਲ ਦੱਸਿਆ ਜਾਂਦਾ ਹੈ। ਸ਼ਿਵਮ ਦੇ ਪੇਟ 'ਚੋਂ ਗੋਲੀ ਲੰਘ ਗਈ। ਜਦਕਿ ਰੇਸ਼ਮ ਸਿੰਘ ਨੂੰ ਛੁਰਾ ਮਾਰਿਆ ਗਿਆ। ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਪਰ ਹੁਣ ਸ਼ਿਵਮ ਪਾਲ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਪੁਲਿਸ ਮੁਤਾਬਕ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਰੇਸ਼ਮ ਸਿੰਘ ਅਤੇ ਸ਼ਿਵਮ ਦੀ ਗਗਨਦੀਪ ਨਾਲ ਫੋਨ 'ਤੇ ਲੜਾਈ ਹੋਈ ਸੀ ਜਿਸ ਤੋਂ ਬਾਅਦ ਸ਼ਿਵਮ ਅਤੇ ਰੇਸ਼ਮ ਗਗਨਦੀਪ ਘਰ ਦੇ ਬਾਹਰ ਪਹੁੰਚ ਗਏ। ਜਿੱਥੇ ਗੁੱਸੇ 'ਚ ਆ ਕੇ ਗਗਨਦੀਪ ਨੇ ਆਪਣੇ ਘਰ ਤੋਂ ਡਬਲ ਬੈਰਲ ਨਾਲ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਵਿੱਚ ਰੇਸ਼ਮ ਅਤੇ ਸ਼ਿਵ ਉੱਥੇ ਹੀ ਡਿੱਗ ਪਏ। 20 ਮਿੰਟ ਦੇ ਇਲਾਜ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Amritsar Firing News: ਅੰਮ੍ਰਿਤਸਰ ਦੇ ਜੰਡਿਆਲਾ 'ਚ ਹੋਈ ਫਾਇਰਿੰਗ ; 2 ਦੀ ਮੌਤ, ਇਕ ਗੰਭੀਰ ਜ਼ਖਮੀ

ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸ਼ਿਵਮ ਅਤੇ ਰੇਸ਼ਮ ਦੀ ਗੋਲੀ ਚਲਾਉਣ ਵਾਲੇ ਨੌਜਵਾਨਾਂ ਨਾਲ ਲੜਾਈ ਹੋਈ ਸੀ। ਗੁੱਸੇ 'ਚ ਆਏ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਵਿੱਚ ਸ਼ਿਵਮ ਅਤੇ ਰੇਸ਼ਮ ਜ਼ਖਮੀ ਹੋ ਗਏ। ਗੋਲੀ ਚਲਾਉਣ ਵਾਲੇ ਦੀ ਪਛਾਣ ਹੋ ਗਈ ਹੈ। ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Stubble Burning News: ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ..., ਸਾਂਭ ਸੰਭਾਲ ਲਈ ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ

(ਕੁਲਬੀਰ ਬੀਰਾ ਦੀ ਰਿਪੋਰਟ)

Trending news