Bathinda Firing News: ਬਠਿੰਡਾ ਦੇ ਮਾਲ ਰੋਡ 'ਤੇ ਸ਼ਰਾਰਤੀ ਅਨਸਰਾਂ ਨੇ ਅੰਮ੍ਰਿਤਸਰੀ ਕੁਲਚਾ ਦੁਕਾਨ ਦੇ ਮਾਲਿਕ 'ਤੇ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਵਪਾਰੀ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸਦੀ ਮੌਤ ਹੋ ਗਈ। ਵਪਾਰੀ ਦੀ ਪਛਾਣ ਅੰਮ੍ਰਿਤਸਰ ਕੁਲਚਾ ਦੇ ਮਾਲਕ ਹਰਜਿੰਦਰ ਜੌਹਲ ਵਜੋਂ ਹੋਈ ਹੈ।ਦੱਸ ਦਈਏ ਕਿ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੋਂ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕੀਤਾ ਗਿਆ। ਦੀਵਾਲੀ ਤੋਂ ਪਹਿਲਾਂ ਬਠਿੰਡਾ ਵਿੱਚ ਵੱਡੀ ਘਟਨਾ ਵਾਪਰੀ ਹੈ।


COMMERCIAL BREAK
SCROLL TO CONTINUE READING

ਮੌਕੇ 'ਤੇ ਪਹੁੰਚੀ ਪੁਲਿਸ ਨੇ ਵਪਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸਵਰੂਪ ਚੰਦ ਸਿੰਗਲ ਨੇ ਕਿਹਾ ਕਿ ਕਰਜ਼ੇ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ ਅਤੇ ਦਿਨ-ਦਿਹਾੜੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ।


ਇਹ ਵੀ ਪੜ੍ਹੋ: Punjab News: ਕੋਟਕਪੂਰਾ 'ਚ ਗੁੰਡਾਗਰਦੀ ਦਾ ਨੰਗਾ ਨਾਚ! ਮੰਡੀ 'ਚ ਵੜ ਕੇ ਕੀਤੀ ਲੜਾਈ, ਘਟਨਾ CCTV ਕੈਮਰੇ 'ਚ ਕੈਦ

ਮੌਕੇ ਤੇ ਖੜੇ ਲੋਕਾਂ ਦਾ ਕਹਿਣਾ ਹੈ ਕਿ ਅਗਰ ਦਿਨ ਦਿਹਾੜੇ ਹੀ ਬਠਿੰਡਾ ਦੀ ਮਾਲ ਰੋਡ ਜਿੱਥੇ ਕਿ ਲੋਕਾਂ ਦੀ ਆਵਾਜਾਈ ਰਹਿੰਦੀ ਹੈ ਉੱਥੇ ਇਹੋ ਜਿਹੀ ਘਟਨਾ ਵਾਪਰਨੀ ਬੜਾ ਹੀ ਮੰਦਭਾਗਾ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਖਾਸ ਕਰ ਦੁਕਾਨਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਵਪਾਰੀ ਵਰਗ ਨੇ ਇਸ ਘਟਨਾ ਤੋਂ ਬਾਅਦ ਮਾਰਕੀਟ ਬੰਦ ਕਰ ਦਿੱਤੀ।


ਦੂਜੇ ਪਾਸੇ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਦਾ ਕਹਿਣਾ ਹੈ ਕਿ ਅਗਰ ਇਸ ਤਰ੍ਹਾਂ ਦੀਆਂ ਘਟਨਾਵਾਂ ਦਿਨ ਦਿਹਾੜੇ ਹੋਣ ਲੱਗ ਪਈਆਂ ਤਾਂ ਸਾਡੇ ਵਪਾਰੀ ਵਰਗ ਦਾ ਕੀ ਹੋਵੇਗਾ ਇਹੋ ਜਿਹੇ ਲੋਕਾਂ ਨੂੰ ਤੁਰੰਤ ਨੱਥ ਪਾਈ ਜਾਵੇ ਨਹੀਂ ਤਾਂ ਅਸੀਂ ਬਾਜ਼ਾਰ ਬੰਦ ਕਰਕੇ ਸੜਕ ਉੱਪਰ ਬੈਠ ਜਾਵਾਂਗੇ। ਐਸ ਪੀ ਸਿਟੀ ਨਰਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਘਟਨਾ ਦਾ ਸਾਨੂੰ ਜਦੋਂ ਪਤਾ ਲੱਗਾ ਤਾਂ ਅਸੀਂ ਤੁਰੰਤ ਮੌਕੇ ਉੱਪਰ ਪਹੁੰਚ ਗਏ,  ਦੁਕਾਨਦਾਰ ਦੇ ਗੋਲੀਆਂ ਲੱਗੀਆਂ ਹਨ ਅਤੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੋਂ ਉਸਨੂੰ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ, ਜਲਦ ਹੀ ਉਨਾਂ ਲੋਕਾਂ ਦੀ ਭਾਲ ਕੀਤੀ ਜਾਵੇਗੀ ਜਿਨਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਸੀਸੀਟੀਵੀ ਫੁਟੇਜ ਜਾਂਚ ਕੀਤੀ ਜਾ ਰਹੀ ਹੈ, ਆਖਰ ਕੀ ਮਾਜਰਾ ਹੈ ਤੇ ਉਹ ਤਿਉਹਾਰਾਂ ਦੇ ਟਾਈਮ ਵਿੱਚ ਇਸ ਤਰ੍ਹਾਂ ਦੀ ਘਟਨਾ ਨੂੰ ਵਾਪਰਨਾ ਮਾੜੀ ਗੱਲ ਹੈ।


ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਜਗਰੂਪ ਸਿੰਘ ਗਿੱਲ ਦਾ ਕਹਿਣਾ ਹੈ ਕਿ ਬੜੀ ਹੀ ਮੰਦਭਾਗੀ ਘਟਨਾ ਹੋਈ ਹੈ ਇਸ ਦਾ ਸਾਨੂੰ ਬਹੁਤ ਅਫਸੋਸ ਹੈ ਕਿ ਇੱਕ ਨੌਜਵਾਨ ਦਾ ਗੋਲੀਆਂ ਲੱਗਣ ਕਾਰਨ ਇਸ ਧਰਤੀ ਤੋਂ ਚਲੇ ਜਾਣਾ ਬਹੁਤ ਹੀ ਦੁੱਖ ਦੀ ਗੱਲ ਹੈ। ਇਸ ਘਟਨਾ ਦੀ ਮੈਂ ਤਹਿ ਤੱਕ ਜਾਵਾਂਗਾ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਜਲਦੀ ਕਾਰਵਾਈ ਕਰਨ ਲਈ ਕਹਾਂਗਾ ਮੈਂ ਚੁੱਪ ਨਹੀਂ ਬੈਠਾਂਗਾ ਜਿਨਾਂ ਨੇ ਵੀ ਇਹ ਕਾਰਵਾਈ ਕੀਤੀ ਹੈ ਉਹਨਾਂ ਲੋਕਾਂ ਨੂੰ ਜਲਦ ਤੋਂ ਜਲਦ ਫੜ ਕੇ ਸਲਾਖਾਂ ਦੇ ਪਿੱਛੇ ਦਿੱਤਾ ਜਾਵੇ।


ਇਹ ਵੀ ਪੜ੍ਹੋPunjab News: ਕੋਟਕਪੂਰਾ 'ਚ ਗੁੰਡਾਗਰਦੀ ਦਾ ਨੰਗਾ ਨਾਚ! ਮੰਡੀ 'ਚ ਵੜ ਕੇ ਕੀਤੀ ਲੜਾਈ, ਘਟਨਾ CCTV ਕੈਮਰੇ 'ਚ ਕੈਦ



(ਕੁਲਬੀਰ ਬੀਰਾ ਦੀ ਰਿਪਰੋਟ)