Bathinda News: ਸ਼ਰਾਰਤੀ ਅਨਸਰ ਵੱਲੋਂ ਬਠਿੰਡਾ `ਚ ਗੁਰਦੁਆਰਾ ਸਾਹਿਬ ਦੇ ਤੋੜੇ ਗਏ ਸ਼ੀਸ਼ੇ! ਪੁਲਿਸ ਨੇ ਖੰਗਾਲੇ CCTV
Bathinda News: ਸ਼ਰਾਰਤੀ ਅਨਸਰ ਵੱਲੋਂ ਬਠਿੰਡਾ `ਚ ਗੁਰਦੁਆਰਾ ਸਾਹਿਬ ਦੇ ਤੋੜੇ ਗਏ ਸ਼ੀਸ਼ੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋਸ਼ੀ ਨੂੰ ਜਲਦ ਗ੍ਰਿਫਤਾਰ ਕਰ ਸਖ਼ਤ ਕਾਰਵਾਈ ਦੀ ਕੀਤੀ ਮੰਗ
Bathinda News/ ਕੁਲਬੀਰ ਬੀਰਾ: ਬੀਤੀ ਅੱਧੀ ਰਾਤ ਸ਼ਰਾਰਤੀ ਅਨਸਰ ਵੱਲੋਂ 100 ਫੁੱਟੀ ਰੋਡ 'ਤੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿੱਚ ਸਥਿਤ ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਦੀ ਡਿਓੜੀ ਦੇ ਸ਼ੀਸ਼ੇ ਰੋੜੇ ਮਾਰ ਕੇ ਭੰਨ ਦਿੱਤੇ ਗਏ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦਾ ਪਤਾ ਚੱਲਦੇ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਮੌਕੇ ਉੱਤੇ ਵੱਡੀ ਗਿਣਤੀ ਵਿੱਚ ਪੁਲਿਸ ਪਹੁੰਚੀ। ਗੁਰਦੁਆਰਾ ਸਾਹਿਬ ਅਤੇ ਹੋਰਨਾਂ ਥਾਵਾਂ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ ਹੈ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੇਖੋ ਅਤੇ ਗੁਰਤੇਜ ਸਿੰਘ ਨੇ ਕਿਹਾ ਕਿ ਇਸ ਘਟਨਾ ਸਬੰਧੀ ਜਦੋਂ ਉਹਨਾਂ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੱਲੋਂ ਸੂਚਿਤ ਕੀਤਾ ਗਿਆ ਤਾਂ ਉਹ ਤੁਰੰਤ ਮੌਕੇ ਉੱਤੇ ਪਹੁੰਚੇ ਤੇ ਉਹਨਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰਦੁਆਰਾ ਸਾਹਿਬ ਦੀ ਡਿਓੜੀ ਦੇ ਸ਼ੀਸ਼ੇ ਭੰਨੇ ਗਏ ਹਨ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ ਗਨੀਮਤ ਇਹ ਰਹੀ ਕਿ ਸ਼ਰਾਰਤੀ ਅਨਸਰ ਵੱਲੋਂ ਸਿਰਫ ਸ਼ੀਸ਼ੇ ਹੀ ਭੰਨੇ ਗਏ ਹਨ ਹੋਰ ਕਿਸੇ ਤਰ੍ਹਾਂ ਦੀ ਕੋਈ ਘਟਨਾ ਨੂੰ ਅੰਜਾਮ ਨਹੀਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: LPG Price Hike: ਪਹਿਲੇ ਦਿਨ ਹੀ ਆਮ ਲੋਕਾਂ ਨੂੰ ਵੱਡਾ ਝਟਕਾ! ਅੱਜ ਤੋਂ ਮਹਿੰਗਾ ਹੋਇਆ LPG ਸਿਲੰਡਰ
ਉਧਰ ਇਸ ਘਟਨਾ ਦਾ ਪਤਾ ਚੱਲਦੇ ਹੀ ਮੌਕੇ ਉੱਤੇ ਡੀਐਸਪੀ ਸਿਟੀ ਟੂ ਸਰਬਜੀਤ ਸਿੰਘ ਬਰਾੜ ਪਹੁੰਚੇ ਜਿਨਾਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਗਏ। ਇਸ ਮੌਕੇ ਡੀਐਸਪੀ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੇ ਆਧਾਰ ਉੱਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਰਦ ਗਿਰਦ ਕੈਮਰੇ ਵੀ ਫਰੋਲੇ ਜਾ ਰਹੇ ਹਨ ਤਾਂ ਕਿ ਪਤਾ ਲਗਾਇਆ ਜਾ ਸਕੇ ਇਹ ਘਟਨਾ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਇੱਕ ਸੀ ਜਾਂ ਇਸ ਤੋਂ ਵੱਧ ਉਹਨਾਂ ਕਿਹਾ ਕਿ ਜਲਦ ਹੀ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਏਗਾ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ