Bathinda News: ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ `ਤੇ ਨਸ਼ਾ ਵੇਚਣ ਵਾਲਿਆਂ ਨੇ ਕੀਤਾ ਹਮਲਾ, ਗੰਭੀਰ ਜ਼ਖ਼ਮੀ
Bathinda News: ਵਿਜੇ ਸਿੰਘ ਨੇ ਦੱਸਿਆ ਕਿ ਉਹ ਨਸ਼ਾ ਰੋਟੀ ਕਮੇਟੀ ਦਾ ਮੈਂਬਰ ਹੈ। ਰੋਜ਼ ਦੀ ਤਰ੍ਹਾਂ ਉਹ ਬਠਿੰਡਾ ਤੋਂ ਕੰਮ ਖਤਮ ਕਰਕੇ ਆਪਣੇ ਪਿੰਡ ਜਾ ਰਿਹਾ ਸੀ ਕਿ ਜਦੋਂ ਉਹ ਕਿਸਾਨ ਚੌਂਕ ਨੇੜੇ ਪਹੁੰਚਿਆ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ `ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
Bathinda News: ਪੰਜਾਬ ਵਿੱਚ ਸ਼ੁਰੂ ਹੋਈ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਪੁਲਿਸ ਤੋਂ ਇਲਾਵਾ ਪਿੰਡਾਂ ਵਿੱਚ ਬਣਾਈਆਂ ਗਈਆਂ ਨਸ਼ਾ ਵਿਰੋਧੀ ਕਮੇਟੀਆਂ ਵੀ ਸਰਗਰਮ ਹੋ ਗਈਆਂ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਰਾਤ ਸਾਢੇ 8 ਵਜੇ ਦੇ ਕਰੀਬ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ 'ਤੇ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ।
ਇਹ ਵਾਰਦਾਤ ਬਠਿੰਡਾ ਦੇ ਇੱਕ ਪਿੰਡ ਦੀ ਹੈ ਜਿੱਥੇ ਵੀਰ ਤਾਲਾਬ ਦੇ ਰਹਿਣ ਵਾਲੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਵਿਜੇ ਸਿੰਘ 'ਤੇ ਰਾਤ ਸਾਢੇ 8 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਗੰਭੀਰ ਹਾਲਤ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਜੇ ਸਿੰਘ ਨੇ ਦੱਸਿਆ ਕਿ ਉਹ ਨਸ਼ਾ ਰੋਟੀ ਕਮੇਟੀ ਦਾ ਮੈਂਬਰ ਹੈ। ਰੋਜ਼ ਦੀ ਤਰ੍ਹਾਂ ਉਹ ਬਠਿੰਡਾ ਤੋਂ ਕੰਮ ਖਤਮ ਕਰਕੇ ਆਪਣੇ ਪਿੰਡ ਜਾ ਰਿਹਾ ਸੀ ਕਿ ਜਦੋਂ ਉਹ ਕਿਸਾਨ ਚੌਂਕ ਨੇੜੇ ਪਹੁੰਚਿਆ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁੱਠਭੇੜ: ਇੱਕ ਗੈਂਗਸਟਰ ਜ਼ਖਮੀ, ਦੋ ਗ੍ਰਿਫ਼ਤਾਰ
ਇਸ ਹਮਲੇ ਵਿੱਚ ਉਸ ਦਾ ਸਿਰ ਪਾੜ ਦਿੱਤਾ ਗਿਆ ਅਤੇ ਉਹ ਫਰਾਰ ਹੋ ਗਏ। ਜ਼ਖਮੀ ਹਾਲਤ 'ਚ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ। ਵਿਜੇ ਸਿੰਘ ਨੇ ਦੋਸ਼ ਲਾਇਆ ਕਿ ਇਹ ਹਮਲਾ ਨਸ਼ਾ ਤਸਕਰਾਂ ਵੱਲੋਂ ਕੀਤਾ ਗਿਆ ਸੀ, ਜਿਨ੍ਹਾਂ ਨੂੰ ਉਹ ਜਾਣਦਾ ਹੈ। ਹੁਣ ਵਿਜੇ ਸਿੰਘ ਨੂੰ ਏਮਜ਼ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।
ਬਠਿੰਡਾ ਜ਼ਿਲੇ 'ਚ ਇਕ ਹਫਤੇ 'ਚ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ 'ਤੇ ਇਹ ਦੂਜਾ ਹਮਲਾ ਹੈ। ਇਸ ਤੋਂ ਪਹਿਲਾਂ ਰਾਮਪੁਰਾ ਫੂਲ ਨੇੜੇ ਇਕ ਪਿੰਡ ਦੇ ਇਕ ਮੈਂਬਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਸਿਰ 'ਤੇ ਹਮਲਾ ਕਰਕੇ ਉਸ ਦੀ ਮੌਤ ਹੋ ਗਈ ਸੀ। ਹੁਣ ਇਹ ਦੂਜਾ ਮਾਮਲਾ ਹੈ।
(ਕੁਲਬੀਰ ਬੀਰਾ ਦੀ ਰਿਪੋਰਟ)