Bathinda Meritorious School: ਪੰਜਾਬ ਵਿੱਚ ਬਾਰਿਸ਼ ਮਗਰੋਂ ਹੜ੍ਹ ਵਰਗੇ ਬਣੇ ਹਾਲਾਤ ਨੂੰ ਦੇਖਦੇ ਹੋਏ ਪੰਜਾਬ ਦੇ ਸਰਕਾਰੀ, ਪ੍ਰਾਈਵੇਟ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 16 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਬਠਿੰਡਾ ਦਾ ਮੈਰੀਟੋਰੀਅਸ ਸਕੂਲ ਖੁੱਲ੍ਹਾ ਹੈ ਤੇ ਵਿਦਿਆਰਥੀ ਆਮ ਦਿਨਾਂ ਵਾਂਗ ਆ ਰਹੇ ਹਨ। ਇਸ ਨੂੰ ਲੈ ਕੇ ਯੂਨੀਅਨ ਦੇ ਆਗੂਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਇਸ ਸਬੰਧੀ ਢੁੱਕਵੀਂ ਕਾਰਵਾਈ ਦੀ ਮੰਗ ਕੀਤੀ ਹੈ।


COMMERCIAL BREAK
SCROLL TO CONTINUE READING

ਇਨ੍ਹਾਂ ਸਕੂਲਾਂ ਨੂੰ ਚਲਾਉਣ ਵਾਲੀ ਮੈਰੀਟੋਰੀਅਸ ਸੁਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਵੱਲੋਂ ਇਨ੍ਹਾਂ ਸਕੂਲਾਂ ਲਈ ਕੋਈ ਲਿਖਤੀ ਪੱਤਰ ਜਾਰੀ ਨਹੀਂ ਕੀਤਾ ਗਿਆ ਕਿ ਜਦੋਂ ਕਿ ਸਿਰਫ਼ ਡਾਇਰੈਕਟਰ ਵੱਲੋਂ ਵਟਸਐਪ ਸੰਦੇਸ਼ ਰਾਹੀਂ ਸਕੂਲ ਖੁੱਲ੍ਹੇ ਰੱਖਣ ਦੇ ਫਰਮਾਨ ਸੁਣਾਏ ਗਏ ਹਨ। ਇਸ ਸਕੂਲਾਂ ਦਾ ਸਟਾਫ਼ ਬਿਨਾਂ ਕਿਸੇ ਲਿਖਤੀ ਹੁਕਮਾਂ ਦੇ ਸਕੂਲ ਆਉਣ ਲਈ ਪਾਬੰਦ ਹੈ।


ਮੈਰੀਟੋਰੀਅਸ ਦੇ ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਵਿੱਚ 10  ਮੈਰੀਟੋਰੀਅਸ ਸਕੂਲ ਹਨ ਜਿਨ੍ਹਾਂ ਵਿੱਚੋਂ ਸਿਰਫ਼ ਦੋ ਸਕੂਲਾਂ ਬਠਿੰਡਾ ਤੇ ਸੰਗਰੂਰ ਨੂੰ ਖੁੱਲ੍ਹੇ ਰੱਖਣ ਲਈ ਕਿਹਾ ਗਿਆ ਹੈ। ਅਧਿਆਪਕਾਂ ਨੇ ਦੱਸਿਆ ਕਿ ਜਦੋਂ ਇਸ ਸਬੰਧੀ ਸਕੂਲਾਂ ਦੇ ਪ੍ਰਿੰਸੀਪਲ ਕੋਲੋਂ ਲਿਖਤੀ ਪੱਤਰ ਦੀ ਮੰਗ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਸਕੂਲਾਂ ਦੇ ਸਟਾਫ਼ ਨੂੰ ਸਿਰਫ ਵੱਟਸਐਪ ਸੰਦੇਸ਼ ਰਾਹੀਂ ਹੀ ਸਕੂਲ ਲਗਾਉਣ ਲਈ ਹੁਕਮ ਭੇਜੇ ਗਏ ਹਨ। ਮੈਰੀਟੋਰੀਅਸ ਸਕੂਲ ਯੂਨੀਅਨ ਦੇ ਸੂਬਾਈ ਰਕੇਸ਼ ਕੁਮਾਰ,  ਕੇਵਲ ਸਿੰਘ,ਡਾ ਬਲਰਾਜ ਸਿੰਘ, ਡਾ. ਰਤਨਜੋਤ ਕੌਰ ਆਦਿ ਨੇ ਪੰਜਾਬ ਦੇ ਦੋ ਸਕੂਲਾਂ ਬਠਿੰਡਾ ਤੇ ਸੰਗਰੂਰ ਨੂੰ ਖੁੱਲ੍ਹੇ ਰੱਖਣ ਦੀ ਨਿਖੇਧੀ ਕੀਤੀ।


ਉਨ੍ਹਾਂ ਕਿਹਾ ਕਿ ਸੰਗਰੂਰ ਵਾਲੇ ਸਕੂਲ ਤੋਂ 15 ਕਿਲੋਮੀਟਰ ਦੂਰ ਤੱਕ ਪਾਣੀ ਪੁੱਜ ਚੁੱਕਾ ਹੈ। ਉਨ੍ਹਾਂ ਪ੍ਰੋਜੈਕਟ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ  ਦੇ ਇਹ ਹੁਕਮਾਂ ਨੂੰ ਨਾਦਰਸ਼ਾਹੀ ਫੁਰਮਾਨ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਮੈਰੀਟੋਰੀਅਸ ਸਕੂਲ ਪਟਿਆਲਾ ਲੜਕਿਆਂ ਦੇ ਹੋਸਟਲ 'ਚ ਪਾਣੀ ਭਰ ਗਿਆ ਹੈ।


ਲੜਕਿਆਂ ਨੂੰ ਦੂਜੀ ਮੰਜ਼ਿਲ ਉੱਪਰ ਸ਼ਿਫਟ ਕੀਤਾ ਗਿਆ ਹੈ ਜਿੱਥੇ ਦੋ ਦਿਨ ਹੋਸਟਲ 'ਚ ਬਿਜਲੀ ਦਾ ਕੱਟ ਲੱਗ ਰਿਹਾ ਹੈ, ਜਿਸ ਕਾਰਨ ਬੱਚੇ ਹਨੇਰੇ ਅਤੇ ਗਰਮੀ ਵਿੱਚ ਹਨ। ਆਗੂਆਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਭੇਜਣ ਲਈ ਸੁਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਨੂੰ ਲਿਖਤੀ ਰੂਪ 'ਚ ਲਿਖਤੀ ਪੱਤਰ ਭੇਜਣਾ ਚਾਹੀਦਾ ਸੀ। ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ ਨੇ ਪੰਜਾਬ ਸਿੱਖਿਆ ਮੰਤਰੀ ਇਸ ਅਣਗਹਿਲੀ ਦਾ ਸਖ਼ਤ ਨੋਟਿਸ ਲੈਣ ਤੇ ਭਵਿੱਖ 'ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੀ ਮੰਗ ਕੀਤੀ ਹੈ।


ਇਹ ਵੀ ਪੜ੍ਹੋ : Punjab Sacrilege news: ਰਾਜਪੁਰਾ ਦੇ ਇੱਕ ਪਿੰਡ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ!


ਮੈਰੀਟੋਰੀਅਸ ਸੁਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਇਹ ਆਮ ਸਕੂਲ ਨਹੀਂ ਹਨ ਇਨ੍ਹਾਂ ਮੈਰੀਟੋਰੀਅਸ ਸਕੂਲਾਂ ਵਿੱਚ ਗਰੀਬ ਘਰਾਂ ਦੇ ਬੱਚੇ ਪੜ੍ਹਦੇ ਹਨ ਜੋ ਦੂਰ ਦੂਰਾਡੇ ਤੋਂ ਹਨ ਜਿਨ੍ਹਾਂ ਲਈ ਸਕੂਲ ਤੋਂ ਵੱਧ ਸੁਰੱਖਿਅਤ ਥਾਂ ਕੋਈ ਨਹੀਂ ਹੈ। ਇਥੇ ਹੋਸਟਲਾਂ ਦੇ ਨਾਲ ਸੁਰੱਖਿਆ ਦਾ ਪ੍ਰਬੰਧ ਹੈ ਬੱਚੇ ਇਨ੍ਹਾਂ ਹਾਲਾਤ 'ਚ ਘਰ ਵੀ ਨਹੀਂ ਜਾ ਸਕਦੇ। ਜਦੋਂ ਉਨ੍ਹਾਂ ਨੂੰ ਦੂਜੇ ਮੈਰੀਟੋਰੀਅਸ ਸਕੂਲ ਬੰਦ ਹੋਣ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਕੁਝ ਫੈਸਲੇ ਸਕੂਲ ਪ੍ਰਿੰਸੀਪਲਾਂ ਵੱਲੋਂ ਆਪਣੇ ਪੱਧਰ ਉਤੇ  ਲੈਣੇ ਹੁੰਦੇ ਹਨl ਉਨ੍ਹਾਂ ਨੂੰ ਸਕੂਲਾਂ ਬਾਰੇ ਬਿਹਤਰ ਜਾਣਕਾਰੀ ਹੁੰਦੀ ਹੈ।


ਇਹ ਵੀ ਪੜ੍ਹੋ : Sunil Jakhar News: ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੇ ਹੜ੍ਹ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਲੈ ਕੇ ਕਹੀ ਵੱਡੀ ਗੱਲ