Bathinda Protest: ਇਕੱਠੇ ਹੋਏ ਕੌਂਸਲਰਾਂ ਵੱਲੋਂ ਵਪਾਰੀ ਖਿਲਾਫ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਸ਼ਿਕਾਇਤ ਕਾਰਵਾਈ ਦੀ ਕੀਤੀ ਮੰਗ
Trending Photos
Bathinda Protest/ ਕੁਲਬੀਰ ਬੀਰਾ: ਨਗਰ ਨਿਗਮ ਬਠਿੰਡਾ ਵੱਲੋਂ ਟਰੈਫਿਕ ਵਿੱਚ ਸੁਧਾਰਾਂ ਨੂੰ ਲੈ ਕੇ ਚਲਾਈ ਗਈ ਟੋ ਵੈਨ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ ਵਪਾਰੀਆਂ ਵੱਲੋਂ ਨਗਰ ਨਿਗਮ ਦੇ ਮੇਹਰ ਖਿਲਾਫ਼ ਵਰਤੇ ਗਏ ਅਪਸ਼ਬਦਾਂ ਨੂੰ ਲੈ ਕੇ ਨਗਰ ਨਿਗਮ ਦੇ ਕੌਂਸਲਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਦੇ ਚਲਦਿਆਂ ਅੱਜ ਵੱਡੀ ਗਿਣਤੀ ਵਿੱਚ ਨਗਰ ਨਿਗਮ ਵਿੱਚ ਇਕੱਠੇ ਹੋਏ ਕੌਂਸਲਰਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਬਠਿੰਡਾ ਨੂੰ ਸ਼ਿਕਾਇਤ ਦਿੰਦੇ ਹੋਏ ਅਪ ਸ਼ਬਦ ਬੋਲਣ ਵਾਲੇ ਵਪਾਰੀ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਕੌਂਸਲਰ ਹਰਵਿੰਦਰ ਲੱਡੂ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਇੱਕ ਨੂੰ ਅਧਿਕਾਰ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰੇ ਪਰ ਇਹ ਕਿਸੇ ਨੂੰ ਕੋਈ ਅਧਿਕਾਰ ਨਹੀਂ ਕਿ ਜਨਤਕ ਇਕੱਠ ਦੌਰਾਨ ਸੰਵਿਧਾਨਿਕ ਅਹੁਦੇ ਤੇ ਬੈਠੇ ਵਿਅਕਤੀ ਖਿਲਾਫ ਅਪਸ਼ਬਦ ਬੋਲੇ ਅਜਿਹਾ ਕਰਕੇ ਵਪਾਰੀ ਵੱਲੋਂ ਐਸਸੀ ਬੀਸੀ ਭਾਈਚਾਰੇ ਨਾਲ ਸੰਬੰਧਿਤ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਵਪਾਰੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਤਾਂ ਆਉਂਦੇ ਦਿਨਾਂ ਵਿੱਚ ਕੋਈ ਲੰਬੇ ਸੰਘਰਸ਼ ਦਾ ਐਲਾਨ ਵੀ ਕਰ ਸਕਦੇ ਹਨ।
ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਸਵੇਰੇ-ਸ਼ਾਮ ਹੋਈ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
ਇੱਥੇ ਦੱਸਣ ਯੋਗ ਹੈ ਕਿ 7 ਅਕਤੂਬਰ ਨੂੰ ਬਠਿੰਡਾ ਦੇ ਵਪਾਰੀਆਂ ਵੱਲੋਂ ਨਗਰ ਨਿਗਮ ਖਿਲਾਫ ਟੋ ਵੈਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ ਇਸ ਪ੍ਰਦਰਸ਼ਨ ਦੌਰਾਨ ਵਪਾਰੀ ਅਮਿਤ ਕਪੂਰ ਜੋ ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਵੀ ਹਨ ਵੱਲੋਂ ਨਗਰ ਨਿਗਮ ਦੇ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ ਖਿਲਾਫ ਅਪ ਸ਼ਬਦ ਬੋਲੇ ਗਏ ਸਨ ਬੋਲੇ ਗਏ ਅਪ ਸ਼ਬਦਾਂ ਕਾਰਨ ਨਗਰ ਨਿਗਮ ਦੇ ਕੌਂਸਲਰਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਇਸੇ ਵਿਰੋਧ ਦੇ ਚਲਦੇ ਅੱਜ ਵਪਾਰੀ ਅਮਿਤ ਕਪੂਰ ਜੋ ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਹਨ ਦੇ ਖਿਲਾਫ ਪੁਲਿਸ ਨੂੰ ਸ਼ਿਕਾਇਤ ਨਗਰ ਨਿਗਮ ਦੇ ਕੌਂਸਲਰਾਂ ਵੱਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Dussehra 2024: ਰੰਗੀਨ ਰਾਵਣ ਦੇ ਪੁਤਲੇ ਬਣਾਉਣ ਵਾਲੇ ਕਾਰੀਗਰਾਂ ਦੇ ਚਿਹਰਿਆਂ ਤੋਂ ਮੰਦੀ ਨੇ ਉਡਾਏ ਰੰਗ