Bathinda Protest/ ਕੁਲਬੀਰ ਬੀਰਾ: ਨਗਰ ਨਿਗਮ ਬਠਿੰਡਾ ਵੱਲੋਂ ਟਰੈਫਿਕ ਵਿੱਚ ਸੁਧਾਰਾਂ ਨੂੰ ਲੈ ਕੇ ਚਲਾਈ ਗਈ ਟੋ ਵੈਨ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ ਵਪਾਰੀਆਂ ਵੱਲੋਂ ਨਗਰ ਨਿਗਮ ਦੇ ਮੇਹਰ ਖਿਲਾਫ਼ ਵਰਤੇ ਗਏ ਅਪਸ਼ਬਦਾਂ ਨੂੰ ਲੈ ਕੇ ਨਗਰ ਨਿਗਮ ਦੇ ਕੌਂਸਲਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਦੇ ਚਲਦਿਆਂ ਅੱਜ ਵੱਡੀ ਗਿਣਤੀ ਵਿੱਚ ਨਗਰ ਨਿਗਮ ਵਿੱਚ ਇਕੱਠੇ ਹੋਏ ਕੌਂਸਲਰਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਬਠਿੰਡਾ ਨੂੰ ਸ਼ਿਕਾਇਤ ਦਿੰਦੇ ਹੋਏ ਅਪ ਸ਼ਬਦ ਬੋਲਣ ਵਾਲੇ ਵਪਾਰੀ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ। 


COMMERCIAL BREAK
SCROLL TO CONTINUE READING

ਕੌਂਸਲਰ ਹਰਵਿੰਦਰ ਲੱਡੂ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਇੱਕ ਨੂੰ ਅਧਿਕਾਰ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰੇ ਪਰ ਇਹ ਕਿਸੇ ਨੂੰ ਕੋਈ ਅਧਿਕਾਰ ਨਹੀਂ ਕਿ ਜਨਤਕ ਇਕੱਠ ਦੌਰਾਨ ਸੰਵਿਧਾਨਿਕ ਅਹੁਦੇ ਤੇ ਬੈਠੇ ਵਿਅਕਤੀ ਖਿਲਾਫ ਅਪਸ਼ਬਦ ਬੋਲੇ ਅਜਿਹਾ ਕਰਕੇ ਵਪਾਰੀ ਵੱਲੋਂ ਐਸਸੀ ਬੀਸੀ ਭਾਈਚਾਰੇ ਨਾਲ ਸੰਬੰਧਿਤ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਵਪਾਰੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਤਾਂ ਆਉਂਦੇ ਦਿਨਾਂ ਵਿੱਚ ਕੋਈ ਲੰਬੇ ਸੰਘਰਸ਼ ਦਾ ਐਲਾਨ ਵੀ ਕਰ ਸਕਦੇ ਹਨ।


ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਸਵੇਰੇ-ਸ਼ਾਮ ਹੋਈ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
 


ਇੱਥੇ ਦੱਸਣ ਯੋਗ ਹੈ ਕਿ 7 ਅਕਤੂਬਰ ਨੂੰ ਬਠਿੰਡਾ ਦੇ ਵਪਾਰੀਆਂ ਵੱਲੋਂ ਨਗਰ ਨਿਗਮ ਖਿਲਾਫ ਟੋ ਵੈਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ ਇਸ ਪ੍ਰਦਰਸ਼ਨ ਦੌਰਾਨ ਵਪਾਰੀ ਅਮਿਤ ਕਪੂਰ ਜੋ ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਵੀ ਹਨ ਵੱਲੋਂ ਨਗਰ ਨਿਗਮ ਦੇ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ ਖਿਲਾਫ ਅਪ ਸ਼ਬਦ ਬੋਲੇ ਗਏ ਸਨ ਬੋਲੇ ਗਏ ਅਪ ਸ਼ਬਦਾਂ ਕਾਰਨ ਨਗਰ ਨਿਗਮ ਦੇ ਕੌਂਸਲਰਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਇਸੇ ਵਿਰੋਧ ਦੇ ਚਲਦੇ ਅੱਜ ਵਪਾਰੀ ਅਮਿਤ ਕਪੂਰ ਜੋ ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਹਨ ਦੇ ਖਿਲਾਫ ਪੁਲਿਸ ਨੂੰ ਸ਼ਿਕਾਇਤ ਨਗਰ ਨਿਗਮ ਦੇ ਕੌਂਸਲਰਾਂ ਵੱਲੋਂ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Dussehra 2024: ਰੰਗੀਨ ਰਾਵਣ ਦੇ ਪੁਤਲੇ ਬਣਾਉਣ ਵਾਲੇ ਕਾਰੀਗਰਾਂ ਦੇ ਚਿਹਰਿਆਂ ਤੋਂ ਮੰਦੀ ਨੇ ਉਡਾਏ ਰੰਗ