Bathinda News: ਨਾਮੀ ਡਾਕਟਰ 2 ਕਰੋੜ ਦੀ ਫਿਰੌਤੀ ਮੰਗਣ ਵਾਲੇ 3 ਆਰੋਪੀਆਂ ਕਾਬੂ
Bathinda News: ਮੌੜ ਮੰਡੀ ਦੇ ਇੱਕ ਡਾਕਟਰ ਤੋਂ ਅਣਪਛਾਤੇ ਵਿਅਕਤੀਆਂ ਨੇ ਅਣਪਛਾਤੇ ਨੰਬਰਾਂ ਤੋਂ ਕਾਲ ਕਰਕੇ 2 ਕਰੋੜ ਦੀ ਫਰੌਤੀ ਮੰਗੀ ਸੀ। ਜਿਸ ਵਿੱਚ ਪੁਲਿਸ ਨੇ ਮਾਮਲਾ ਦਰਜ ਕਰਕੇ ਕਥਿਤ ਆਰੋਪੀਆਂ ਦੀ ਭਾਲ ਸ਼ੁਰੂ ਕੀਤੀ ਤਾਂ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਦੌਰਾਨ ਹੁਣ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
Bathinda News (ਕੁਲਬੀਰ ਬੀਰਾ): ਸਬ ਡਵੀਜ਼ਨ ਮੌੜ ਮੰਡੀ ਦੇ ਇੱਕ ਨਾਮੀ ਡਾਕਟਰ ਤੋਂ ਦੋ ਕਰੋੜ ਰੁਪਏ ਦੀ ਫਰੌਤੀ ਮੰਗਣ ਦਾ ਮਾਮਲੇ ਸਹਾਮਣੇ ਆਇਆ ਸੀ। ਇਸ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਲੋਕਾਂ ਨੂੰ ਕਾਰ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਹੋਰ ਡੁੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਵੀ ਕਥਿਤ ਆਰੋਪੀਆਂ ਦੇ ਸ਼ਾਮਿਲ ਹੋਣ ਦਾ ਖਾਦਸਾ ਜਤਾਇਆ ਜਾ ਰਿਹਾ ਹੈ।
ਜਿਲ੍ਹਾ ਪੁਲਿਸ ਮੁਖੀ ਬਠਿੰਡਾ ਦੀਪਕ ਪਾਰਿਕ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੌੜ ਮੰਡੀ ਦੇ ਇੱਕ ਡਾਕਟਰ ਤੋਂ ਅਣਪਛਾਤੇ ਵਿਅਕਤੀਆਂ ਨੇ ਅਣਪਛਾਤੇ ਨੰਬਰਾਂ ਤੋਂ ਕਾਲ ਕਰਕੇ 2 ਕਰੋੜ ਦੀ ਫਰੌਤੀ ਮੰਗੀ ਸੀ। ਜਿਸ ਵਿੱਚ ਪੁਲਿਸ ਨੇ ਮਾਮਲਾ ਦਰਜ ਕਰਕੇ ਕਥਿਤ ਆਰੋਪੀਆਂ ਦੀ ਭਾਲ ਸ਼ੁਰੂ ਕੀਤੀ ਤਾਂ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਦੌਰਾਨ ਹੁਣ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: Diljit Dosanjh News: 'ਲਹਿੰਗਾ' ਗੀਤ ਨੂੰ ਲੈ ਕੇ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਖ਼ਿਲਾਫ਼ ਕਾਨੂੰਨੀ ਕਾਰਵਾਈ!
ਜਿਨਾਂ ਤੋਂ ਪੁਲਿਸ ਨੇ ਇੱਕ ਕਾਰ ਵੀ ਬਰਾਮਦ ਕੀਤੀ ਹੈ, ਜਿਲ੍ਹਾ ਪੁਲਿਸ ਮੁਖੀ ਮੁਤਾਬਕ ਮੌੜ ਮੰਡੀ ਤੋਂ ਆਈਲੈਟਸ ਕਰਕੇ ਵਿਦੇਸ਼ ਗਿਆ ਇੱਕ ਨੌਜਵਾਨ ਨੇ ਵਿਦੇਸ਼ ਵਿੱਚ ਰਹਿੰਦੇ ਇੱਕ ਹੋਰ ਲੜਕੇ ਨਾਲ ਮਿਲ ਕੇ ਇਸ ਦੀ ਸਾਜਿਸ਼ ਤਿਆਰ ਕੀਤੀ ਸੀ। ਜਿਸ ਦੌਰਾਨ ਪੰਜਾਬ ਵਿੱਚ ਰਹਿੰਦੇ ਉਹਨਾਂ ਦੇ ਤਿੰਨ ਸਾਥੀਆਂ ਨੂੰ ਗ੍ਰਫਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਜ਼ਿਲ੍ਹਾ ਪੁਲਿਸ ਮੁਖੀ ਮੁਤਾਬਕ ਉਕਤ ਤਿੰਨੇ ਕਥਿਤ ਆਰੋਪੀਆਂ ਖਿਲਾਫ ਪਹਿਲਾਂ ਕੋਈ ਵੀ ਮਾਮਲਾ ਦਰਜ ਨਹੀਂ ਹੈ।
ਇਹ ਵੀ ਪੜ੍ਹੋ: Ajnala News: ਗਲੀ ਨਾ ਬਣਨ 'ਤੇ ਸ਼ਹਿਰ ਦੇ ਲੋਕਾਂ ਪਰੇਸ਼ਾਨ, ਗਲੀ 'ਚ ਖੜ੍ਹਾ ਗੰਦਾ ਤੇ ਬਰਸਾਤੀ ਪਾਣੀ