Bathinda News: ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹਾ ਪੱਧਰੀ ਹਾਕੀ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ
Bathinda News: ਮੰਤਰੀ ਖੁੱਡੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਸਾਡੀ ਸਰਕਾਰ ਨੇ ਹੁਣ ਤੱਕ ਖਿਡਾਰੀਆਂ ਨੂੰ ਪੀਪੀਐਸ, ਪੀਸੀਐਸ ਅਤੇ ਹੋਰ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀਆਂ ਦਿੱਤੀਆਂ ਹਨ।
Bathinda News: ਬਠਿੰਡਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਦੋ ਰੋਜ਼ਾ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿੱਚ ਬਣੇ ਐਸਟਰੋ ਟਰੈਫ ਉੱਪਰ ਇਹ ਮੁਕਾਬਲੇ ਕਰਵਾਏ ਗਏ। ਜਿਨਾਂ ਵਿੱਚ ਜਿਲ੍ਹੇ ਭਰਦੇ ਟੀਮਾਂ ਅਤੇ ਪੁਲਿਸ ਦੀਆਂ ਟੀਮਾਂ ਨੇ ਵੀ ਹਿੱਸਾ ਲਿਆ। ਜਿਸ ਟੂਰਨਾਮੈਂਟ ਵਿੱਚ ਜੇਤੂ ਟੀਮਾਂ ਨੂੰ ਪਹਿਲਾ ਇਨਾਮ 21,000 ਰੁਪਏ ਅਤੇ ਦੂਸਰਾ ਇਨਾਮ 11,000 ਰੁਪਏ ਰੱਖਿਆਂ ਗਿਆ ਸੀ। ਇਸ ਪ੍ਰੋਗਰਾਮ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਪਹੁੰਚੇ।
ਮੰਤਰੀ ਖੁੱਡੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਸਾਡੀ ਸਰਕਾਰ ਨੇ ਹੁਣ ਤੱਕ ਖਿਡਾਰੀਆਂ ਨੂੰ ਪੀਪੀਐਸ, ਪੀਸੀਐਸ ਅਤੇ ਹੋਰ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੋ ਸਾਲ ਵਿੱਚ ਲੱਗਭਗ 40 ਹਜ਼ਾਰ ਤੋਂ ਉੱਪਰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈਨ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਦਾ ਬਹੁਤ ਵੱਡਾ ਯੋਗਦਾਨ ਹੈ ਜੋ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਵੱਲ ਲੈ ਕੇ ਆਉਣਾ ਲਈ ਅਜਿਹੇ ਉਪਾਰਲੇ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਰੂ ਵਿੱਚ ਹੀ ਕਿਹਾ ਸੀ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਵੱਲ ਲੈ ਕੇ ਆਉਣਾ ਹੈ। ਜਿਸ ਦਾ ਅਸਰ ਅੱਜ ਦਿਖਾਈ ਦੇ ਰਿਹਾ ਹੈ ਕਿਉਂਕਿ ਪੇਂਡੂ ਲੈਵਲ ਤੋਂ ਲੈ ਕੇ ਅਸੀਂ ਸਟੇਟ ਲੈਵਲ ਤੱਕ ਖੇਡਾਂ ਵਤਨ ਪੰਜਾਬ ਦੀਆਂ ਪ੍ਰੋਗਰਾਮ ਤਹਿਤ ਖੇਡਾਂ ਦੀ ਸ਼ੁਰੂਆਤ ਕੀਤੀ ਹੈ। ਜਿਸ ਨਾਲ ਪੰਜਾਬ ਚੋਂ ਵੱਧ ਤੋਂ ਵੱਧ ਨਿੱਕਲਕੇ ਸਹਾਮਣੇ ਆਉਣਗੇ । ਜੋ ਅੱਗੇ ਜਾ ਕੇ ਦੇਸ਼ ਲਈ ਖੇਡਣ ਅਤੇ ਦੇਸ਼ ਅਤੇ ਪੰਜਾਬ ਦਾ ਨਾਂਅ ਉੱਚਾ ਕਰਨਗੇ।
ਦੂਜੇ ਪਾਸੇ ਬਠਿੰਡਾ ਦੀ ਐਸਐਸਪੀ ਅਮਨੀਤ ਕਾਂਡਲ ਨੇ ਕਿਹਾ ਕਿ ਅਸੀਂ ਇਸ ਤੋਂ ਪਹਿਲਾਂ ਵੀ ਨੌਜਵਾਨ ਪੀੜੀ ਨੂੰ ਖੇਡਣ ਨਾਲ ਜੋੜਨ ਲਈ ਕਬੱਡੀ ਟੂਰਨਾਮੈਂਟ ਕਰਵਾਇਆ ਅਤੇ ਹੁਣ ਦੋ ਰੋਜ਼ਾ ਹਾਕੀ ਟੂਰਨਾਮੈਂਟ ਕਰਵਾਇਆ ਹੈ ਅਤੇ ਅੱਗੇ ਵੀ ਭਵਿੱਖ ਵਿੱਚ ਹੋਰ ਵੀ ਪ੍ਰੋਗਰਾਮਾਂ ਕਰਵਾਉਂਦੇ ਰਹਾਂਗੇ।