Bathinda News: ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ ਲੁਧਿਆਣਾ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਏ ਜਾਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਖਨੌਰੀ ਦਾ ਰੁਖ ਕੀਤਾ ਜਾ ਰਿਹਾ ਹੈ। ਖਨੌਰੀ ਜਾ ਰਹੇ ਕਿਸਾਨਾਂ ਨੂੰ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਉੱਤੇ ਪਿੰਡ ਜੇਠੂਕੇ ਵਿਖੇ ਬੈਰੀਗੇਟ ਲਾ ਕੇ ਪੁਲਿਸ ਨੇ ਰੋਕਿਆ ਅਤੇ ਸੜਕ ਰੋਕਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿੱਚ ਬਠਿੰਡਾ ਪੁਲਿਸ ਵੱਲੋਂ ਲਿਆ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀ ਕਿਾਸਾਨਾਂ ਵੱਲੋਂ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜ਼ੀ ਕੀਤੀ ਗਈ।


COMMERCIAL BREAK
SCROLL TO CONTINUE READING

ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਸੀ ਕਿ ਸੂਬਾ ਪ੍ਰਧਾਨ ਨੂੰ ਜਿਸ ਢੰਗ ਨਾਲ ਪੰਜਾਬ ਸਰਕਾਰ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਦੀ ਇਸ ਬਦਨੀਤੀ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ।


ਦੱਸਣਯੋਗ ਹੈ ਕਿ ਅੱਜ ਸਵੇਰੇ ਹੀ ਪੰਜਾਬ ਪੁਲਿਸ ਵੱਲੋਂ ਮਰਨ ਵਰਤ ਉੱਤੇ ਬੈਠਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਹਿਰਾਸਤ ਵਿੱਚ ਲੈ ਕੇ ਡੀਐਮ ਸੀ ਲੁਧਿਆਣਾ ਦਾਖਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਵਿੱਚ ਵੱਡੀ ਪੱਧਰ ਉੱਤੇ ਰੋਸ ਜਤਾਇਆ ਜਾ ਰਿਹਾ ਹੈ। ਉਹਨਾਂ ਵੱਲੋਂ ਖਨੌਰੀ ਬਾਰਡਰ ਦਾ ਰੁੱਖ ਕੀਤਾ ਜਾ ਰਿਹਾ ਸੀ ਖਨੌਰੀ ਵੱਲ ਵੱਧ ਰਹੇ ਕਿਸਾਨਾਂ ਨੂੰ ਬਠਿੰਡਾ ਪੁਲਿਸ ਵੱਲੋਂ ਬਰਨਾਲਾ ਜਿਲੇ ਦੀ ਹੱਦ ਤੇ ਬੈਰੀਗੇਟ ਲਗਾ ਕੇ ਰੋਕ ਲਿਆ ਗਿਆ ਅਤੇ ਜਦੋਂ ਕਿਸਾਨਾਂ ਵੱਲੋਂ ਸੜਕ ਜਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।