Gangster Lawrence Bishnoi News: ਲਾਰੈਂਸ ਬਿਸ਼ਨੋਈ ਗੈਂਗ 'ਤੇ ਸ਼ਿਕੰਜਾ ਕੱਸਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਪਰ ਲਾਰੈਂਸ ਦੇ ਗੁੰਡਿਆਂ ਦੀਆਂ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਆਏ ਦਿਨ ਲਾਰੈਂਸ ਬਿਸ਼ਨੋਈ (Gangster Lawrence Bishnoi) ਨਾਲ ਜੁੜੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਅੱਜ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੱਜ NIA ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਦਿੱਲੀ ਲਿਆਵੇਗੀ। 


COMMERCIAL BREAK
SCROLL TO CONTINUE READING

ਇਸ ਦੌਰਾਨ ਉਸ ਨੂੰ (Gangster Lawrence Bishnoi) ਪਟਿਆਲਾ ਹਾਊਸ ਕੋਰਟ 'ਚ ਪੇਸ਼ ਕਰੇਗੀ। ਮਿਲੀ ਜਾਣਕਾਰੀ ਦੇ ਮੁਤਾਬਿਕ NIA ਨੇ ਲਾਰੈਂਸ ਖਿਲਾਫ਼ ਇੱਕ ਹੋਰ ਮਾਮਲਾ ਵੀ ਦਰਜ ਕੀਤਾ ਹੈ। ਐਨਆਈਏ ਇਸੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਲੈ ਕੇ ਦਿੱਲੀ ਆ ਰਹੀ ਹੈ।


ਇਹ ਵੀ ਪੜ੍ਹੋ: Manisha Gulati News: ਮਨੀਸ਼ਾ ਗੁਲਾਟੀ ਨੇ ਮੁੜ ਕੀਤਾ ਹਾਈਕੋਰਟ ਦਾ ਰੁਖ਼; ਇਸ ਫੈਸਲੇ ਨੂੰ ਦਿੱਤੀ ਚੁਣੌਤੀ

ਦੱਸ ਦੇਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਹੈ ਅਤੇ ਅੱਜ ਉਸਨੂੰ ਐਨਆਈਏ ਦੀ ਟੀਮ ਵੱਲੋਂ ਪੁੱਛਗਿੱਛ ਲਈ ਦਿੱਲੀ ਲਿਜਾਇਆ ਜਾਵੇਗਾ। ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਐਨਆਈਏ ਵੱਲੋਂ ਪੰਜਾਬ ਤੋਂ ਇਲਾਵਾ ਦੇਸ਼ ਭਰ ਵਿੱਚ ਹੋਈਆਂ ਵੱਡੀਆਂ ਵਾਰਦਾਤਾਂ ਸੰਬੰਧੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾਵੇਗੀ।



ਗੌਰਤਲਬ ਹੈ ਕਿ ਹਾਲ ਹੀ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ 'ਚ ਦਿੱਤੇ ਇੰਟਰਵਿਊ ਨੂੰ ਲੈ ਕੇ ਸੁਰਖੀਆਂ ਵਿੱਚ ਸੀ। ਇਸ ਵਿੱਚ ਉਸਨੇ ਇੱਕ ਨਿਜੀ ਚੈੱਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਬੂਲਿਆ ਸੀ ਕਿ ਉਸਨੂੰ ਸਿੱਧ ਮੂਸੇਵਾਲਾ ਕਤਲਕਾਂਡ ਬਾਰੇ ਜਾਣਕਾਰੀ ਸੀ ਪਰ ਇਸ ਕਤਲ ਦੀ ਪੂਰੀ ਪਲੈਨਿੰਗ ਗੋਲਡੀ ਬਰਾੜ ਤੇ ਸਚਿਨ ਬਿਸ਼ਨੋਈ ਵੱਲੋਂ ਕੀਤੀ ਗਈ ਸੀ। 


ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ BJP ਆਗੂ ਬਲਵਿੰਦਰ ਗਿੱਲ 'ਤੇ ਤੇਜ਼ ਰਫ਼ਤਾਰ ਫਾਇਰਿੰਗ, ਜਬਾੜੇ 'ਚ ਲੱਗੀ ਗੋਲੀ