Bathinda School Van Accident : ਬਠਿੰਡਾ ਵਿੱਚ ਸਕੂਲ ਵੈਨ ਦੀ ਕੈਂਟਰ ਨਾਲ ਹੋਈ ਭਿਆਨਕ ਟੱਕਰ; 11 ਬੱਚੇ ਜਖ਼ਮੀ !
Bathinda News: ਬਠਿੰਡਾ ਦੇ ਗੋਨਿਆਨਾ ਰੋਡ ਦੇ ਨੇੜੇ ਸਕੂਲ ਵੈਨ ਅਤੇ ਕੈਂਟਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ `ਚ ਸਕੂਲ ਵੈਨ ਪਲਟ ਗਈ।
Punjab Bathinda School Van Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿਥੇ ਸਕੂਲ ਵੈਨ ਅਤੇ ਕੈਂਟਰ ਵਿਚਕਾਰ ਵੱਡੀ ਟੱਕਰ ਹੋ ਗਈ ਜਿਸ ਕਾਰਨ ਵੈਨ ਵਿੱਚ ਸਵਾਰ 11 ਬੱਚੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਇਸ ਮੌਕੇ 'ਤੇ ਇੱਕ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਵੱਲੋਂ ਬੱਚਿਆਂ ਨੂੰ ਵੈਨ ਵਿੱਚੋਂ ਬਾਹਰ ਕੱਢ ਕੇ ਨੇੜਲੇ ਬਠਿੰਡਾ ਅਤੇ ਗੋਨਿਆਣਾ ਮੰਡੀ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਇਹ ਮਾਮਲਾ ਬਠਿੰਡਾ ਦੇ ਗੋਨਿਆਣਾ ਰੋਡ ਹੈ ਜਿੱਥੇ ਸਕੂਲ ਵੈਨ ਅਤੇ ਕੈਂਟਰ ਵਿਚਕਾਰ (Bathinda School Van Accident ) ਵੱਡੀ ਟੱਕਰ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਦੱਸਿਆ ਗਿਆ ਕਿ ਇਹ ਸੜਕ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਵੈਨ ਦੇ ਪਰਖਚੇ ਉੱਡ ਗਏ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਿਹਾ ਗਿਆ ਕਿ ਇਹ ਹਾਦਸਾ ਕਿਸੇ ਗਲਤੀ ਕਾਰਨ ਹੋਇਆ ਹੈ। ਪੁਲਿਸ ਵੱਲੋਂ ਦੱਸਿਆ ਗਿਆ ਕਿ ਸਕੂਲ ਵੈਨ ਕਿਸੇ ਨਿੱਜੀ ਸਕੂਲ ਦੀ ਹੈ।
ਇਹ ਵੀ ਪੜ੍ਹੋ; Punjab news: ਅੱਜ ਤੋਂ ਪਟਿਆਲਾ 'ਚ ਸ਼ੁਰੂ ਹੋਵੇਗੀ 'CM ਦੀ ਯੋਗਸ਼ਾਲਾ', ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਹੋਣਗੇ ਸ਼ਾਮਿਲ