Bathinda News: ਬੀਤੇ ਦਿਨੀਂ ਬਠਿੰਡਾ-ਸ੍ਰੀ ਗੰਗਾ ਨਗਰ ਹਾਈਵੇ ਉੱਤੇ ਸਥਿਤ ਪਿੰਡ ਬਹਿਮਣਵਾਨਾਂ ਦੇ ਖੇਤਾਂ ਔਰਤ ਦੀ ਲਾਸ਼ ਮਿਲਣ ਦੇ ਮਾਮਲੇ ਤੋਂ ਬਾਅਦ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਬਠਿੰਡਾ ਡੀਐੱਸਪੀ ਹਿਨਾ ਗੁਪਤਾ ਨੇ ਕਿਹਾ ਹੈ ਕਿ ਥਾਣਾ ਸਦਰ ਅਤੇ ਸੀ ਆਈ ਏ ਸਟਾਫ 2 ਟੀਮ ਨੇ ਟੈਕਨੀਕਲ ਤਰੀਕੇ ਨਾਲ ਮਹਿਲਾ ਕਤਲ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਝਾਇਆ ਹੈ।


COMMERCIAL BREAK
SCROLL TO CONTINUE READING

ਪੁਲਿਸ ਮੁਤਾਬਿਕ ਮਾਮਲੇ ਵਿੱਚ ਇੱਕ ਮੁਲਜ਼ਮ ਮਨਪ੍ਰੀਤ ਸਿੰਘ ਵਾਸੀ ਗਿੱਲ ਕਲਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਪਿਛਲੇ ਕਈ ਸਾਲਾਂ ਤੋਂ ਇਹ ਵਿਅਕਤੀ ਮਹਿਲਾ ਨਾਲ ਰਿਲੇਸ਼ਨਸ਼ਿਪ ਵਿੱਚ ਰਹਿੰਦਾ ਸੀ ਅਤੇ ਹੁਣ ਵੀ ਇਹ ਗਲ਼ਾਤੋਂ ਮਹਿਲਾ ਨੂੰ ਮਿਲਣ ਆਇਆ ਸੀ। ਇਸ ਦੌਰਾਨ ਹੀ ਦੋਵਾਂ ਵਿੱਚ ਝਗੜਾ ਹੋਇਆ ਅਤੇ ਮੁਲਜ਼ਮ ਮਨਪ੍ਰੀਤ ਸਿੰਘ ਵੱਲੋਂ ਮਹਿਲਾ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਗਿਆ।


ਡੀਐੱਸਪੀ ਹਿਨਾ ਗੁਪਤਾ ਮੁਤਾਬਿਕ ਮੁਲਜ਼ਮ ਅਤੇ ਮਹਿਲਾ ਦੀ ਲੜਾਈ ਦਾ ਮੁੱਖ ਕਾਰਣ ਨੌਜਵਾਨ ਦਾ ਮਹਿਲਾ ਉੱਤੇ ਸ਼ੱਕ ਸੀ। ਮੁਲਜ਼ਮ ਨੂੰ ਸ਼ੱਕ ਸੀ ਕਿ ਮਹਿਲਾ ਉਸ ਤੋਂ ਇਲਾਵਾ ਵੀ ਕਿਸੇ ਹੋਰ ਸ਼ਖ਼ਸ ਦੇ ਨਾਲ ਸਮਾਂ ਬਤੀਤ ਕਰਦੀ ਹੈ ਅਤੇ ਉਸ ਦੇ ਨਜਾਇਜ਼ ਸਬੰਧ ਵੀ ਹਨ। ਦੋਵਾਂ ਦੀ ਇਸੇ ਗੱਲ ਨੂੰ ਲੈਕੇ ਤਕਰਾਰ ਹੋਈ ਅਤੇ ਮੁਲਜ਼ਮ ਮਨਪ੍ਰੀਤ ਸਿੰਘ ਜਦੋਂ ਆਪਣੀ ਬਾਈਕ ਉੱਤੇ ਮਹਿਲਾ ਨੂੰ ਘਰ ਛੱਡਣ ਜਾ ਰਿਹਾ ਸੀ ਤਾਂ ਸੁੰਨਸਾਨ ਰਸਤਾ ਵੇਖ ਕੇ ਮੁਲਜ਼ਮ ਨੇ ਆਪਣੇ ਮਫ਼ਰਲ ਨਾਲ ਮਹਿਲਾ ਦਾ ਗਲ਼ਾ ਘੋਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਖੇਤਾਂ ਵਿੱਚ ਸੁੱਟ ਕੇ ਫਰਾਰ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਮੋਹਾਲੀ ਵਿੱਚ ਡਿਲਵਰੀ ਬੁਆਏ ਵਜੋਂ ਕੰਮ ਕਰਦਾ ਹੈ।


ਪੁਲਿਸ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਕੁਆਰਾ ਸੀ ਅਤੇ ਮੋਹਾਲੀ ਵਿੱਚ ਕੰਮ ਕਰਦਾ ਸੀ। ਇਸ ਤੋਂ ਇਲਾਵਾ ਮਹਿਲਾ ਬਠਿੰਡਾ ਵਿਖੇ ਇੱਕ ਹਸਪਤਾਲ ਵਿੱਚ ਕੰਮ ਕਰਦਾ ਸੀ ਅਤੇ ਉਸ ਦਾ ਇੱਕ ਬੇਟਾ ਵੀ ਹੈ। ਪੁਲਿਸ ਮੁਤਾਬਿਕ ਮਾਮਲੇ ਨੂੰ ਗੰਭੀਰ ਜਾਂਚ ਤੋਂ ਬਾਅਦ ਹੱਲ ਕਰਦਿਆਂ ਮੁਲਜ਼ਮ ਦੀ ਗ੍ਰਿਫ਼ਤਾਰੀ ਘੰਟਿਆਂ ਅੰਦਰ ਕੀਤੀ ਗਈ ਹੈ।