Bathinda News/ਕੁਲਬੀਰ ਬੀਰਾ: ਬਠਿੰਡਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਲਾਰੈਂਸ ਗੈਂਗ ਦੇ ਦੋ ਗੈਂਗਸਟਰਾਂ ਨੂੰ ਅਸਲੇ ਸਣੇ ਕਾਬੂ ਕੀਤਾ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰ ਅਸਲੇ ਸਣੇ ਗ੍ਰਿਫਤਾਰ ਕੀਤਾ। ਦੋਵਾਂ ਕੋਲੋਂ ਬੱਤੀ ਬੋਰ ਪਿਸਟਲ ਬਰਾਮਦ ਹੋਇਆ ਹੈ। ਦੋਵਾਂ ਖਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਅਪਰਾਧਿਕ ਮਾਮਲਿਆਂ ਵਿੱਚ ਭਗੌੜੇ ਚੱਲ ਰਹੇ ਸਨ। ਦੋਵੇਂ ਹੀ ਗੈਂਗਸਟਰ ਇੱਕ ਬਠਿੰਡਾ ਦੇ ਕਸਬਾ ਤਲਵੰਡੀ ਸਾਬੋ ਅਤੇ ਇੱਕ ਮਾਨਸਾ ਦੇ ਭਿੱਖੀ ਕਸਬੇ ਦਾ ਰਹਿਣ ਵਾਲਾ ਹੈ।


COMMERCIAL BREAK
SCROLL TO CONTINUE READING

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਉਹ ਵਿਦੇਸ਼ 'ਚ ਬੈਠੇ ਆਪਣੇ ਹੈਂਡਲਰ ਤੋਂ ਆਰਡਰ ਲੈਂਦਾ ਸੀ, ਜਿਸ ਤੋਂ ਬਾਅਦ ਉਹ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਹਾਲਾਂਕਿ, ਇਸ ਵਾਰ ਉਸਨੂੰ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਇਸ ਦੇ ਲਈ ਉਹ ਹਥਿਆਰ ਆਦਿ ਇਕੱਠੇ ਕਰਨ ਵਿੱਚ ਰੁੱਝਿਆ ਹੋਇਆ ਸੀ। ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋਣਗੇ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।


ਇਹ ਵੀ ਪੜ੍ਹੋIndia Pakistan Border:ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ, 49 ਕਰੋੜ ਰੁਪਏ ਦੀ ਹੈਰੋਇਨ ਬਰਾਮਦ 


ਡੀਜੀਪੀ ਪੰਜਾਬ ਗੌਰਵ ਯਾਦਵ ਦਾ ਟਵੀਟ



ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। 


ਇਹ ਵੀ ਪੜ੍ਹੋ: Sutlej River News: ਮੰਦਰ 'ਚ ਮੱਥਾ ਟੇਕਣ ਆਏ ਮਾਤਾ ਪਿਤਾ, ਸਤਲੁਜ ਦਰਿਆ 'ਚ ਰੁੜ ਗਈ ਡੇਢ ਸਾਲ ਦੀ ਬੱਚੀ