Bathinda News: ਬਠਿੰਡਾ ਪੁਲਿਸ ਨੇ ਚੋਰੀ ਦੇ ਮੋਬਾਈਲ ਖ਼ਰੀਦਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
Bathinda News: ਬਠਿੰਡਾ ਪੁਲਿਸ ਚੋਰੀ ਦੇ ਮੋਬਾਈਲ ਖਰੀਦਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
Bathinda News: ਬਠਿੰਡਾ ਦੀ ਸੀ.ਆਈ.ਏ.1 ਦੀ ਪੁਲਿਸ ਨੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਘੱਟ ਕੀਮਤ 'ਤੇ ਚੋਰੀ ਦੇ ਫ਼ੋਨ ਖਰੀਦਦਾ ਸੀ ਤੇ ਫਿਰ ਉਨ੍ਹਾਂ ਦੇ ਪੁਰਜ਼ੇ ਬਦਲ ਕੇ ਵੱਧ ਕੀਮਤ 'ਤੇ ਵੇਚਦੇ ਸਨ, ਜਿਨ੍ਹਾਂ ਕੋਲੋਂ ਪੁਲਿਸ ਨੇ 65 ਆਈਫੋਨ, 1 ਨੋਕੀਆ 2 ਓਪੋ ਸਮੇਤ ਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Happy Mothers Day 2024: ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਆਪਣੀ ਮਾਂ ਦਾ ਅਸ਼ੀਰਵਾਦ ਲੈ ਮਨਾਇਆ ਮਾਂ ਦਿਵਸ
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਠਿੰਡਾ ਪੁਲਿਸ ਦੇ ਡੀਐਸਪੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਰਮਨਦੀਪ ਦੇ ਸਾਥੀ ਸਾਹਿਲ ਨੂੰ ਬਠਿੰਡਾ ਤੋਂ 68 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ, ਜਿਸ ਵਿੱਚ 65 ਆਈਫੋਨ, 1 ਨੋਕੀਆ 2 ਓਪੋ ਫ਼ੋਨ ਬਰਾਮਦ ਹੋਏ ਹਨ। ਪੁਲਿਸ ਨੇ ਰਮਨਦੀਪ ਦੇ ਸਾਥੀ ਸਾਹਿਲ ਉਰਫ ਬਿੱਲਾ ਅੰਮ੍ਰਿਤਸਰ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਹ ਲੋਕ ਇਨ੍ਹਾਂ ਚੋਰੀ ਹੋਏ ਮੋਬਾਈਲਾਂ ਨੂੰ ਘੱਟ ਕੀਮਤ 'ਤੇ ਖਰੀਦਦੇ ਸਨ ਅਤੇ ਫਿਰ ਉਨ੍ਹਾਂ ਨੂੰ ਵੱਧ ਕੀਮਤ 'ਤੇ ਵੇਚਦੇ ਸਨ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੂਜੇ ਪਾਸੇ ਅਬੋਹਰ ਦੇ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੇ ਹੱਥ ਵੀ ਵੱਡੀ ਕਾਮਯਾਬੀ ਲੱਗੀ ਹੈ। ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲਿਸ ਨੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਪਾਰਟੀ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜੋ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋਣ ਦੀ ਫਿਰਾਕ ਵਿੱਚ ਸਨ।
ਹੌਲਦਾਰ ਪ੍ਰਤਾਪ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਹਰੀਪੁਰਾ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਹਰਪ੍ਰੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਖਿਉਵਾਲੀ ਢਾਬ ਤੇ ਜਗਸੀਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਗਿੱਦੜਾਂਵਾਲੀ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਧੰਦਾ ਕਰਦੇ ਹਨ। ਪੁਲਿਸ ਨੇ ਕਾਬੂ ਕੀਤੇ ਨੌਜਵਾਨ ਖ਼ਿਲਾਫ਼ ਆਈਪੀਸੀ ਦੀ ਧਾਰਾ 379 ਤਹਿਤ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : Punjab Breaking News Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ