Bathinda News: ਬਠਿੰਡਾ 'ਚ ਇਕ ਦਰਦਨਾਕ ਹਾਦਸਾ ਵਾਪਰਿਆ ਜਿਸ ਵਿੱਚ ਗਲੀ ਵਿੱਚ ਘੁੰਮ ਰਹੇ ਕੁੱਤਿਆਂ ਨੂੰ ਤਸ਼ੱਦਦ ਦਾ ਸ਼ਿਕਾਰ ਬਣਾਉਣ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਬਠਿੰਡਾ ਪੁਲਿਸ ਨੇ ਤੁਰੰਤ ਮਾਮਲਾ ਦਰਜ ਕੀਤਾ। ਇਸ ਸਬੰਧੀ ਕੇਂਦਰੀ ਮੰਤਰੀ ਮੇਨਿਕਾ ਗਾਂਧੀ ਨੇ ਵੀ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਲਈ ਮਨਜ਼ੂਰੀ ਦਿੱਤੀ ਹੈ। ਥਾਣਾ ਰਾਮਾ ਦੇ ਇੰਚਾਰਜ ਨੇ ਸੁਨੀਲ ਕੁਮਾਰ ਵਾਸੀ ਰਾਮਾ ਮੰਡੀ ਅਤੇ ਤਿੰਨ ਹੋਰ ਨਾ-ਮਾਲੂਮ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਵੀਡੀਓ ਵਿੱਚ ਦੇਖਿਆ ਗਿਆ ਕਿ ਕੁਝ ਲੋਕ ਗਲੀ ਵਿੱਚ ਕੁੱਤਿਆਂ ਨੂੰ ਤਸ਼ੱਦਦ ਕਰਦੇ ਹੋਏ ਨਜ਼ਰ ਆਏ।


COMMERCIAL BREAK
SCROLL TO CONTINUE READING

ਬਠਿੰਡਾ ਦੇ ਰਾਮਾ ਮੰਡੀ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫ਼ੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ। ਇਸ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਇੱਕ ਸੁੱਤੇ ਹੋਏ ਕੁੱਤੇ ਦੇ ਬੇਰਹਿਮੀ ਦੇ ਨਾਲ ਤਿੰਨ ਹੈਵਾਨਾਂ ਵੱਲੋਂ ਡਾਂਗਾਂ ਦੇ ਨਾਲ ਹਮਲਾ ਕਰ ਕੇ ਉਸ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ। ਇਸ ਬੇਰਹਿਮੀ ਦੇ ਨਾਲ ਕੁੱਤੇ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਵੀਡੀਓ ਕਾਫੀ ਪਰੇਸ਼ਾਨ ਕਰਨ ਵਾਲੀ ਹੈ ਕਿ ਕਿਸ ਹੱਦ ਤਕ ਬੇਜ਼ਬਾਨ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ।


ਇਸ ਮੌਕੇ ਪੀਪਲ ਫ਼ਾਰ ਐਨੀਮਲ ਯੂਨਿਟ ਹੈੱਡ ਬਠਿੰਡਾ ਅਰਪਣ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਾਨੂੰ ਜਦੋਂ ਇਸ ਸਬੰਧੀ ਈਮੇਲ ਭੇਜੀ ਗਈ ਤਾਂ ਇਨ੍ਹਾਂ ਤਿੰਨ ਮੁਲਜ਼ਮਾਂ ਖ਼ਿਲਾਫ਼ 325 ਬੀਐਨਐਸ ਦੀ ਧਾਰਾ ਦੇ ਤਹਿਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਫ਼ਿਲਹਾਲ ਮੁਲਜ਼ਮਾਂ ਦੀ ਪੁਲਿਸ ਦੇ ਵੱਲੋਂ ਭਾਲ ਕੀਤੀ ਜਾ ਰਹੀ ਹੈ। ਇਸ ਮੌਕੇ ਸ਼ਿਕਾਇਤਕਰਤਾ ਅਰਪਣ ਗੁਪਤਾ ਦੇ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਦੱਸਿਆ ਗਿਆ ਕਿ ਕਿਵੇਂ ਹੁਣ ਮਨੁੱਖਤਾ ਸ਼ਰਮਸਾਰ ਹੋ ਚੁੱਕੀ ਹੈ ਤੇ ਕਿਸ ਤਰੀਕੇ ਦੇ ਨਾਲ ਇੱਕ ਬੇਜ਼ਬਾਨ ਦੇ ਉੱਪਰ ਡਾਂਗਾਂ ਮਾਰੀਆਂ ਜਾ ਰਹਿਆਂ ਹਨ।


ਇਸ ਘਟਨਾ ਦੇ ਵਿਰੋਧ ਵਿੱਚ ਪਸ਼ੂ ਪ੍ਰੇਮੀ ਅਤੇ ਸਮਾਜ ਸੇਵੀ ਸੰਗਠਨਾਂ ਨੇ ਭਰਪੂਰ ਨਾਰਾਜ਼ਗੀ ਜਤਾਈ। ਇਸ ਮਾਮਲੇ ਵਿੱਚ ਤਫਤੀਸ਼ ਜਾਰੀ ਹੈ ਤੇ ਮੁਲਜ਼ਮਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦੱਸਿਆ ਗਿਆ ਹੈ।


ਇਹ ਵੀ ਪੜ੍ਹੋ : Pre Budget Meeting: ਪੰਜਾਬ ਨੇ ਸਰਹੱਦੀ ਇਲਾਕਿਆਂ 'ਚ ਸੁਰੱਖਿਆ ਦੀ ਮਜ਼ਬੂਤੀ ਲਈ ਕੇਂਦਰ ਤੋਂ ਸਹਾਇਤਾ ਮੰਗੀ