Bathinda News:  ਬਠਿੰਡਾ ਵਿਖੇ ਖੁੰਬਾਂ ਵਾਂਗ ਉੱਗ ਰਹੇ ਬਿਨਾਂ ਲਾਇਸੈਂਸ ਦੇ ਇਮੀਗ੍ਰੇਸ਼ਨ ਅਤੇ ਆਇਲਟਸ ਨੂੰ ਨੱਥ ਪਾਉਣ ਲਈ ਹੁਣ ਬਠਿੰਡਾ ਪੁਲਿਸ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਬਠਿੰਡਾ ਪ੍ਰਸ਼ਾਸਨ ਜਾਂਚ ਤੋਂ ਬਾਅਦ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਨੂੰ 90 ਅਣਅਧਿਕਾਰਤ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਖਿਲਾਫ਼ ਮਾਮਲਾ ਦਰਜ ਕਰਨ ਲਈ ਪੱਤਰ ਭੇਜਿਆ ਗਿਆ ਹੈ, ਜਿਸ ਉਤੇ ਕਾਰਵਾਈ ਕਰਦਿਆਂ ਬਠਿੰਡਾ ਪੁਲਿਸ ਨੇ ਪੰਜ ਆਈਲੈਟਸ ਸੈਂਟਰਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਵਿਦੇਸ਼ ਭੇਜ ਕੇ ਡਾਲਰ ਕਮਾਉਣ ਦਾ ਲਾਲਚ ਦੇ ਕੇ ਭੋਲੇ-ਭਾਲੇ ਨੌਜਵਾਨਾਂ ਨਾਲ ਖਿਲਵਾੜ ਕਰ ਰਹੇ ਬਿਨਾਂ ਮਾਨਤਾ ਤੋਂ ਚੱਲ ਰਹੇ ਆਇਲਟਸ ਤੇ ਇਮੀਗ੍ਰੇਸ਼ਨ ਸੈਂਟਰਾਂ ਉਤੇ ਪੁਲਿਸ ਹੁਣ ਸਰਕਾਰ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਬਠਿੰਡਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਹੁਕਮ ਜਾਰੀ ਕਰਕੇ ਇਨ੍ਹਾਂ ਚੱਲ ਰਹੇ ਸੈਂਟਰਾਂ ਦੀ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀਆਂ ਟੀਮਾਂ ਰਾਹੀਂ ਚੈਕਿੰਗ ਕਰਵਾਈ ਗਈ ਕਿਉਂਕਿ ਲਗਾਤਾਰ ਲੋਕਾਂ ਨਾਲ ਧੋਖਾਧੜੀ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਕਦਮ ਚੁੱਕਣਾ ਪਿਆ।


ਬਠਿੰਡਾ ਜ਼ਿਲ੍ਹੇ ਵਿੱਚ ਚੱਲ ਰਹੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਦੀ ਜਾਂਚ ਕੀਤੀ ਗਈ ਜਿਸ ਦੌਰਾਨ ਜ਼ਿਲ੍ਹੇ ਵਿੱਚ ਕੁਲ 278 ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰਾਂ ਵਿੱਚੋਂ 160 ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਕੋਲ ਲਾਇਸੈਂਸ ਪਾਏ ਗਏ ਹਨ। 74 ਅਜਿਹੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਹਨ ਜਿਨ੍ਹਾਂ ਵੱਲੋਂ ਕੋਈ ਵੀ ਲਾਇਸੈਂਸ ਨਹੀਂ ਲਿਆ ਗਿਆ ਜਦੋਂ ਕਿ 26 ਵੱਖ-ਵੱਖ ਸ਼ਹਿਰਾਂ ਵਿੱਚ ਬਣੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਦੀਆਂ ਬ੍ਰਾਂਚਾਂ ਹਨ।


ਜਿਨ੍ਹਾਂ ਵਿਚੋਂ 10 ਬ੍ਰਾਂਚਾਂ ਵਾਲਿਆਂ ਨੇ ਆਪਣੇ ਕਾਗਜ਼ ਡੀਸੀ ਦਫਤਰ ਜਮ੍ਹਾਂ ਕਰਵਾਏ ਹਨ ਅਤੇ 16 ਨੇ ਆਪਣੇ ਕੋਈ ਵੀ ਕਾਗਜ਼ ਦਾਖਲ ਨਹੀਂ ਕਰਵਾਏ ਜਿਸਦੇ ਚੱਲਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਦਫ਼ਤਰ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ 90 ਆਇਲੈਟਸ ਸੈਂਟਰ ਖਿਲਾਫ਼ ਕਾਰਵਾਈ ਕਰਨ ਲਈ ਪੱਤਰ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁਝ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਭੋਲੇ ਭਾਲੇ ਲੋਕਾਂ ਨੂੰ ਲੁੱਟ ਰਹੇ ਹਨ ਅਤੇ ਉਨ੍ਹਾਂ ਕੋਲ ਕੋਈ ਵੀ ਮਾਨਤਾ ਨਹੀਂ ਹੈ।


ਇਸ ਕਰਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀਆ ਹਦਾਇਤਾਂ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਿਲ ਕੇ ਅਣਅਧਿਕਾਰਤ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਦੀ ਜਾਂਚ ਕੀਤੀ ਅਤੇ ਕਾਰਵਾਈ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਪੱਤਰ ਭੇਜ ਦਿੱਤਾ ਹੈ। ਦੂਜੇ ਪਾਸੇ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਨੇ ਪ੍ਰਸ਼ਾਸਨ ਦੇ ਪੱਤਰ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜ਼ਿਲ੍ਹਾ ਬਠਿੰਡਾ ਅੰਦਰ ਬਿਨਾਂ ਲਾਇਸੈਂਸ ਚੱਲ ਰਹੇ ਇਮੀਗ੍ਰੇਸ਼ਨ ਅਤੇ ਆਈਲੈਟਸ ਉਪਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਜ਼ਿਲ੍ਹੇ ਦੇ 5 ਇਮੀਗ੍ਰੇਸ਼ਨ ਅਤੇ ਆਈਲੈਟਸ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ : AAP Punjab Protest Today Live Updates: ਮਣੀਪੁਰ ਹਾਦਸੇ ਨੂੰ ਲੈ ਕੇ ਆਪ ਵਰਕਰਾਂ ਵੱਲੋਂ ਰਾਜਪਾਲ ਦੇ ਭਵਨ ਵੱਲ ਕੂਚ, ਚੱਲੀਆਂ ਪਾਣੀ ਦੀਆਂ ਬੁਛਾੜਾਂ