Bathinda Murder: ਬਠਿੰਡਾ ਵਿੱਚ ਪੁੱਤਰ ਨੇ ਪਿਤਾ ਦਾ ਕੀਤਾ ਕਤਲ; ਕਹੀ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰਿਆ
Advertisement
Article Detail0/zeephh/zeephh2433899

Bathinda Murder: ਬਠਿੰਡਾ ਵਿੱਚ ਪੁੱਤਰ ਨੇ ਪਿਤਾ ਦਾ ਕੀਤਾ ਕਤਲ; ਕਹੀ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰਿਆ

 Bathinda Murder: ਪਿੰਡ ਨਾਥਪੁਰਾ ਵਿੱਚ ਆਪ ਹੁਦਰੀਆਂ ਤੋਂ ਪਰੇਸ਼ਾਨ ਨੌਜਵਾਨ ਪੁੱਤ ਨੇ ਪਿਓ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। 

Bathinda Murder: ਬਠਿੰਡਾ ਵਿੱਚ ਪੁੱਤਰ ਨੇ ਪਿਤਾ ਦਾ ਕੀਤਾ ਕਤਲ; ਕਹੀ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰਿਆ

Bathinda Murder:  ਬਠਿੰਡਾ ਦੇ ਪਿੰਡ ਨਾਥਪੁਰਾ ਵਿੱਚ ਆਪ ਹੁਦਰੀਆਂ ਤੋਂ ਪਰੇਸ਼ਾਨ ਨੌਜਵਾਨ ਪੁੱਤ ਨੇ ਪਿਓ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੇਰ ਰਾਤ ਨੌਜਵਾਨ ਪੁੱਤ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁੱਤਰ ਸੁਖਦੀਪ ਸਿੰਘ ਨੇ ਪਿਤਾ ਪਰਮਿੰਦਰ ਸਿੰਘ ਉਤੇ ਕਹੀ ਨਾਲ ਕਈ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਪਿਤਾ ਪਰਮਿੰਦਰ ਸਿੰਘ ਵੱਲੋਂ ਅਕਸਰ ਹੀ ਨੌਜਵਾਨ ਪੁੱਤ ਸੁਖਦੀਪ ਸਿੰਘ ਨਾਲ ਕੁੱਟਮਾਰ ਕੀਤੀ ਜਾਂਦੀ ਸੀ।

ਨਾਥਪੁਰਾ ਵਿੱਚ ਇੱਕ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਦੋਸ਼ੀ ਪੁੱਤਰ ਨੇ ਆਪਣੇ ਪਿਤਾ ਨੂੰ ਸੌਂਦੇ ਸਮੇਂ ਕੁਹਾੜੀ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਉਧਰ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕ ਦੀ ਨੂੰ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਸੀ। ਦੱਸਿਆ ਜਾਂਦਾ ਹੈ ਕਿ ਸੋਮਵਾਰ ਦੇਰ ਰਾਤ ਪਿੰਡ ਨਾਥਪੁਰਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨੇ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਬੇਟੇ ਦੀ ਕੁੱਟਮਾਰ ਕੀਤੀ ਸੀ। ਇਸ ਲੜਾਈ ਤੋਂ ਗੁੱਸੇ 'ਚ ਆ ਕੇ ਪਰਮਿੰਦਰ ਸਿੰਘ ਪੁੱਤਰ ਸੁਖਦੀਪ ਸਿੰਘ ਨੇ ਸੁੱਤੇ ਪਏ ਪਰਮਿੰਦਰ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਕੁਹਾੜੀ ਨਾਲ ਸਿਰ 'ਤੇ ਵਾਰ ਕਰਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : Gurdaspur Murder News: ਭੈਣ ਨੇ ਆਸ਼ਿਕ ਨਾਲ ਮਿਲ ਕੇ ਚਾਚੇ ਦੇ ਲੜਕੇ ਦਾ ਕੀਤਾ ਕਤਲ; ਭਰਾ ਨੇ ਦੋਵਾਂ ਨੂੰ ਮਿਲਦੇ ਹੋਏ ਦੇਖ ਲਿਆ ਸੀ

ਘਟਨਾ ਦੀ ਸੂਚਨਾ ਮਿਲਦੇ ਹੀ ਨਥਾਣਾ ਪੁਲਸ ਨੇ ਮੰਗਲਵਾਰ ਸਵੇਰੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਦੋਸ਼ੀ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : Asian Champions Trophy: ਭਾਰਤੀ ਹਾਕੀ ਟੀਮ ਨੇ ਰਚਿਆ ਇਤਿਹਾਸ; ਚੀਨ ਨੂੰ ਹਰਾ ਕੇ 5ਵੀਂ ਵਾਰ ਏਸ਼ੀਆਈ ਚੈਂਪੀਅਨਸ ਟ੍ਰਾਫੀ ਜਿੱਤੀ

Trending news