Bathinda Stubble Burning:ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਐਮਰਜੈਂਸੀ ਬੈਠਕ ਸੱਦੀ ਹੈ ਅਤੇ ਇਸ ਬੈਠਕ ਵਿੱਚ ਪੁਲਿਸ ਅਧਿਕਾਰੀਆਂ ਉੱਤੇ ਵਾਅਦਾ ਖਿਲਾਫੀ ਦੇ ਦੋਸ਼ ਲਗਾਏ ਹਨ। ਕਿਸਾਨਾਂ ਵੱਲੋਂ ਕਿਸੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾ ਸਕਦਾ ਹੈ।
Trending Photos
Bathinda Stubble Burning: ਬਠਿੰਡਾ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਗਵਾਉਣ ਵਾਲੇ ਕਿਸਾਨਾਂ ਖਿਲਾਫ਼ ਬਠਿੰਡਾ ਪੁਲਿਸ ਦਾ ਵੱਡਾ ਐਕਸ਼ਨ ਲਿਆ ਹੈ। ਦਰਅਸਲ ਹਾਲ ਹੀ ਵਿੱਚ ਦੇਰ ਰਾਤ ਦੋ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹਨਾਂ ਕਿਸਾਨਾਂ ਦੀ ਹਮਾਇਤ ਉੱਤੇ ਆਏ ਕਰੀਬ ਤਿੰਨ ਦਰਜਨ ਧਰਨਾਕਾਰੀਆਂ ਨੂੰ ਪੁਲਿਸ ਨੇ ਦੇਰ ਰਾਤ ਹਿਰਾਸਤ ਵਿੱਚ ਵੀ ਲਿਆ ਹੈ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਐਮਰਜੈਂਸੀ ਬੈਠਕ ਸੱਦੀ ਹੈ ਅਤੇ ਇਸ ਬੈਠਕ ਵਿੱਚ ਪੁਲਿਸ ਅਧਿਕਾਰੀਆਂ ਉੱਤੇ ਵਾਅਦਾ ਖਿਲਾਫੀ ਦੇ ਦੋਸ਼ ਲਗਾਏ ਹਨ। ਕਿਸਾਨਾਂ ਵੱਲੋਂ ਕਿਸੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: Bathinda Stubble Burning News: ਬਠਿੰਡਾ 'ਚ ਕਿਸਾਨਾਂ ਨੇ ਅਧਿਕਾਰੀ ਤੋਂ ਲਗਵਾਈ ਪਰਾਲੀ ਨੂੰ ਅੱਗ; ਸੀਐਮ ਨੇ ਲਿਆ ਨੋਟਿਸ
ਗੌਰਤਲਬ ਹੈ ਕਿ ਬੀਤੇ ਦਿਨੀ ਬਠਿੰਡਾ ਵਿੱਚ ਪਰਾਲੀ ਸਾੜਨ ਤੋਂ ਰੋਕਣ ਆਏ ਸਰਕਾਰੀ ਅਧਿਕਾਰੀ ਦਾ ਕਿਸਾਨਾਂ ਨੇ ਘਿਰਾਓ ਕੀਤਾ ਸੀ। ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ਕੋਲੋਂ ਪਰਾਲੀ ਨੂੰ ਅੱਗ ਲਗਵਾਈ ਅਤੇ ਫਿਰ ਉਸ ਨੂੰ ਮੌਕੇ ਤੋਂ ਛੱਡ ਦਿੱਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਇਸ ਘਟਨਾ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਖੇਧੀ ਕੀਤੀ ਸੀ।
ਇਹ ਘਟਨਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਨੇਹੀਆਂਵਾਲਾ ਦੀ ਸੀ। ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡੀਸੀ ਦਫ਼ਤਰ ਦੀ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ। ਸਰਕਾਰੀ ਅਧਿਕਾਰੀ ਨੂੰ ਦੇਖ ਕੇ ਕਿਸਾਨ ਇਕੱਠੇ ਹੋ ਗਏ ਤੇ ਟੀਮ ਨੂੰ ਘੇਰ ਲਿਆ।
ਇਸ ਤੋਂ ਬਾਅਦ ਕਿਸਾਨਾਂ ਨੇ ਅਧਿਕਾਰੀ ਅਤੇ ਟੀਮ ਨੂੰ ਜਾਣ ਨਹੀਂ ਦਿੱਤਾ। ਦਰਅਸਲ ਕਿਸਾਨ ਸਰਕਾਰ ਦੀਆਂ ਨੀਤੀਆਂ ਅਤੇ ਪਿਛਲੀ ਬਕਾਇਆ ਰਾਹਤ ਰਾਸ਼ੀ ਬਾਰੇ ਪੁੱਛਣ ਲੱਗੇ ਹਨ। ਆਪਣੇ ਆਪ ਨੂੰ ਘਿਰਿਆ ਦੇਖ ਕੇ ਟੀਮ ਨੇ ਉਥੋਂ ਜਾਣਾ ਚਾਹਿਆ ਪਰ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ। ਕਿਸਾਨਾਂ ਨੇ ਦਬਾਅ ਬਣਾ ਕੇ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਕਿਹਾ। ਆਪਣੇ ਆਪ ਨੂੰ ਘਿਰਿਆ ਦੇਖ ਕੇ ਅਧਿਕਾਰੀ ਨੇ ਕਿਸਾਨਾਂ ਤੋਂ ਮਾਚਿਸ ਦੀ ਤੀਲੀ ਲਈ ਤੇ ਖੁਦ ਹੀ ਪਰਾਲੀ ਨੂੰ ਅੱਗ ਲਗਾ ਲਈ ਸੀ। ਇਸ ਗੰਭੀਰ ਘਟਨਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਨੋਟਿਸ ਲੈਂਦੇ ਹੋਏ ਪਰਚਾ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: Punjab Stubble Burning: ਪੰਜਾਬ 'ਚ ਪਰਾਲੀ ਸਾੜਨ ਦਾ ਸਿਲਸਿਲਾ ਰੁਕਿਆ ਨਹੀਂ, 2060 ਨਵੇਂ ਮਾਮਲੇ ਆਏ ਸਾਹਮਣੇ
(ਕੁਲਬੀਰ ਬੀਰਾ ਦੀ ਰਿਪੋਰਟ)