Bathinda News: ਵਿਜੀਲੈਂਸ ਦੀ ਵੱਡੀ ਕਾਰਵਾਈ- ਆਂਗਣਵਾੜੀ `ਚ ਭਰਤੀ ਕਰਵਾਉਣ ਬਦਲੇ 18,000 ਰੁਪਏ ਦੀ ਰਿਸ਼ਵਤ ਲੈਂਦੀ ਮਹਿਲਾ ਗ੍ਰਿਫ਼ਤਾਰ
Bathinda Vigilance Bureau News: ਮੁਲਜ਼ਮ ਮਹਿਲਾ ਸੁਪਰਵਾਈਜ਼ਰ ਹਰਮੇਲ ਕੌਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦਫ਼ਤਰ ਤਲਵੰਡੀ ਸਾਬੋ ਵਿੱਚ ਤਾਇਨਾਤ ਹੈ ਜਿਸ ਨੂੰ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਰਿਸ਼ਵਤ ਦੀ ਰਕਮ ਸਮੇਤ ਦਬੋਚ ਲਿਆ।
Bathinda Vigilance Bureau News: ਪੰਜਾਬ ਵਿੱਚ ਰਿਸ਼ਵਤ ਨਾਲ ਜੁੜੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਅੱਜ ਤਾਜਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਈ ਹੈ ਜਿੱਥੇ ਬਠਿੰਡਾ ਦੀ ਤਿਓਨਾ ਪੁਜਾਰੀਆਂ ਦੀ ਇਕ ਔਰਤ ਨੂੰ ਆਂਗਣਵਾੜੀ ਹੈਲਪਰ ਦੇ ਅਹੁਦੇ 'ਤੇ ਭਰਤੀ ਕਰਵਾਉਣ ਬਦਲੇ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਸੁਪਰਵਾਈਜ਼ਰ ਹਰਮੇਲ ਕੌਰ ਨੂੰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁਲਜ਼ਮ ਮਹਿਲਾ ਸੁਪਰਵਾਈਜ਼ਰ ਹਰਮੇਲ ਕੌਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦਫ਼ਤਰ ਤਲਵੰਡੀ ਸਾਬੋ ਵਿੱਚ ਤਾਇਨਾਤ ਹੈ ਜਿਸ ਨੂੰ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਰਿਸ਼ਵਤ ਦੀ ਰਕਮ ਸਮੇਤ ਦਬੋਚ ਲਿਆ। ਉਸ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ (Bathinda Vigilance Bureau) ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Vigilance Bureau News: ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਕੂਲ ਦਾ ਅਧਿਆਪਕ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਮੁਲਜ਼ਮ ਨੂੰ ਰੇਸ਼ਮਾ ਪਤਨੀ ਲਛਮਣ ਸਿੰਘ ਵਾਸੀ ਪਿੰਡ ਭਾਗੀਵਾਂਦਰ, ਤਹਿਸੀਲ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰੇਸ਼ਮਾ ਨੇ ਵਿਜੀਲੈਂਸ ਨਾਲ ਸੰਪਰਕ ਕਰਕੇ ਦੋਸ਼ ਲਾਇਆ ਕਿ ਉਸਦੀ ਭਤੀਜੀ ਅਤੇ ਨੂੰਹ ਸੰਤੋਸ਼ ਰਾਣੀ ਵਾਸੀ ਪਿੰਡ ਤਿਓਨਾ ਪੁਜਾਰੀਆ ਨੇ ਫਰਵਰੀ 2023 ਵਿੱਚ ਆਂਗਣਵਾੜੀ ਹੈਲਪਰ ਦੀ ਪੋਸਟ ਲਈ ਆਨਲਾਈਨ ਅਪਲਾਈ ਕੀਤਾ ਸੀ। ਇਸ ਸਬੰਧੀ ਸੁਪਰਵਾਈਜ਼ਰ ਹਰਮੇਲ ਕੌਰ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਤਲਵੰਡੀ ਸਾਬੋ ਨੇ 80 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਮਾਮਲਾ 60 ਹਜ਼ਾਰ ਰੁਪਏ ਵਿੱਚ ਨਿਪਟਾਇਆ ਗਿਆ।
ਜਿਸ ਵਿੱਚ ਸੁਪਰਵਾਈਜ਼ਰ ਨੇ ਸ਼ਿਕਾਇਤਕਰਤਾ ਰੇਸ਼ਮਾ ਤੋਂ 35 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਰਕਮ ਲਈ ਸੀ ਅਤੇ ਬਾਕੀ ਪੈਸੇ ਲੈਣ ਲਈ ਦਬਾਅ ਪਾ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਸੁਪਰਵਾਈਜ਼ਰ ਹਰਮੇਲ ਕੌਰ ਪਹਿਲਾਂ ਹੀ 35 ਹਜ਼ਾਰ ਰੁਪਏ ਲੈ ਚੁੱਕੀ ਸੀ। ਇਸ ਤੋਂ ਬਾਅਦ ਵਿਜੀਲੈਂਸ (Bathinda Vigilance Bureau) ਨੇ ਜਾਲ ਵਿਛਾ ਕੇ ਸੁਪਰਵਾਈਜ਼ਰ ਹਰਮੇਲ ਕੌਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ।