Punjab News: ਬਠਿੰਡਾ ਦੇ ਸਰਕਾਰੀ ਹਸਪਤਾਲ `ਚ ਬਣੀ ਪਾਣੀ ਵਾਲੀ ਟੈਂਕੀ ’ਤੇ ਪੈਟਰੋਲ ਦੀ ਬੋਤਲ ਲੈ ਕੇ ਚੜ੍ਹੀ ਮਹਿਲਾ
Bathinda News: ਉਨ੍ਹਾਂ ਦੀ ਲਾਪਰਵਾਹੀ ਕਾਰਨ ਬੱਚਾ ਦੁਨੀਆ ਤੋਂ ਆਉਣ ਤੋਂ ਪਹਿਲਾਂ ਹੀ ਖਰਾਬ ਹੋ ਗਿਆ। ਇਸ ਤੋਂ ਬਾਅਦ ਸੀਐਮਓ ਨੂੰ ਵੀ ਸ਼ਿਕਾਇਤ ਦਿੱਤੀ ਗਈ ਹੈ
Bathinda News: ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਬਣੀ ਪਾਣੀ ਵਾਲੀ ਟੈਂਕੀ 'ਤੇ ਪੈਟਰੋਲ ਦੀ ਬੋਤਲ ਲੈ ਕੇ ਮਹਿਲਾ ਦੇ ਚੜ੍ਹਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਗਰੀਬ ਪਰਿਵਾਰ ਬੁਰਜ ਰਾਜ ਗੜ੍ਹ ਖੁਰਦ ਦਾ ਰਹਿਣ ਵਾਲਾ ਹੈ।
ਦੱਸ ਦਈਏ ਕਿ ਔਰਤ ਦੀ ਕੁੱਖ 'ਚ 3 ਮਹੀਨੇ ਦਾ ਬੱਚਾ ਸੀ ਅਤੇ 4 ਲੱਖ ਰੁਪਏ ਵਸੂਲਣ ਦੇ ਬਾਵਜੂਦ ਪ੍ਰਾਈਵੇਟ ਹਸਪਤਾਲ 'ਚ ਇਲਾਜ ਨਹੀਂ ਕਰਵਾਇਆ ਗਿਆ। ਉਨ੍ਹਾਂ ਦੀ ਲਾਪਰਵਾਹੀ ਕਾਰਨ ਬੱਚਾ ਦੁਨੀਆ ਤੋਂ ਆਉਣ ਤੋਂ ਪਹਿਲਾਂ ਹੀ ਖਰਾਬ ਹੋ ਗਿਆ। ਇਸ ਤੋਂ ਬਾਅਦ ਸੀਐਮਓ ਨੂੰ ਵੀ ਸ਼ਿਕਾਇਤ ਦਿੱਤੀ ਗਈ ਹੈ ਪਰ ਕੋਈ ਕਾਰਵਾਈ ਨਹੀਂ ਹੋਈ। ਮਜ਼ਬੂਰੀ ਕਾਰਨ ਔਰਤ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਈ। ਕਿਹਾ ਜਾ ਰਿਹੈ ਹੈ ਕਿ ਪਰਿਵਾਰ ਮਜ਼ਦੂਰੀ ਕਰਦਾ ਹੈ।
ਇਹ ਵੀ ਪੜ੍ਹੋ: Ferozepur News: ਫ਼ਿਰੋਜ਼ਪੁਰ 'ਚ ਪਰਾਲੀ ਸਟੋਰ ਵਿੱਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ
(ਰਿਪੋਰਟ ਕੁਲਬੀਰ ਬੀਰਾ ਦੀ ਰਿਪੋਰਟ)