Bathinda News: ਪੰਜਾਬ ਵਿੱਚ ਵੱਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਸਭ ਦੇ ਬਾਵਜੂਦ ਵੀ ਪੁਲਿਸ ਚੁੱਪੀ ਧਾਰੀ ਬੈਠੀ ਹੈ। ਹਾਲ ਹੀ ਵਿੱਚ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਲੁਟੇਰੇ ਬੇਖੌਫ ਹੋ ਕੇ ਘੁੰਮ ਰਹੇ ਹਨ। ਦਰਅਸਲ 4:45 ਵਜੇ ਮੰਦਰ ਜਾਂਦੀ ਔਰਤ ਦੀਆਂ ਲੁਟੇਰੇ ਵਾਲੀਆਂ ਖੋਹ ਕੇ ਭੱਜ ਗਏ।


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਦੇ ਅਨੁਸਾਰ ਦੋ ਮੋਟਰਸਾਈਕਲ ਸਵਾਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਦਰਅਸਲ ਪੰਜਾਬ ਦੇ ਬਠਿੰਡਾ 'ਚ ਤੜਕੇ 4.45 ਵਜੇ ਦੋ ਸਨੈਚਰਾਂ ਨੇ ਮੰਦਰ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ। ਕੁਝ ਹੀ ਘੰਟਿਆਂ 'ਚ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਵੀਡੀਓ ਵਾਇਰਲ ਹੁੰਦੇ ਹੀ ਵਿਰੋਧੀ ਪਾਰਟੀ ਦੇ ਨੇਤਾਵਾਂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਘਟਨਾਵਾਂ ਨੂੰ ਰੋਜ਼ਾਨਾ ਦੀਆਂ ਘਟਨਾਵਾਂ ਦੱਸਿਆ ਗਿਆ ਹੈ।


ਇਸ ਘਟਨਾ ਦੇ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਐਕਸ 'ਤੇ ਵੀਡੀਓ ਪੋਸਟ ਕੀਤੀ ਹੈ। 



ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਚੋਰੀ ਹੋਇਆ ਬੱਚਾ ਮਿਲਿਆ, ਪੁਲਿਸ ਨੇ 14 ਘੰਟਿਆਂ 'ਚ ਸੁਲਝਾਇਆ ਮਾਮਲਾ

ਦਰਅਸਲ, ਇਹ ਘਟਨਾ ਬਠਿੰਡਾ ਵਿੱਚ ਸਵੇਰੇ 4.45 ਵਜੇ ਵਾਪਰੀ, ਜਦੋਂ ਇੱਕ ਔਰਤ ਮੰਦਰ ਜਾ ਰਹੀ ਸੀ। ਤੇਜ਼ੀ ਨਾਲ ਮੋਟਰਸਾਈਕਲ 'ਤੇ ਆਇਆ। ਇੱਕ ਨੂੰ ਮੋਟਰਸਾਈਕਲ 'ਤੇ ਦੇਖਿਆ ਗਿਆ, ਜਦਕਿ ਦੂਜਾ ਪੈਦਲ ਜਾ ਰਿਹਾ ਸੀ। ਪਿੱਛੇ ਤੋਂ ਆਏ ਲੁਟੇਰਿਆਂ ਨੇ ਔਰਤ ਨੂੰ ਫੜ ਕੇ ਹੇਠਾਂ ਸੁੱਟ ਦਿੱਤਾ। ਬੇਰਹਿਮੀ ਨਾਲ ਔਰਤ ਦੇ ਕੰਨਾਂ ਦੀਆਂ ਵਾਲੀਆਂ ਕੱਢੀਆਂ ਗਈਆਂ। ਭਾਵੇਂ ਪੁਲਿਸ ਮੁਲਜ਼ਮਾਂ ਨੂੰ ਲੱਭਣ ਲਈ ਕੋਸ਼ਿਸ਼ ਕਰ ਰਹੀ ਹੈ ਪਰ ਅਜੇ ਤੱਕ ਕੋਈ ਸਫ਼ਲਤਾ ਨਹੀਂ ਮਿਲੀ ਹੈ। ਜਿਸ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਣਾ ਸ਼ੁਰੂ ਕਰ ਦਿੱਤਾ ਹੈ।


(ਕੁਲਬੀਰ ਬੀਰਾ ਦੀ ਰਿਪੋਰਟ)