ਚੰਡੀਗੜ: ਪੰਜਾਬ ਦੇ ਵਿਚ ਹੁਣ ਗੈਂਗਸਟਰਾਂ ਦੇ ਮਾਮਲੇ ਦੀ ਜਾਂਚ ਕਰਨ ਵਾਲੇ ਪੁਲਿਸ ਵਾਲਿਆਂ ਦੀ ਵੀ ਜਾਂਚ ਹੋਇਆ ਕਰੇਗੀ। ਹਰ 15 ਦਿਨ ਬਾਅਦ ਉਹਨਾਂ ਪੁਲਿਸ ਅਧਿਕਾਰੀਆਂ ਦੇ ਕੰਮ ਦੀ ਸਮੀਖਿਆ ਕੀਤੀ ਜਾਵੇਗੀ। ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਹਾਲ ਹੀ ਵਿਚ ਦੀਪਕ ਟੀਨੂ ਦੇ ਫਰਾਰ ਹੋਣ 'ਤੇ ਪੁਲਿਸ ਦੀ ਨਲਾਇਕੀ ਸਾਹਮਣੇ ਆਈ ਹੈ ਅਤੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜੇ ਹੋ ਰਹੇ ਹਨ। ਇਸਦੇ ਨਾਲ ਹੀ ਸਮੇਂ ਸਮੇਂ 'ਤੇ ਗੈਂਗਸਟਰਾਂ 'ਤੇ ਡਿਊਟੀ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਬਦਲੀ ਜਾਵੇਗੀ।


COMMERCIAL BREAK
SCROLL TO CONTINUE READING

 


ਗੈਂਗਸਟਰਾਂ 'ਤੇ ਡਿਊਟੀ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦਾ ਬਣੇਗਾ ਰਿਪੋਰਟ ਕਾਰਡ


ਗੈਂਗਸਟਰਾਂ ਦੀ ਸੁਰੱਖਿਆ ਵਿਚ ਤੈਨਾਤ ਪੁਲਿਸ ਮੁਲਾਜ਼ਮਾਂ ਦਾ ਹੁਣ ਸਮੇਂ ਸਮੇਂ ਤੇ ਰਿਪੋਰਟ ਕਾਰਡ ਤਿਆਰ ਹੋਵੇਗਾ ਤਾਂ ਜੋ ਕਿ ਗੈਂਗਸਟਰਾਂ ਦੀ ਕਿਸੇ ਵੀ ਪੁਲਿਸ ਮੁਲਾਜ਼ਮ ਨਾਲ ਸੈਟਿੰਗ ਨਾ ਹੋਣ ਸਕੇ। ਇਸ ਬਾਰੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹਦਾਇਦਾਂ ਜਾਰੀ ਕੀਤੀਆਂ ਗਈਆਂ ਹਨ।ਜਿਸ ਤਰ੍ਹਾਂ ਪੁਲਿਸ ਅਧਿਕਾਰੀ ਪ੍ਰਿਤਪਾਲ ਸਿੰਘ ਅਤੇ ਮਹਿਲਾ ਕਾਂਸਟੇਬਲ ਦੀ ਭੂਮਿਕਾ ਸਾਹਮਣੇ ਆਈ ਹੈ ਉਸ ਨਾਲ ਸਾਰਾ ਪੁਲਿਸ ਵਿਭਾਗ ਸੋਚਾਂ ਵਿਚ ਪਿਆ ਹੋਇਆ ਹੈ। ਇਸ ਮਾਮਲੇ ਵਿਚ ਛੇਤੀ ਹੀ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸਖ਼ਤ ਹਦਾਇਦਾਂ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਜੇਕਰ ਅੱਗੇ ਤੋਂ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਇਆ ਤਾਂ ਉਸ ਵਿਚ ਪੂਰੀ ਜ਼ਿੰਮੇਵਾਰੀ ਸਬੰਧਿਤ ਅਧਿਕਾਰੀਆਂ ਅਤੇ ਉਸਦੀ ਟੀਮ ਦੀ ਹੋਵੇਗੀ।


 


ਪੁਲਿਸ ਦੀ ਕਾਰਗੁਜ਼ਾਰੀ ਤੋਂ ਮੂਸੇਵਾਲਾ ਦੇ ਮਾਤਾ ਪਿਤਾ ਨਾਰਾਜ਼


ਗੈਂਗਸਟਰ ਦੀਪਕ ਟੀਨੂ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। ਦੀਪਕ ਟੀਨੂ ਦੇ ਇਸ ਤਰ੍ਹਾਂ ਪੁਲਿਸ ਹਿਰਾਸਤ ਵਿਚੋਂ ਭੱਜਣ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਮਾਤਾ ਪਿਤਾ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਉਹਨਾਂ ਨੇ ਪੁਲਿਸ ਅਤੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਤਾਂ ਇਥੇ ਤੱਕ ਆਖ ਦਿੱਤਾ ਹੈ ਕਿ ਉਹਨਾਂ ਨੂੰ ਪੁਲਿਸ ਤੋਂ ਹੁਣ ਕੋਈ ਉਮੀਦ ਨਹੀਂ ਬਚੀ। ਦੂਜੇ ਪਾਸੇ ਇਹ ਵੀ ਦੱਸਣਾ ਬਣਦਾ ਹੈ ਕਿ ਮੂਸੇਵਾਲਾ ਕਤਲਕਾਂਡ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।


 


WATCH LIVE TV