Mohinder Pal Bittu Case: ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੇ ਕਤਲ ਮਾਮਲੇ ਬਣਾਈ ਗਈ ਸਿੱਟ ਦੇ ਵੱਲੋਂ ਸਾਬਕਾ ਡੀਆਈਜੀ ਆਰਐਸ ਖਟੜਾ ਤੋਂ ਪੁੱਛਗਿੱਛ ਕੀਤੀ ਹੈ। ADG ਰਾਏ ਵੱਲੋਂ ਉਸ ਵੇਲੇ ਬੇਅਦਬੀਆਂ ਦੇ ਮਾਮਲਿਆਂ ਵਿੱਚ ਬਣਾਈ ਗਈ ਸਿੱਟ ਦੇ ਮੁੱਖੀ ਖਟੜਾ ਤੋਂ 2 ਘੰਟੇ ਤੱਕ ਪੁੱਛ ਗਿੱਛ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਸਾਬਕਾ ਡੀਆਈਜੀ ਆਰਐਸ ਖਟੜਾ ਬੇਅਦਬੀਆਂ ਦੇ ਮਾਮਲੇ ਵਿੱਚ ਬਣਾਈ ਐਸਆਈਟੀ ਦੇ ਮੁਖੀ ਰਹਿ ਚੁੱਕੇ ਹਨ। ਆਰਐਸ ਖਟੜਾ ਵਾਲੀ ਸਿੱਟ ਨੇ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਨੂੰ ਬੇਅਦਬੀਆਂ ਮਾਮਲਿਆਂ ਵਿੱਚ ਮੁਲਜ਼ਮ ਬਣਾਇਆ ਸੀ ਅਤੇ ਗ੍ਰਿਫ਼ਤਾਰ ਕੀਤਾ ਸੀ। ਜਿਸ ਦੀ ਖੰਨਾ ਜੇਲ੍ਹ ਵਿੱਚ ਕੁੱਝ ਲੋਕਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ।


ਦੱਸਦਈਏ ਕਿ ਮਹਿੰਦਰ ਪਾਲ ਬਿੱਟੂ ਦੇ ਪਰਿਵਾਰ ਨੇ ਹਾਈਕੋਰਟ ਵਿੱਚ ਇੱਕ ਪਟੀਸ਼ਨ ਪਾਈ ਸੀ ਅਤੇ ਉਸ ਨੂੰ ਗੈਰ-ਕਾਨੂੰਨੀ ਤੌਰ 'ਤੇ ਗ੍ਰਿਫਤਾਰ ਕੀਤਾ ਗਿਆ ਸੀ। ਬਾਅਦ ਵਿੱਚ ਕੋਟਕਪੂਰਾ, ਫਰੀਦਕੋਟ ਵਿੱਚ 13 ਜੂਨ 2018 ਨੂੰ ਆਈਪੀਸੀ ਦੀ ਧਾਰਾ 295 ਏ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬਿੱਟੂ ਨੂੰ ਇਸ ਕੇਸ ਵਿੱਚ ਫਸਾਇਆ ਗਿਆ ਸੀ, ਉਸ ਨੂੰ ਗ੍ਰਿਫ਼ਤਾਰ ਕਰਕੇ ਨਾਭਾ ਜੇਲ੍ਹ ਵਿੱਚ ਰੱਖਿਆ ਗਿਆ ਸੀ। ਜਿੱਥੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ।


ਇਸ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਂਚ ਲਈ ਏਡੀਜੀਪੀ ਪੱਧਰ ਦੇ ਅਧਿਕਾਰੀ ਦੀ ਪ੍ਰਧਾਨਗੀ ਹੇਠ ਐਸਆਈਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਐਸਆਈਟੀ ਦੇ ਮੈਂਬਰ ਐਸਐਸਪੀ ਪੱਧਰ ਦੇ ਹੋਣੇ ਚਾਹੀਦੇ ਹਨ। ADG ਰਾਏ ਵੱਲੋਂ ਇਸ ਸਿੱਟ ਨੂੰ ਲੀਡ ਕੀਤਾ ਜਾ ਰਿਹਾ ਹੈ। ਜਿਸ ਵੱਲੋਂ ਅੱਜ ਸਾਬਕਾ ਡੀਆਈਜੀ ਆਰਐਸ ਖਟੜਾ ਤੋਂ ਪੁੱਛਗਿੱਛ ਕੀਤੀ ਗਈ ਹੈ।


ਦੱਸ ਦੇਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮੁੱਖ ਦੋਸ਼ੀ ਮਹਿੰਦਰ ਪਾਲ ਬਿੱਟੂ ਦਾ ਜੂਨ 2019 ਵਿੱਚ ਨਾਭਾ ਜੇਲ੍ਹ ਵਿੱਚ ਸਾਥੀ ਕੈਦੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਜੂਨ 2019 'ਚ ਜੇਲ 'ਚ ਹੋਰ ਕੈਦੀਆਂ ਨੇ ਉਸ ਦੇ ਸਿਰ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ।