Balwant Singh Rajoana News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ (Beant Singh murder case)ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਫਾਂਸੀ ਦੀ ਸਜ਼ਾ 'ਚ ਬਦਲਾਅ ਦੀ ਮੰਗ ਵਾਲੇ ਮਾਮਲੇ 'ਤੇ ਬੁੱਧਵਾਰ ਨੂੰ ਸੁਣਵਾਈ ਹੋਈ। ਇਸ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। 


COMMERCIAL BREAK
SCROLL TO CONTINUE READING

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜੋਆਣਾ ਦੀ ਸਜ਼ਾ 'ਤੇ ਜਲਦ ਫੈਸਲਾ ਲਿਆ ਜਾਵੇ। ਰਾਜੋਆਣਾ ਕਰੀਬ 27 ਸਾਲਾਂ ਤੋਂ ਜੇਲ੍ਹ ਵਿੱਚ ਹਨ। ਉਸ ਦੀ  ਅਪੀਲ ਵੀ ਪਿਛਲੇ 10 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ। ਸਰਕਾਰ ਨੇ ਅਜੇ ਤੱਕ ਇਸ 'ਤੇ ਕੋਈ ਫੈਸਲਾ ਨਹੀਂ ਲਿਆ ਹੈ। ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh murder case) ਦੇ ਕਤਲ ਦੇ ਦੋਸ਼ ਵਿੱਚ ਅਦਾਲਤ ਨੇ 1995 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। 


ਇਹ ਵੀ ਪੜ੍ਹੋ: Shehnaaz Gill New House: ਪਹਿਲੀ ਫਿਲਮ ਤੋਂ ਹੀ ਚਮਕੀ ਸ਼ਹਿਨਾਜ਼ ਗਿੱਲ ਦੀ ਕਿਸਮਤ! ਖਰੀਦਿਆ ਨਵਾਂ ਘਰ, ਵੇਖੋ ਫੋਟੋਆਂ 


ਉਸ ਨੇ 2012 ਵਿੱਚ ਰਹਿਮ ਦੀ ਅਪੀਲ ਦਾਇਰ ਕੀਤੀ ਸੀ, ਜੋ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਗ੍ਰਹਿ ਮੰਤਰਾਲੇ ਵੱਲੋਂ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਬਲਵੰਤ ਸਿੰਘ ਰਾਜੋਆਣਾ ਹੁਣ 56 ਸਾਲ ਦੇ ਹੋ ਚੁੱਕੇ ਹਨ।



ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਕਿਹਾ ਸੀ ਕਿ ਮੁੱਖ ਮੰਤਰੀ ਦੀ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ। ਜੁਲਾਈ 2007 ਵਿੱਚ ਉਸ ਨੂੰ ਇਸ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। 2010 ਵਿੱਚ ਹਾਈ ਕੋਰਟ ਨੇ ਬਲਵੰਤ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਰਾਜੋਆਣਾ ਦੀ ਰਹਿਮ ਦੀ ਅਪੀਲ 2012 ਤੋਂ ਸਰਕਾਰ ਕੋਲ ਪੈਂਡਿੰਗ ਹੈ।