Beas News: ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਾਕੀ ਟੂਰਨਾਮੈਂਟ ਕਰਵਾਇਆ
Advertisement
Article Detail0/zeephh/zeephh2331040

Beas News: ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਾਕੀ ਟੂਰਨਾਮੈਂਟ ਕਰਵਾਇਆ

Beas News: ਐਸਐਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਨਸ਼ਿਆਂ ਦਾ ਤਿਆਗ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢੀ ਹੋਈ ਹੈ।

Beas News: ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਾਕੀ ਟੂਰਨਾਮੈਂਟ ਕਰਵਾਇਆ

Beas News(ਭਰਤ ਸ਼ਰਮਾ): ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਪੰਜਾਬ ਪੁਲਿਸ ਵੱਲੋਂ ਸਬ ਡਵੀਜ਼ਨ ਮਜੀਠਾ ਦੇ ਪਿੰਡ ਪਾਖਰਪੁਰ ਦੇ ਖੇਡ ਸਟੇਡੀਅਮ ਵਿਖੇ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦਾ ਉਦਘਾਟਨ ਅੰਮਿ੍ਤਸਰ ਦਿਹਾਤੀ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਕੀਤਾ। ਪਿੰਡ ਪਾਖਰਪੁਰ ਦੇ ਸਟੇਡੀਅਮ ਵਿੱਚ ਹੋਏ ਹਾਕੀ ਟੂਰਨਾਮੈਂਟ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਐਸਐਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਨਸ਼ਿਆਂ ਦਾ ਤਿਆਗ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢੀ ਹੋਈ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਦੇ ਨੌਜਵਾਨਾਂ ਨੂੰ ਜਾਗਰੂਕ ਕਰਕੇ ਖੇਡਾਂ ਨਾਲ ਜੁੜਨ ਦਾ ਮੌਕਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕੋਈ ਨੌਜਵਾਨ ਨਸ਼ਾ ਛੱਡ ਕੇ ਖੇਡਾਂ ਨਾਲ ਜੁੜਨਾ ਚਾਹੁੰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਨਸ਼ਾ ਇਸ ਤਰ੍ਹਾਂ ਸਾਡੀਆਂ ਜਿੰਦਗੀਆਂ ਨੂੰ ਬਰਬਾਦ ਕਰ ਰਿਹਾ ਹੈ। ਅਸੀਂ ਇਸ ਤੋਂ ਕਿਸ ਤਰ੍ਹਾਂ ਛੁਟਕਾਰਾ ਪਾ ਸਕਦੇ ਹਾਂ ਇਸ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਈ ਪ੍ਰਸ਼ਾਸਨ ਇਸ ਲਈ ਫੰਡ ਵੀ ਦਿੱਤੇ ਗਏ ਹਨ ਕਿ ਕਿਸ ਤਰ੍ਹਾਂ ਲੋਕਾਂ ਦੇ ਵਿੱਚ ਜਾ ਕੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰੀਏ ਤਾਂ ਜੋ ਲੋਕ ਆਪਣਾ ਨਸ਼ਾ ਛੱਡ ਕੇ ਆਪਣਾ ਜੀਵਨ ਸੁਧਾਰ ਸਕਣ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਪੁਲਿਸ ਨਸ਼ਾ ਤਸਕਰਾਂ ਨੂੰ ਫੜਨ ਦੀ ਪੂਰੇ ਉਪਰਾਲੇ ਕਰ ਰਹੀ ਹੈ ਤੇ ਉਹਨਾਂ ਦੀਆਂ ਜਾਇਦਾਦਾਂ ਨੂੰ ਵੀ ਜਬਤ ਕੀਤਾ ਜਾ ਰਿਹਾ ਹੈ। ਅਤੇ ਉਹਨਾਂ ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਜਿਹੜਾ ਇਹ ਨਸ਼ੇ ਦਾ ਕੋਡ ਨਵੀਂ ਨੌਜਵਾਨੀ ਪੀੜੀ ਦੇ ਵਿੱਚ ਰਚ ਰਿਹਾ ਹੈ ਉਸ ਤੋਂ ਕਿਸ ਤਰ੍ਹਾਂ ਬਚਾਇਆ ਜਾ ਸਕੇ ਤੇ ਇਸ ਤੋਂ ਕਿਸ ਤਰ੍ਹਾਂ ਛੁਟਕਾਰਾ ਪਾਇਆ ਜਾ ਸਕੇ ਇਹ ਵੀ ਬਹੁਤ ਜਰੂਰੀ ਹੈ।

ਇਸ ਦੌਰਾਨ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਐਸਐਸਪੀ ਸਤਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪਿੰਡ ਪਾਖਰਪੁਰ ਦੇ ਹਾਕੀ ਖਿਡਾਰੀਆ ਨੇ ਐਸਐਸਪੀ ਸਤਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ

ਪਿੰਡ ਵਾਸੀਆਂ ਨੇ ਕਿਹਾ ਕਿ ਅਸੀਂ ਪੰਜਾਬ ਪੁਲਿਸ ਅਤੇ ਖਾਸ ਤੌਰ 'ਤੇ ਐਸਐਸਪੀ ਸਤਿੰਦਰ ਸਿੰਘ ਦਾ ਬਹੁਤ ਧੰਨਵਾਦ ਕਰਦੇ ਹਾਂ ਜਿਨਾਂ ਨੇ ਸਾਡੇ ਪਿੰਡ ਨੂੰ ਚੁਣਿਆ ਤੇ ਸਾਡੇ ਪਿੰਡ ਵਿੱਚ ਇਹ ਖੇਡਾਂ ਕਰਵਾਈਆਂ ਹਨ। ਉਹਨਾਂ ਨੇ ਕਿਹਾ ਕਿ ਸਾਡੀ ਪਿੰਡ ਵਿੱਚ ਹਾਕੀ ਦੇ ਟੂਰਨਾਮੈਂਟ ਵਿੱਚ ਛੇ ਟੀਮਾਂ ਨੇ ਭਾਗ ਲਿਆ ਜਿਸ ਦੇ ਵਿੱਚ ਵੱਖ-ਵੱਖ ਪਿੰਡਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਅਸੀਂ ਬਹੁਤ ਖੁਸ਼ ਹਾਂ ਕਿ ਜਿਹੜੇ ਨੌਜਵਾਨ ਹਨ ਉਹ ਨਸ਼ੇ ਨੂੰ ਛੱਡ ਖੇਡਾਂ ਵੱਲ ਧਿਆਨ ਦੇਣ। ਜਿਸ ਨਾਲ ਉਹ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਅਤੇ ਦੇਸ਼ ਦੇ ਪੰਜਾਬ ਦਾ ਨਾਂ ਰੋਸ਼ਨ ਕਰਨ।

Trending news