Beas News: ਸ਼ੰਭੂ ਮੋਰਚੇ ਤੋਂ ਪਰਤ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ
Beas News: ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਪਿੰਡ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਕਸਬਾ ਰਈਆ ਕੋਲ ਪਲਟ ਗਈ।
Beas News: ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਜਾਰੀ ਅੰਦੋਲਨ ਦੇ 100 ਦਿਨ ਪੂਰੇ ਹੋਣ ਉਤੇ ਵੱਖ-ਵੱਖ ਬਾਰਡਰਾਂ ਉਤੇ ਵੱਡੀਆਂ ਰੈਲੀਆਂ ਕੀਤੀਆਂ ਗਈਆਂ। ਇਸੇ ਤਹਿਤ ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਪਿੰਡ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਕਸਬਾ ਰਈਆ ਕੋਲ ਪਲਟ ਗਈ। ਇਸ ਹਾਦਸੇ ਵਿਚ 31 ਲੋਕ ਜ਼ਖਮੀ ਹੋਏ ਹਨ।
ਇਸ ਗੱਲ ਦੀ ਜਾਣਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਦਿੱਤੀ। ਸੂਬਾ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਦੱਸਿਆ ਕਿ 9 ਕਿਸਾਨ ਮਜਦੂਰ ਗੰਭੀਰ ਜ਼ਖ਼ਮੀ ਹੋਏ ਹਨ। ਕੁੱਲ 32 ਲੋਕ ਜ਼ਖ਼ਮੀ ਹੋਏ ਹਨ। ਉਹਨਾਂ ਦੱਸਿਆ ਕਿ ਦੇਰ ਰਾਤ ਤੱਕ ਜਖ਼ਮੀਆਂ ਨੂੰ ਪ੍ਰਾਈਵੇਟ ਸਾਧਨਾਂ ਅਤੇ ਐਂਬੁਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।
ਉਨ੍ਹਾਂ ਨੇ ਦੱਸਿਆ ਕਿ ਪਿੰਡ ਤਲਵੰਡੀ ਦੋਸੰਧਾ ਤੋਂ ਬਲਵਿੰਦਰ ਸਿੰਘ ਪੁੱਤਰ ਸੁਬੇਗ ਸਿੰਘ, ਰਣਯੋਧ ਸਿੰਘ ਪੁੱਤਰ ਹਰੀ ਸਿੰਘ, ਹਰਭਜਨ ਸਿੰਘ ਪੁੱਤਰ ਗੁਰਚਰਨ ਸਿੰਘ, ਤਰਸੇਮ ਸਿੰਘ ਪੁੱਤਰ ਅਜੈਬ ਸਿੰਘ, ਨਿਰਵੈਰ ਸਿੰਘ ਪੁੱਤਰ ਜੋਗਿੰਦਰ ਸਿੰਘ, ਗੁਰਮੁਖ ਸਿੰਘ ਪੁੱਤਰ ਗੁਲਜ਼ਾਰ ਸਿੰਘ, ਤਰਲੋਚਨ ਸਿੰਘ ਪੁੱਤਰ ਸੁੱਚਾ ਸਿੰਘ, ਸਮੇਰ ਸਿੰਘ ਪੁੱਤਰ ਤਾਰਾਂ ਸਿੰਘ, ਗੁਰਵਿੰਦਰ ਸਿੰਘ ਪੁੱਤਰ ਸੁਰਜਨ ਸਿੰਘ ਗੰਭੀਰ ਜਖਮੀ ਹੋਏ।
ਇਹ ਵੀ ਪੜ੍ਹੋ: Mohali News: ਅੱਤ ਦੀ ਗਰਮੀ 'ਚ ਪਿਛਲੇ 4 ਦਿਨ ਤੋਂ ਬਿਜਲੀ ਠੱਪ; ਗਰਿੱਡ ਦੇ ਘਿਰਾਓ ਪਿਛੋਂ ਰਾਤ 3 ਵਜੇ ਸਪਲਾਈ ਹੋਈ ਬਹਾਲ
ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜ਼ਖਮੀਆਂ ਦੇ ਪੂਰੇ ਇਲਾਜ ਦਾ ਸਾਰਾ ਖਰਚਾ ਪੰਜਾਬ ਅਤੇ ਭਾਰਤ ਸਰਕਾਰ ਚੱਕੇ, ਗੰਭੀਰ ਰੂਪ ਜਖਮੀਆਂ ਨੂੰ 3-3 ਲੱਖ ਅਤੇ ਸਾਧਾਰਨ ਰੂਪ ਚ ਜਖਮੀਆਂ ਨੂੰ 1 - 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ।
ਇਹ ਵੀ ਪੜ੍ਹੋ: Mohali News: ਸਾਬਕਾ ਕ੍ਰਿਕਟਰ ਯੁਵਰਾਜ ਦੇ ਧਰਮ ਗੁਰੂ ਬਾਬਾ ਰਾਮ ਸਿੰਘ ਦਾ ਹੋਇਆ ਦਿਹਾਂਤ, ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਲਏ ਆਖਰੀ ਸਾਹ