Hoshiarpur News: ਹੁਸ਼ਿਆਰਪੁਰ ਦੇ ਪਿੰਡ ਬੱਦੋ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਸਕੂਲ ਪ੍ਰਿੰਸੀਪਲ ਵੱਲੋਂ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ।
Trending Photos
Hoshiarpur News: ਹੁਸ਼ਿਆਰਪੁਰ ਦੇ ਪਿੰਡ ਬੱਦੋ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਸਕੂਲ ਪ੍ਰਿੰਸੀਪਲ ਵੱਲੋਂ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਵੀਡੀਓ ਧਿਆਨ ਵਿੱਚ ਆਉਣ ਤੋਂ ਬਾਅਦ ਸਿੱਖਿਆ ਮੰਤਰੀ ਮੰਤਰੀ ਨੇ ਤੁਰੰਤ ਐਕਸ਼ਨ ਵਿੱਚ ਆਉਂਦੇ ਹੋਏ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਮਾਲਕ ਅਤੇ ਪ੍ਰਿੰਸੀਪਲ ਖਿਲਾਫ਼ ਐਕਸ਼ਨ ਲੈਣ ਦੇ ਹੁਕਮ ਦਿੱਤੇ ਹਨ।
ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਵਿਦਿਆਰਥੀ ਦਰਦ ਅਤੇ ਡਰ ਕਾਰਨ ਰੋ ਰਿਹਾ ਹੈ ਪਰ ਅਧਿਆਪਕਾ ਕੁੱਟਮਾਰ ਨੂੰ ਰੋਕਣ ਦੀ ਬਜਾਏ ਹੋਰ ਹਿੰਸਕ ਹੋ ਰਹੀ ਹੈ।
ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਨੇ ਇਸ ਨੂੰ ਸਿੱਖੀ ਦੇ ਪ੍ਰਤੀਕਾਂ ਦਾ ਅਪਮਾਨ ਦੱਸਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਵਿਵਾਦ ਵਧਦੇ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਰਵਾਈ ਦੇ ਹੁਕਮ ਦਿੱਤੇ ਹਨ।
ਗਲਤ ਲਿਖਣ ਲਈ ਕੁੱਟਿਆ
ਵੀਡੀਓ ਮੁਤਾਬਕ ਬੱਚੇ ਨੇ ਕਾਪੀ 'ਚ ਗਲਤ ਲਿਖਿਆ ਸੀ। ਇਸ ਤੋਂ ਬਾਅਦ ਪ੍ਰਿੰਸੀਪਲ ਨੇ ਉਸ ਨੂੰ 3 ਵਾਰ ਥੱਪੜ ਮਾਰਿਆ। ਬੱਚਾ ਫਿਰ ਠੀਕ ਲਿਖਣ ਦੀ ਕੋਸ਼ਿਸ਼ ਕਰਦਾ ਹੈ ਪਰ ਇਸ ਵਾਰ ਵੀ ਗਲਤ ਲਿਖਦਾ ਹੈ। ਅਧਿਆਪਕਾ ਨੇ ਬੱਚੇ ਦੇ ਵਾਲਾਂ ਦਾ ਜੂੜਾ ਫੜ ਕੇ ਜ਼ੋਰ ਨਾਲ ਖਿੱਚਿਆ।
ਇਸ ਕਾਰਨ ਬੱਚਾ ਆਪਣਾ ਸੰਤੁਲਨ ਗੁਆ ਬੈਠਾ ਅਤੇ ਹੇਠਾਂ ਡਿੱਗ ਗਿਆ। ਅਧਿਆਪਕਾ ਉਸ ਨੂੰ ਕਹਿੰਦੀ ਹੈ ਕਿ ਤੁਸੀਂ ਪੜ੍ਹਾਈ ਨਹੀਂ ਕਰਨਾ ਚਾਹੁੰਦੇ। ਇਸ ਤੋਂ ਬਾਅਦ ਉਸ ਨੇ ਉਸ ਨੂੰ 2 ਹੋਰ ਥੱਪੜ ਮਾਰੇ। ਅਧਿਆਪਕਾ ਫਿਰ ਉਸ ਨੂੰ ਕਹਿੰਦੀ, ਨਹੀਂ, ਇਸ ਤਰ੍ਹਾਂ ਨਹੀਂ, ਰਹਿਣ ਦਿਓ। ਪ੍ਰਿੰਸੀਪਲ ਨੇ ਪੈਨਸਿਲ ਸੁੱਟ ਕੇ ਕਿਹਾ- ਤੁਸੀਂ ਮੈਨੂੰ ਪੈਨਸਿਲ ਕਿਉਂ ਦੇ ਰਹੇ ਹੋ।
ਸੋਸ਼ਲ ਮੀਡੀਆ 'ਤੇ ਗੁੱਸਾ
ਇਹ ਵੀਡੀਓ ਵਾਇਰਲ ਹੁੰਦੇ ਹੀ ਲੋਕਾਂ 'ਚ ਕਾਫੀ ਗੁੱਸਾ ਹੈ। ਸੋਸ਼ਲ ਮੀਡੀਆ 'ਤੇ ਲੋਕਾਂ ਨੇ ਇਸ ਹਰਕਤ ਦੀ ਨਿੰਦਾ ਕੀਤੀ ਹੈ ਅਤੇ ਸਕੂਲ ਪ੍ਰਸ਼ਾਸਨ ਅਤੇ ਅਧਿਆਪਕਾ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਸਕੂਲ ਵਿੱਚ ਇੱਕ ਬੱਚੇ ਦੀ ਕੁੱਟਮਾਰ ਕਰਨ ਵਾਲੇ ਅਧਿਆਪਕ ਲਈ ਬੀਐਨਐਸ ਦੀ ਧਾਰਾ 115(2) ਤਹਿਤ ਕੇਸ ਦਰਜ ਕੀਤਾ ਜਾ ਸਕਦਾ ਹੈ। ਜੇਕਰ BNS ਦੀ ਧਾਰਾ 115(2) ਤਹਿਤ ਦੋਸ਼ੀ ਪਾਇਆ ਜਾਂਦਾ ਹੈ, ਤਾਂ ਦੋਸ਼ੀ ਨੂੰ ਇੱਕ ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ।