ਝੋਨੇ ਦੀ ਖ੍ਰੀਦ ਸ਼ੁਰੂ ਹੋਂਣ ਤੋਂ ਪਹਿਲਾ, ਪ੍ਰਸ਼ਾਸ਼ਨ ਦੀ ਖੁੱਲ੍ਹੀ ਪੋਲ
Advertisement

ਝੋਨੇ ਦੀ ਖ੍ਰੀਦ ਸ਼ੁਰੂ ਹੋਂਣ ਤੋਂ ਪਹਿਲਾ, ਪ੍ਰਸ਼ਾਸ਼ਨ ਦੀ ਖੁੱਲ੍ਹੀ ਪੋਲ

ਪੰਜਾਬ ਵਿੱਚ ਝੋਨੇ ਦੀ ਫਸਲ ਦੀ ਖ੍ਰੀਦ ਇੱਕ ਅਕਤੂਬਰ ਤੋ ਸ਼ੁਰੂ ਹੋਣ ਜਾ ਰਹੀ ਹੈ। ਝੋਨੇ ਦੇ ਸੀਜ਼ਨ ਨੂੰ ਲੈ ਕੇ ਸਰਕਾਰ ਵੱਲੋਂ ਸੀਜਨ ਨੂੰ ਦੇਖਦੇ ਹੋਏ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ 

ਝੋਨੇ ਦੀ ਖ੍ਰੀਦ ਸ਼ੁਰੂ ਹੋਂਣ ਤੋਂ ਪਹਿਲਾ, ਪ੍ਰਸ਼ਾਸ਼ਨ ਦੀ ਖੁੱਲ੍ਹੀ ਪੋਲ

ਜਗਮੀਤ ਸਿੰਘ/ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਝੋਨੇ ਦੀ ਫਸਲ ਦੀ ਖ੍ਰੀਦ ਇੱਕ ਅਕਤੂਬਰ ਤੋ ਸ਼ੁਰੂ ਹੋਣ ਜਾ ਰਹੀ ਹੈ। ਝੋਨੇ ਦੇ ਸੀਜ਼ਨ ਨੂੰ ਲੈ ਕੇ ਸਰਕਾਰ ਵੱਲੋਂ ਸੀਜਨ ਨੂੰ ਦੇਖਦੇ ਹੋਏ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਦਾਅਵਿਆਂ ਦੀ ਉਦੋਂ ਪੋਲ ਖੁੱਲ੍ਹੀ ਜਦੋਂ ਸਮਰਾਲਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਜਿੱਥੇ ਮੰਡੀ ਵਿੱਚ ਆਈ ਝੋਨੇ ਦੀ ਫਸਲ ਖੁੱਲ੍ਹੇ ਆਸਮਾਨ ਥੱਲੇ ਮੀਂਹ ਪੈਣ ਕਾਰਨ ਖ਼ਰਾਬ ਹੋ ਰਹੀ ਸੀ। ਬੇਸ਼ਕ ਫਸਲ ਤੇ ਤਰਪਾਲਾਂ ਪਾਈਆਂ ਗਈਆਂ ਪਰ ਫਸਲ ਦੇ ਮੀਂਹ ਪੈਣ ਨਾਲ ਖਰਾਬ ਹੋਣ ਦਾ ਕਿਸਾਨਾਂ ਵਿੱਚ ਡਰ ਹੈ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਮੰਡੀ ਵਿੱਚ ਕੋਈ ਪ੍ਰਬੰਧ ਨਹੀਂ ਹਨ। ਉਥੇ ਹੀ ਮੰਡੀ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਸਰਕਾਰੀ ਖ੍ਰੀਦ ਤੋਂ ਪਹਿਲਾਂ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। 

 

 ਇਸ ਮੌਕੇ ਕਿਸਾਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਮੰਡੀਆਂ ਵਿਚ ਪੁਖਤਾ ਪ੍ਰਬੰਧ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਉਨ੍ਹਾਂ ਵੱਲੋਂ ਜਦੋਂ ਝੋਨੇ ਦੀ ਫਸਲ ਮੰਡੀ ਵਿੱਚ ਲੈ ਕੇ ਆਏ ਤਾਂ ਇੱਥੇ ਦੇ ਪ੍ਰਬੰਧ ਕੁਝ ਜ਼ਿਆਦਾ ਵਧੀਆ ਨਹੀਂ ਸਨ  ਨਾ ਤਾਂ ਮੰਡੀਆਂ ਦੀ ਸਫਾਈ ਕੀਤੀ ਗਈ ਹੈ ਅਤੇ ਨਾ ਹੀ ਇੱਥੇ ਕੋਈ ਫ਼ਸਲ ਨੂੰ ਸਾਂਭਣ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।  ਇੱਥੋਂ ਤੱਕ ਕੇ ਮੰਡੀਆਂ ਦਾ ਜਾਇਜ਼ਾ ਲੈਣ ਦੇ ਲਈ ਵੀ ਕੋਈ ਅਧਿਕਾਰੀ ਮੰਡੀ ਦੇ ਵਿਚ ਨਹੀਂ ਪਹੁੰਚ ਰਿਹਾ। ਕਿਸਾਨਾਂ ਨੇ ਮੰਗ ਕੀਤੀ ਕਿ ਮੰਡੀਆਂ ਵਿੱਚ  ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰ ਦੇਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਮਾਰਕਿਟ ਕਮੇਟੀ ਦੇ ਸੈਕਟਰੀ ਕੁਲਦੀਪ ਕੁਮਾਰ ਦਾ ਕਹਿਣਾ ਸੀ ਕਿ ਬਾਰਸ਼ ਦੇ ਮੌਸਮ ਨੂੰ ਦੇਖਦੇ ਹੋਏ ਉਹ ਮੰਡੀ ਦੀ ਸਫਾਈ ਨਹੀਂ ਕਰ ਸਕੇ ਜਲਦ ਹੀ ਮੰਡੀ ਨੂੰ ਸਾਫ਼ ਕਰਵਾ ਦਿੱਤਾ ਜਾਵੇਗਾ। ਮੰਡੀ ਵਿੱਚ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਹੋਵੇ। 

Trending news