Behbal Kalan Golikand News: SIT ਨੇ ਬਹਿਬਲਕਲਾਂ ਗੋਲੀਕਾਂਡ ਮਾਮਲੇ `ਚ ਪੇਸ਼ ਕੀਤੀ ਸਟੇਟਸ ਰਿਪੋਰਟ
Behbal Kalan Golikand News: ਬਹਿਲਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਅਗਲੀ ਸੁਣਵਾਈ 20 ਜਨਵਰੀ 2024 ਨੂੰ ਹੋਵੇਗੀ।
Behbal Kalan Golikand News: ਕੋਟਕਪੁਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਬਣੀ SIT ਨੇ ਅੱਜ ਫਰੀਦਕੋਟ ਕੋਰਟ ਵਿੱਚ ਸਟੇਟਸ ਰਿਪੋਰਟ ਪੇਸ਼ ਕਰ ਦਿੱਤੀ ਹੈ। ਇਹ ਮਾਮਲੇ ਦੀ ਅਗਲੀ ਸੁਣਵਾਈ ਹੁਣ 20 ਜਨਵਰੀ 2024 ਨੂੰ ਹੋਵੇਗੀ।
ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਸਰਕਾਰ ਅਤੇ SIT ਦਾ ਧੰਨਵਾਦ ਕਰਦੇ ਹੋਏ ਖੁਸ਼ੀ ਜਾਹਿਰ ਕੀਤੀ ਹੈ, ਕਿ ਮਾਮਲੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਲਈ ਇੱਕ ਹੋਰ ਕਦਮ ਚੁੱਕਿਆ ਹੈ।
ਸੁਖਰਾਜ ਨੇ ਸੁਣਵਾਈ ਤੋਂ ਬਾਅਦ ਧਰਨਾ ਖ਼ਤਮ ਦਾ ਵੀ ਐਲਾਨ ਕੀਤਾ ਹੈ।
ਦੱਸ ਦਈਏ ਕਿ ਸੁਣਵਾਈ ਤੋਂ ਕੁੱਝ ਦਿਨ ਪਹਿਲਾਂ ਸੁਖਰਾਜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ, ਕਿ ਕੋਟਕਪੁਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਸਟੇਟਸ ਰਿਪੋਰਟ ਪੇਸ਼ ਕਰਕੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਜੇਕਰ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤਾ ਤਾਂ ਉਹ ਮਰਨ ਵਰਤ ਉੱਤੇ ਬੈਠ ਜਾਵੇਗਾ
ਪਰ ਹੁਣ ਸਿੱਟ ਨੇ ਸਟੇਟਸ ਰਿਪੋਰਟ ਪੇਸ਼ ਕਰ ਦਿੱਤੀ ਹੈ ਜਿਸ ਤੋਂ ਬਾਅਦ ਸੁਖਰਾਜ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ।
ਦੱਸ ਦਈਏ ਕਿ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਕਾਂਡ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਲੈ ਕੇ ਸ਼ਾਂਤਮਈ ਧਰਨੇ ’ਤੇ ਬੈਠੀ ਸਿੱਖ ਸੰਗਤ ’ਤੇ 14 ਅਕਤੂਬਰ 2015 ਨੂੰ ਉੱਚ ਪੁਲਿਸ ਅਧਿਕਾਰੀਆਂ ਨੇ ਗੋਲੀਆਂ ਚਲਾ ਦਿੱਤੀਆਂ ਸਨ ਤੇ ਇਸ ਗੋਲੀ ਕਾਂਡ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਕੁਝ ਵਿਅਕਤੀ ਜ਼ਖ਼ਮੀ ਹੋ ਗਏ ਸਨ।
ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਵਾਪਰੇ ਇਸ ਗੋਲੀ ਕਾਂਡ ਨੇ ਪੰਜਾਬ ਦੇ ਸਿਆਸੀ ਹਾਲਾਤ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਫਿਰ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਗੋਲੀ ਕਾਂਡ ਦੀ ਜਾਂਚ ਲਈ 7 ਦੇ ਕਰੀਬ ਟੀਮਾਂ ਦਾ ਗਠਨ ਕੀਤਾ ਜਾ ਚੁੱਕਿਆ ਹੈ ਪਰ ਅਜੇ ਵੀ ਪੜਤਾਲ ਅਧੂਰੀ ਹੈ।