ਬਹਿਬਲ ਕਲਾਂ ਗੋਲੀਕਾਂਡ ਮਾਮਲਾ- ਸਿੱਖ ਜਥੇਬੰਦੀਆਂ ਨੇ ਸਰਕਾਰ ਨੂੰ ਸਮਾਂ ਦੇਣ ਤੋਂ ਕੀਤਾ ਇਨਕਾਰ
Advertisement
Article Detail0/zeephh/zeephh1273105

ਬਹਿਬਲ ਕਲਾਂ ਗੋਲੀਕਾਂਡ ਮਾਮਲਾ- ਸਿੱਖ ਜਥੇਬੰਦੀਆਂ ਨੇ ਸਰਕਾਰ ਨੂੰ ਸਮਾਂ ਦੇਣ ਤੋਂ ਕੀਤਾ ਇਨਕਾਰ

 ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਗੋਲੀ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਚਾਹੁੰਦੀ ਹੈ ਪਰ ਇਸ ਲਈ ਘੱਟੋ-ਘੱਟ 6 ਮਹੀਨੇ ਹੋਰ ਚਾਹੀਦੇ ਹਨ ਪਰ ਜਥੇਬੰਦੀਆਂ ਨੇ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ।

ਬਹਿਬਲ ਕਲਾਂ ਗੋਲੀਕਾਂਡ ਮਾਮਲਾ- ਸਿੱਖ ਜਥੇਬੰਦੀਆਂ ਨੇ ਸਰਕਾਰ ਨੂੰ ਸਮਾਂ ਦੇਣ ਤੋਂ ਕੀਤਾ ਇਨਕਾਰ

ਚੰਡੀਗੜ: ਪੰਜਾਬ ਵਿਚ ਨਵੀਂ ਸਰਕਾਰ ਬਣਨ ਤੋਂ ਕੁਝ ਦੇਰ ਬਾਅਦ ਹੀ ਬਰਗਾੜੀ ਗੋਲੀ ਕਾਂਡ ਵਿਚ ਇਨਸਾਫ਼ ਲੈਣ ਲਈ ਇਨਸਾਫ਼ ਫਰੰਟ ਨੇ ਕੌਮੀ ਮਾਰਗ ਜਾਮ ਕਰ ਦਿੱਤਾ। ਇਸ ਤੋਂ ਬਾਅਦ ਸਰਕਾਰ ਨੇ ਫਰੰਟ ਨੂੰ ਤਿੰਨ ਮਹੀਨੇ ਦਾ ਸਮਾਂ ਮੰਗਿਆ ਸੀ। 3 ਮਹੀਨਿਆਂ ਬਾਅਦ ਕੁਝ ਦਿਨ ਹੋਰ ਲਏ ਗਏ ਇਹ ਸਮਾਂ ਪਿਛਲੇ ਨੂੰ ਵੀ ਬੀਤ ਗਿਆ। ਹੁਣ ਫਰੰਟ ਨੇ ਸਰਕਾਰ ਨੂੰ ਹੋਰ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

 

2015 ਦੇ ਬਰਗਾੜੀ ਕਾਂਡ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਘਟਨਾਵਾਂ ਸਬੰਧੀ ਕਾਰਵਾਈ ਲਈ ਪਿਛਲੇ 7 ਮਹੀਨਿਆਂ ਤੋਂ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਟੀਮ ਨੇ ਗੋਲੀਬਾਰੀ ਦੇ ਪੀੜਤਾਂ ਦੇ ਪਰਿਵਾਰਾਂ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਕੇ ਛੇ ਮਹੀਨਿਆਂ ਦਾ ਸਮਾਂ ਮੰਗਿਆ ਸੀ। ਸੁਖਰਾਜ ਸਿੰਘ ਨਿਆਮੀਵਾਲਾ ਦੀ ਅਗਵਾਈ ਹੇਠ ਮੋਰਚਾ ਪਿਛਲੇ ਸਾਲ 16 ਦਸੰਬਰ ਤੋਂ ਬਹਿਬਲ ਕਲਾਂ ਵਿੱਚ ਚੱਲ ਰਿਹਾ ਹੈ।

 

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੋਂ ਇਲਾਵਾ ਏ. ਜੀ. ਦਫਤਰ ਤੋਂ ਵਕੀਲਾਂ ਦੀ ਟੀਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਫਰੀਦਕੋਟ ਤੋਂ ‘ਆਪ’ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨਾਲ ਗੱਲਬਾਤ ਕਰਨ ਲਈ ਪਹੁੰਚੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਗੋਲੀ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਚਾਹੁੰਦੀ ਹੈ ਪਰ ਇਸ ਲਈ ਘੱਟੋ-ਘੱਟ 6 ਮਹੀਨੇ ਹੋਰ ਚਾਹੀਦੇ ਹਨ ਪਰ ਜਥੇਬੰਦੀਆਂ ਨੇ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ।

Trending news