Behbal Kalan Police Firing Case: ਬਹਿਬਲ ਗੋਲੀ ਕਾਂਡ; ਪੀੜਤ ਪਰਿਵਾਰ ਨੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਮੰਗ ਰੱਖੀ
Behbal Kalan Police Firing Case: ਬਹਿਬਲ ਗੋਲੀ ਕਾਂਡ ਵਿੱਚ ਪੀੜਤ ਪਰਿਵਾਰ ਨੇ ਕੇਸ ਦੇ ਸਰਕਾਰੀ ਗਵਾਹ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਬਤੌਰ ਮੁਲਜ਼ਮ ਨਾਮਜ਼ਦ ਕਰਨ ਮੰਗ ਰੱਖੀ ਹੈ।
Behbal Kalan Police Firing Case: ਬਹਿਬਲ ਗੋਲੀ ਕਾਂਡ ਵਿੱਚ ਨਵਾਂ ਮੋੜ ਆ ਗਿਆ ਹੈ। ਪੀੜਤ ਪਰਿਵਾਰ ਨੇ ਕੇਸ ਦੇ ਸਰਕਾਰੀ ਗਵਾਹ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਬਤੌਰ ਮੁਲਜ਼ਮ ਨਾਮਜ਼ਦ ਕਰਨ ਮੰਗ ਰੱਖੀ ਹੈ। ਗੋਲੀ ਕਾਂਡ ਵਿੱਚ ਜਾਨ ਗਵਾਉਣ ਵਾਲੇ ਕਿਸ਼ਨ ਭਗਵਾਨ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਅਦਾਲਤ ਵਿੱਚ ਦਾਇਰ ਪਟੀਸ਼ਨ ਐਸਆਈਟੀ ਵੱਲੋਂ ਦਾਖ਼ਲ ਚਾਰਜਸ਼ੀਟ ਉਤੇ ਸਵਾਲ ਉਠਾਏ। ਇੰਸਪੈਕਟਰ ਪ੍ਰਦੀਪ ਸਿੰਘ ਉਤੇ ਘਟਨਾਕ੍ਰਮ ਲਈ ਜ਼ਿੰਮੇਵਾਰ ਹੋਣ ਦੇ ਦੋਸ਼ ਲਗਾਏ ਹਨ।
ਇਹ ਵੀ ਪੜ੍ਹੋ : Khedan Vatan Punjab Diyan: 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦਾ ਅੱਜ ਉਦਘਾਟਨ, ਵਾਲੀਬਾਲ ਦਾ ਖੇਡਣਗੇ ਮੈਚ CM ਭਗਵੰਤ ਮਾਨ
ਉਧਰ ਕੋਟਕਪੂਰਾ ਗੋਲੀ ਕਾਂਡ ਕੇਸ ਵਿੱਚ ਵੀ ਸਿੱਖ ਜਥੇਬੰਦੀਆਂ ਦੇ ਨੇਤਾਵਾਂ ਉਤੇ ਕਾਰਵਾਈ ਦੀ ਮੰਗ ਉਠੀ ਹੈ। ਕੇਸ ਵਿੱਚ ਨਾਮਜ਼ਦ ਤੱਤਕਾਲੀਨ ਐਸਐਚਓ ਗੁਰਦੀਪ ਸਿੰਘ ਤੋਂ ਬਾਅਦ ਘਟਨਾ ਵਿੱਚ ਜ਼ਖ਼ਮੀ ਪੁਲਿਸ ਮੁਲਾਜ਼ਮ ਰਛਪਾਲ ਸਿੰਘ ਨੇ ਸਿੱਖ ਜਥੇਬੰਦੀਆਂ ਉਤੇ ਕਾਰਵਾਈ ਕਰਕੇ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਸ ਦੌਰਾਨ ਖਬਰ ਸਾਹਮਣੇ ਆ ਰਹੀ ਹੈ ਕਿ ਬਹਿਬਲ ਗੋਲੀ ਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਐਸਐਸਪੀ ਸਵਰਨਜੀਤ ਸਿੰਘ ਇਨਸਾਫ਼ ਮੋਰਚੇ ਦੇ ਵਿਚਕਾਰ ਪੁੱਜ ਗਏ ਹਨ। ਮੋਰਚੇ ਦੇ ਆਗੂ ਸੁਖਰਾਜ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਨਾਲ ਐਸਐਸਪੀ ਫਰੀਦਕੋਟ ਸੁਰਜੀਤ ਸਿੰਘ ਵੀ ਮੌਜੂਦ ਹਨ।
ਕਾਬਿਲੇਗੌਰ ਹੈ ਕਿ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਬਹਿਬਲ ਗੋਲ਼ੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐੱਸ. ਆਈ. ਟੀ. ਨੇ ਪੰਜਾਬ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਮੁਤਾਬਕ ਇਸ ਕੇਸ ਦੀ ਸੀਲਬੰਦ ਸਟੇਟਸ ਰਿਪੋਰਟ ਜ਼ਿਲ੍ਹਾ ਅਦਾਲਤ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਵੀ ਆਪਣੀ ਸਟੇਟਸ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਸੀ।
ਕਾਬਿਲੇਗੌਰ ਹੈ ਕਿ ਮਾਮਲਾ 1 ਜੂਨ 2015 ਦਾ ਹੈ, ਜਦੋਂ ਕੋਟਕਪੂਰਾ ਦੇ ਪਿੰਡ ਬੁਰਜ ਜਵਾਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋ ਗਏ ਸਨ, ਜਿਸ ਤੋਂ ਬਾਅਦ 12 ਅਕਤੂਬਰ 2015 ਨੂੰ ਬਰਗਾੜੀ ਦੀਆਂ ਗਲੀਆਂ ਵਿੱਚੋਂ ਗ੍ਰੰਥ ਸਾਹਿਬ ਦੇ ਅੰਗ ਮਿਲੇ ਸਨ। ਇਸ ਤੋਂ ਬਾਅਦ ਇਹ ਮਾਮਲਾ ਪੰਜਾਬ ਵਿੱਚ ਅੱਗ ਵਾਂਗ ਫੈਲ ਗਿਆ ਅਤੇ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਚੌਕ ਵਿੱਚ ਧਰਨਾ ਦਿੱਤਾ। ਇਸ ਧਰਨੇ ਦੌਰਾਨ ਪੁਲਿਸ ਨੇ ਰਾਤ ਨੂੰ ਧਰਨੇ ਵਾਲੀ ਥਾਂ ’ਤੇ ਲਾਠੀਚਾਰਜ ਕੀਤਾ। ਲਾਠੀਚਾਰਜ ਦੌਰਾਨ ਗੋਲੀਬਾਰੀ ਵੀ ਹੋਈ, ਜਿਸ ਵਿੱਚ ਦੋ ਸਿੱਖ ਨੌਜਵਾਨ ਗੁਰਕੀਰਤ ਸਿੰਘ ਅਤੇ ਕਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : Punjab News: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ! ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਲਈ ਰਾਹ ਪੱਧਰਾ!