Bhadaur Murder Case: ਨਸ਼ੇ ਦੇ ਆਦੀ ਛੋਟੇ ਭਰਾ ਨੇ ਵੱਡੇ ਭਰਾ ਦਾ ਤੇਜਧਾਰ ਹਥਿਆਰ ਨਾਲ ਕੀਤਾ ਕਤਲ
Bhadaur Murder Case: ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ``ਚ ਨਸ਼ੇ ਦੇ ਆਦੀ ਛੋਟੇ ਭਰਾ ਨੇ ਵੱਡੇ ਭਰਾ ਦਾ ਤੇਜਧਾਰ ਹਥਿਆਰ ਨਾਲ ਕਤਲ ਕੀਤਾ, ਪਿਛਲੇ ਸਮੇਂ ਤੋਂ ਨਸ਼ੇ ਕਾਰਨ ਕਰਦਾ ਸੀ ਹਮੇਸ਼ਾ ਲੜਾਈ ਝਗੜਾ
Bhadaur Murder Case/ਭਦੌੜ ਤੋਂ ਸਤਨਾਮ ਸਿੰਘ: ਪੰਜਾਬ ਅੰਦਰ ਲਗਾਤਾਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਉੱਥੇ ਨਸ਼ੇ ਨੂੰ ਜਿੱਥੇ ਪੰਜਾਬ ਸਰਕਾਰ ਖ਼ਤਮ ਕਰਨ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਪਰ ਅੱਜ ਨਸ਼ੇ ਦਾ ਕਾਰਨ ਇੱਕ ਭਰਾ ਵੱਲੋਂ ਆਪਣੇ ਹੀ ਭਰਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਵਿੱਚ ਉਸ ਸਮੇਂ ਰਿਸ਼ਤੇ ਤਾਰ ਤਾਰ ਹੁੰਦੇ ਦਿਖਾਈ ਦੇ ਦਿੱਤੇ ਜਿੱਥੇ ਇੱਕ ਨਸ਼ੇੜੀ ਭਰਾ ਨੇ ਆਪਣੇ ਹੀ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਪਿੰਡ ਸੰਧੂ ਕਲਾਂ ਦੇ ਰਹਿਣ ਵਾਲੇ ਮ੍ਰਿਤਕ ਬਲਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਜਿਸ ਦੀ ਉਮਰ 55 ਸਾਲ ਸੀ ਜੋ ਆਪਣੇ ਪਰਿਵਾਰ ਅਤੇ ਛੋਟੇ ਭਰਾ ਪੂਰਨ ਸਿੰਘ ਨਾਲ ਇੱਕੋ ਘਰ ਵਿੱਚ ਅਲੱਗ ਅਲੱਗ ਰਹਿ ਰਹੇ ਸਨ।
ਇਹ ਵੀ ਪੜ੍ਹੋ: US News: ਨਿਊਯਾਰਕ 'ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਪੁਲਿਸ ਜਾਂਚ ਜਾਰੀ
ਨਸ਼ੇ ਕਰਨ ਦਾ ਆਦੀ
ਇਸ ਮੌਕੇ ਮ੍ਰਿਤਕ ਬਲਵੀਰ ਸਿੰਘ ਦੀ ਪਤਨੀ ਜਸਬੀਰ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਹਦਾ ਛੜਾ ਦਿਓਰ ਪੂਰਨ ਸਿੰਘ ਜਿਸ ਦੀ ਉਮਰ 50 ਸਾਲ ਦੇ ਕਰੀਬ ਜੋ ਪਿਛਲੇ ਲੰਬੇ ਸਮੇਂ ਤੋਂ ਸ਼ਰਾਬ ਦੇ ਨਸ਼ੇ ਕਰਨ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਘਰ ਵਿੱਚ ਹਰ ਇੱਕ ਗੱਲ ਨੂੰ ਲੈ ਕੇ ਲੜਾਈ ਝਗੜਾ ਕਰਦਾ ਰਹਿੰਦਾ ਸੀ।ਪਿਛਲੀ ਲੰਘੀ ਰਾਤ ਨੂੰ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਉਸਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਵਿਵਾਦ ਸ਼ੁਰੂ ਕਰ ਦਿੱਤਾ ਅਤੇ ਉਸ ਦੇ ਪੇਚਕਾਸ ਨੁਮਾ ਤੇਜ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਨੂੰ ਹਸਪਤਾਲ ਲਿਆਂਦਾ ਗਿਆ ਪਰ ਉਸ ਦੇ ਪਤੀ ਬਲਵੀਰ ਸਿੰਘ ਦੀ ਮੌਤ ਹੋ ਗਈ।
ਸਖ਼ਤ ਕਾਨੂੰਨੀ ਸਜ਼ਾ ਦਿੱਤੀ
ਪੀੜਿਤ ਜਸਬੀਰ ਕੌਰ ਨੇ ਪੁਲਿਸ ਪ੍ਰਸ਼ਾਸਨ ਮੰਗ ਕਰਦੇ ਕਿਹਾ ਕਿ ਉਹਦੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖਤ ਕਾਨੂੰਨੀ ਸਜ਼ਾ ਦਿੱਤੀ ਜਾਵੇ। ਮ੍ਰਿਤਕ ਬਲਵੀਰ ਸਿੰਘ ਆਪਣੇ ਪਿੱਛੇ ਆਪਣੇ ਪਤਨੀ ਅਤੇ ਇੱਕ ਲੜਕਾ ਤੇ ਲੜਕੀ ਛੱਡ ਗਈ। ਪਿੰਡ ਵਿੱਚ ਵੀ ਇਸ ਘਟਨਾ ਨੂੰ ਲੈ ਕੇ ਮਾਹੌਲ ਗਮਗੀਨ ਹੈ ਉਥੇ ਸਹਮ ਦਾ ਮਾਹੌਲ ਪਾਇਆ ਜਾ ਰਿਹਾ ਹੈ।ਕਿ ਇੱਕ ਭਰਾ ਨੇ ਹੀ ਆਪਣੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।ਜਾਣਕਾਰੀ ਅਨੁਸਾਰ ਮ੍ਰਿਤਕ ਬਲਵੀਰ ਸਿੰਘ ਪਿੰਡ ਦਾ ਪੰਚਾਇਤ ਮੈਂਬਰ ਵੀ ਰਹਿ ਚੁੱਕਿਆ ਹੈ।
ਇਸ ਮਾਮਲੇ ਸੰਬੰਧੀ ਪੁਲਿਸ ਥਾਣਾ ਭਦੌੜ ਦੇ ਐਸਐਚਓ ਐਸ.ਐਸ ਔਲਖ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਪੁਲਿਸ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਸੋ ਲਗਾਤਾਰ ਨਸ਼ੇ ਦੀ ਹਾਲਤ ਵਿੱਚ ਛੋਟੀ ਗੱਲ ਦੇ ਵਿਵਾਦ ਇਸ ਤਰ੍ਹਾਂ ਵੱਧ ਜਾਂਦੇ ਹਨ ਕਿ ਭਰਾ ਹੀ ਆਪਣੇ ਭਰਾ ਦਾ ਕਤਲ ਕਰ ਦਿੰਦੇ ਹਨ ਅਤੇ ਜੋ ਪੰਜਾਬ ਅੰਦਰ ਲਗਾਤਾਰ ਵਧ ਰਹੇ ਨਸ਼ੇ ਕਾਰਨ ਅਜਿਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।
ਇਹ ਵੀ ਪੜ੍ਹੋ: Samrala Accident ਗੱਡੀਆਂ ਦੀ ਸਿੱਧੀ ਟੱਕਰ 'ਚ ਫਾਰਚੂਨਰ ਨੂੰ ਲੱਗੀ ਅੱਗ, ਲੁਧਿਆਣੇ ਦੇ ACP ਤੇ ਗੰਨਮੈਨ ਦੀ ਮੌਤ